ਪੰਜਾਬ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਐਮਰਜੰਸੀ ਇਜਲਾਸ 30 ਸਤੰਬਰ ਨੂੰ
Published
3 years agoon

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖਾਲਸਾ ਪੰਥ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੁੰ ਤੋੜਨ ਦੀ ਡੂੰਘੀ ਸਾਜ਼ਿਸ਼ ਦਾ ਡਟਵਾਂ ਮੁਕਾਬਲਾ ਕਰੇਗਾ। ਗੁਰਦੁਆਰਾ ਮੰਜੀ ਸਾਹਿਬ ਵਿਚ ਪੰਜਾਬ ਅਤੇ ਹਰਿਆਣਾ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਹਰਿਆਣਾ ਕਮੇਟੀ ਨੂੰ ਮਾਨਤਾ ਦੇਣ ਨੂੰ ਖਾਲਸਾ ਪੰਥ ’ਤੇ ਹਮਲਾ ਕਰਾਰ ਦਿੱਤਾ।
ਉਹਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੀ ਸ਼੍ਰੋਮਣੀ ਕਮੇਟੀ ਨੁੰ ਕਮਜ਼ੋਰ ਕਰਨ ਵਾਸਤੇ ਕੰਮ ਕਰ ਰਹੀ ਹੈ ਅਤੇ ਇਸਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵੀ ਕਬਜ਼ਾ ਕਰ ਲਿਆ ਹੈ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹਨਾਂ ਮਾਮਲਿਆਂ ਨਾਲ ਅਦਾਲਤ ਵਿਚ ਵੀ ਨਜਿੱਠਣ ਵਾਸਤੇ ਤਿਆਰ ਹੈ ਤੇ ਲੋਕਤੰਤਰੀ ਢੰਗ ਨਾਲ ਰੋਸ ਪ੍ਰਦਰਸ਼ਨ ਵਾਸਤੇ ਵੀ ਤਿਆਰ ਹੈ।
ਉਹਨਾਂ ਕਿਹਾ ਕਿ ਅਸੀਂ 30 ਸਤੰਬਰ ਨੂੰ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ ਐਮਰਜੰਸੀ ਜਨਰਲ ਇਜਲਾਸ ਵਿਚ ਸੰਘਰਸ਼ ਨੂੰ ਅੰਤਿਮ ਰੂਪ ਰੇਖਾ ਪ੍ਰਦਾਨ ਕਰਾਂਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਮੁੱਚਾ ਸਿੱਖ ਪੰਥ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਕੇਂਦਰ ਸਰਕਾਰ ਦੀ ਦਖਲਅੰਦਾਜ਼ੀ ਤੋਂ ਪ੍ਰੇਸ਼ਾਨ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਸੁਪਰੀਮ ਕੋਰਟ ਦਾ ਉਹ ਹੁਕਮ ਰੱਦ ਕੀਤਾ ਸੀ ਜਿਸ ਰਾਹੀਂ ਉਸਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ 2014 ਨੂੰ ਮਾਨਤਾ ਦਿੱਤੀ ਹੈ।
You may like
-
ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਤੋਂ ਬਾਅਦ SGPC ਦਾ ਵੱਡਾ ਫੈਸਲਾ
-
ਗਿਆਨੀ ਹਰਪ੍ਰੀਤ ਸਿੰਘ ‘ਤੇ SGPC ਦੀ ਅੰਤ੍ਰਿਗ ਕਮੇਟੀ ਨੇ ਲਿਆ ਵੱਡਾ ਫ਼ੈਸਲਾ
-
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, ਜ਼ਿਮਨੀ ਚੋਣ ਨੂੰ ਲੈ ਕੇ ਅਕਾਲੀ ਦਲ ਨੇ ਕੀਤਾ ਇਹ ਐਲਾਨ
-
ਅਕਾਲੀ ਦਲ ਦੇ ਬਾਗੀ ਧੜੇ ਨੇ SGPC ਚੋਣਾਂ ਲਈ ਉਮੀਦਵਾਰ ਐਲਾਨਿਆ
-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੱਡੀ ਖਬਰ, ਪੜ੍ਹੋ…
-
ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨੇ ਲਾਇਆ ਧਰਨਾ, ਜਾਣੋ ਕੀ ਹੈ ਪੂਰਾ ਮਾਮਲਾ