ਲੁਧਿਆਣਾ : -ਪੁਲਿਸ ਨੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ ਵਿਚ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਮੇਘਨਾ ਵਾਸੀ ਨਿਊ ਮਾਡਲ ਟਾਊਨ ਦੀ ਸ਼ਿਕਾਇਤ ‘ਤੇ ਹਰਸ਼ਿਤ ਵਾਸੀ ਧਾਂਦਰਾ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਨਾਲ ਤਿੰਨ ਸਾਲ ਪਹਿਲਾਂ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਕਥਿਤ ਦੋਸ਼ੀ ਨੇ ਉਸ ਨੂੰ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਹੁਣ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ।