ਅਪਰਾਧ
ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥ ਬਰਾਮਦ
Published
3 years agoon

ਲੁਧਿਆਣਾ : ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ‘ਚ ਪੁਲਿਸ ਨੇ ਅਜੇ ਸਿੱਧੂ ਵਾਸੀ ਮੁਹੱਲਾ ਪੀਰੂਬੰਦਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 12 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਪੀਰੂ ਬੰਦਾ ਮੁਹੱਲਾ ਨੇੜਿਓਾ ਉਸ ਵੇਲੇ ਗਿ੍ਫ਼ਤਾਰ ਕੀਤਾ, ਜਦੋਂ ਕਿ ਉਹ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇਣ ਜਾ ਰਿਹਾ ਸੀ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਅਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਦੂਜੇ ਮਾਮਲੇ ਵਿਚ ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਬਖ਼ਸ਼ੀਸ਼ ਸਿੰਘ ਉਰਫ਼ ਬਗ਼ੀਚਾ ਵਾਸੀ ਇੰਦਰਪ੍ਰਸਥ ਨਗਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਨੂੰ ਪੁਲਿਸ ਨੇ ਇੰਦਰਪ੍ਰਸਥ ਨਗਰ ਨੇੜਿਓਾ ਗਿ੍ਫ਼ਤਾਰ ਕੀਤਾ | ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ | ਪੁਲਿਸ ਨੇ ਉਸ ਖ਼ਿਲਾਫ਼ ਇਹ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਤੀਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਅਮਰ ਸਾਹਨੀ ਉਰਫ਼ ਅਮਲੀ ਵਾਸੀ ਤਾਜਪੁਰ ਰੋਡ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 550 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਕਥਿਤ ਦੋਸ਼ੀ ਨੂੰ ਥਾਣਾ ਡਿਵੀਜ਼ਨ ਨੰਬਰ 7 ਨੇੜੇ ਸਥਿਤ ਐਮ.ਆਈ.ਜੀ. ਫਲੈਟਾਂ ਨੇੜਿਓਾ ਗਿ੍ਫ਼ਤਾਰ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ