ਖੇਤੀਬਾੜੀ
ਪੀ.ਏ.ਯੂ ਦੇ ਐੱਨ ਐੱਸ ਐੱਸ ਵਲੰਟਰੀਆਂ ਨੇ ਪਰਾਲੀ ਸੰਭਾਲ ਲਈ ਪਿੰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ
Published
3 years agoon

ਲੁਧਿਆਣਾ : ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ਅਤੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਨਿਰਦੇਸ਼ਕ ਵਿਦਿਆਰਥੀ ਭਲਾਈ ਡਾ ਗੁਰਮੀਤ ਸਿੰਘ ਬੁੱਟਰ ਅਤੇ ਐੱਨ ਐੱਸ ਐੱਸ ਕੋਆਰਡੀਨੇਟਰ ਡਾ ਹਰਮੀਤ ਸਿੰਘ ਸਰਲਾਚ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਵੱਖ ਵੱਖ ਪਿੰਡਾਂ ਵਿੱਚ ਪਰਾਲੀ ਦੀ ਸੰਭਾਲ ਸੰਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਅੱਜ ਲੁਧਿਆਣਾ ਜ਼ਿਲੇ ਦੇ ਪਿੰਡ ਬੋਪਾਰਾਏ ਕਲਾਂ ਤੋਂ ਕੀਤੀ ਗਈ ।
ਇਸ ਮੌਕੇ ਐੱਨ ਐੱਸ ਐੱਸ ਵਲੰਟੀਅਰਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨਾਂ ਸੰਬੰਧੀ ਦੱਸਿਆ ਗਿਆ ਇਸ ਤੋਂ ਇਲਾਵਾ ਪਰਾਲੀ ਨੂੰ ਜ਼ਮੀਨ ਵਿੱਚ ਰੱਖਣ ਨਾਲ ਹੋਣ ਵਾਲੇ ਫ਼ਾਇਦਿਆਂ ਤੋਂ ਵੀ ਜਾਣੂ ਕਰਵਾਇਆ ਇਸ ਮੌਕੇ ਪਿੰਡ ਬੋਪਾਰਾਏ ਦੀ ਬਹੁਮੰਤਵੀ ਸਹਿਕਾਰੀ ਸੁਸਾਇਟੀ ਦੇ ਵਿਚ ਸਰਕਾਰ ਵੱਲੋਂ ਸਬਸਿਡੀ ਤੇ ਮੁਹੱਈਆ ਕਰਵਾਈ ਗਈ । ਪਰਾਲੀ ਪ੍ਰਬੰਧਨ ਨਾਲ ਸਬੰਧਤ ਮਸ਼ੀਨਰੀ ਬਾਰੇ ਵੀ ਲੋਕਾਂ ਨੂੰ ਦੱਸਿਆ ਗਿਆ ਅਤੇ ਇਸ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਉਤਸ਼ਾਹਤ ਕੀਤਾ ਗਿਆ ।

You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ