ਪੰਜਾਬੀ
ਕਮੇਡੀਅਨ ਭਾਰਤੀ ਸਿੰਘ ਦਾ ਪੰਜਾਬੀ ਲੁੱਕ ਬਣਿਆ ਖਿੱਚ ਦਾ ਕੇਂਦਰ, ਤਸਵੀਰਾਂ ਵਾਇਰਲ
Published
3 years agoon

ਮਸ਼ਹੂਰ ਕਮੇਡੀਅਨ ਭਾਰਤੀ ਸਿੰਘ ਇਨੀਂ ਦਿਨੀਂ ਸਿਗਿੰਗ ਰਿਐਲਿਟੀ ਸ਼ੋਅ ‘ਚ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਭਾਰਤੀ ਸਿੰਘ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਸਰਗਰਮ ਰਹਿੰਦੀ ਹੈ। ਆਏ ਦਿਨ ਉਹ ਆਪਣੀਆਂ ਤੇ ਆਪਣੇ ਪੁੱਤਰ ਦੀਆਂ ਖ਼ੂਬਸੂਰਤ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਉਸ ਦੀਆਂ ਤਸਵੀਰਾਂ ਤੇ ਵੀਡੀਓਜ਼ ਇੰਟਰਨੈੱਟ ‘ਤੇ ਖ਼ੂਬ ਵਾਇਰਲ ਹੁੰਦੇ ਹਨ।
ਦੱਸ ਦਈਏ ਕਿ ਬੀਤੇ ਦਿਨੀਂ ਭਾਰਤੀ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ‘ਚ ਉਹ ਪੰਜਾਬੀ ਪਹਿਰਾਵੇ ‘ਚ ਨਜ਼ਰ ਆ ਰਹੀ ਹੈ।
ਇਸ ਲੁੱਕ ‘ਚ ਭਾਰਤੀ ਸਿੰਘ ਬੇਹੱਦ ਹੀ ਖ਼ੂਬਸੂਰਤ ਲੱਗ ਰਹੀ ਹੈ। ਵੀਡੀਓ ‘ਚ ਦੇਖ ਸਕਦੇ ਹੋ ਭਾਰਤੀ ਸਿੰਘ ਨੇ ਗੁਲਾਬੀ ਰੰਗ ਦਾ ਸਟਾਈਲਿਸ਼ ਪੰਜਾਬੀ ਸੂਟ ਪਾਇਆ ਹੋਇਆ ਹੈ ਅਤੇ ਹੱਥਾਂ ‘ਚ ਚੂੜੀਆਂ, ਮੱਥੇ ‘ਤੇ ਸਿੰਧੂਰ ਸਜਾਇਆ ਹੋਇਆ ਸੀ।
ਨਾਲ ਹੀ ਉਸ ਨੇ ਪੰਜਾਬੀ ਜੁੱਤੀ ਵੀ ਪਾਈ ਹੋਈ ਹੈ, ਜੋ ਉਸ ਦੀ ਲੁੱਕ ਨੂੰ ਚਾਰ ਚੰਨ ਲਾ ਰਹੀ ਹੈ। ਭਾਰਤੀ ਸਿੰਘ ਦੀ ਇਸ ਪੋਸਟ ‘ਤੇ ਪ੍ਰਸ਼ੰਸਕ ਤੇ ਕਲਾਕਾਰ ਉਸ ਦੀ ਖ਼ੂਬ ਤਾਰੀਫ਼ ਕੀਤੀ।
ਅਦਾਕਾਰਾ ਰੂਪਾਲੀ ਗਾਂਗੁਲੀ ਨੇ ਕੁਮੈਂਟ ਕਰਕੇ ਲਿਖਿਆ ਹੈ- ਕਿੰਨੀ ਸੋਹਣੀ ਲੱਗ ਰਹੀ ਹੈ ਤੇ ਨਾਲ ਹੀ ਹਾਰਟ ਵਾਲੇ ਇਮੋਜ਼ੀ ਵੀ ਪੋਸਟ ਕੀਤਾ ਹੈ।
ਦੱਸ ਦਈਏ ਭਾਰਤੀ ਸਿੰਘ ਇਸ ਸਾਲ ਪਹਿਲੀ ਵਾਰ ਮਾਂ ਬਣੀ ਹੈ। ਕਾਮੇਡੀ ਕੁਈਨ ਭਾਰਤੀ ਸਿੰਘ ਨੇ 3 ਅਪ੍ਰੈਲ ਨੂੰ ਪੁੱਤਰ ਨੂੰ ਜਨਮ ਦਿੱਤਾ ਸੀ। ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਪਿਆਰ ਨਾਲ ਆਪਣੇ ਪੁੱਤ ਨੂੰ ਗੋਲਾ ਆਖਦੇ ਹਨ। ਭਾਰਤੀ ਸਿੰਘ ਅਕਸਰ ਹੀ ਆਪਣੇ ਪੁੱਤਰ ਦੀਆਂ ਕਿਊਟ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
You may like
-
ਕੇਜਰੀਵਾਲ ਦੀ ਧੀ ਦੇ ਵਿਆਹ ‘ਚ ਆਪਣੀ ਪਤਨੀ ਨਾਲ ਇਸ ਅੰਦਾਜ਼ ‘ਚ ਨਜ਼ਰ ਆਏ CM ਮਾਨ, ਤਸਵੀਰਾਂ ਵਾਇਰਲ
-
ਪੰਜਾਬ ਪੁਲਿਸ ਸਟੇਸ਼ਨ ਚ “ਬੰ. ਬ” ਧ. ਮਾਕਾ! ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਪੋਸਟ, ਹੋਇਆ ਹੰ. ਗਾਮਾ
-
ਰੇਹੜੀ ਵਾਲਿਆਂ ਨੂੰ ਹਟਾਉਣ ਗਏ ਸਬ-ਇੰਸਪੈਕਟਰ ਨਾਲ ਵਾਪਰੀ ਘਟਨਾ, ਘਟਨਾ ਦੀ ਵੀਡੀਓ ਹੋ ਰਹੀ ਵਾਇਰਲ
-
ਸੋਸ਼ਲ ਮੀਡੀਆ ‘ਤੇ ਅਜਿਹਾ ਕਰਨ ਵਾਲੇ ਰਹਿਣ ਸਾਵਧਾਨ! ਰੱਦ ਹੋ ਸਕਦਾ ਹੈ ਲਾਇਸੈਂਸ
-
ਦਿਲਜੀਤ ਦੋਸਾਂਝ ਨੂੰ ਦੇਖਣ ਲਈ ਪਾਗਲ ਹੋਏ ਪ੍ਰਸ਼ੰਸਕ, ਪੁਲਿਸ ਨੇ ਚਲਾਏ ਡੰਡੇ ! ਇਹ ਵੀਡੀਓ ਕਾਫੀ ਹੋ ਰਿਹਾ ਹੈ ਵਾਇਰਲ
-
ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਵੀਡੀਓ ਅਪਲੋਡ ਕਰਨ ਦਾ ਮਾਮਲਾ, ‘ਆਪ’ ਆਗੂ ਨੇ ਦੱਸਿਆ ਸਾਰਾ ਸੱਚ