ਲੁਧਿਆਣਾ : ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਮਾਡਲ ਟਾਊਨ ਲੁਧਿਆਣਾ ਵੱਲੋਂ ਤੀਜੀ ਤੋਂ ਬਾਰ੍ਹਵੀਂ ਜਮਾਤ ਦੇ ਮੈਰਿਟ ਧਾਰਕਾਂ ਨੂੰ ਸਨਮਾਨਿਤ ਕਰਨ ਲਈ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਨਰਲ ਸਕੱਤਰ ਸ ਗੁਰਵਿੰਦਰ ਸਿੰਘ ਸਰਨਾ ਅਤੇ ਸਕੂਲ ਮੈਨੇਜਰ ਸ ਜਸਵਿੰਦਰ ਸਿੰਘ (ਐਡਵੋਕੇਟ) ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ। ਪ੍ਰਿੰਸੀਪਲ ਸ੍ਰੀਮਤੀ ਗੁਰਮੰਤ ਕੌਰ ਗਿੱਲ ਨੇ ਸਵਾਗਤੀ ਭਾਸ਼ਣ ਦਿੱਤਾ।
ਇਸ ਮੌਕੇ ਤੀਜੀ ਤੋਂ 10+2 ਜਮਾਤ ਦੇ ਲਗਭਗ 280 ਟਾਪਰਾਂ ਨੂੰ ਸਨਮਾਨਿਤ ਕੀਤਾ ਗਿਆ, ਉਨ੍ਹਾਂ ਨੂੰ ਅਕਾਦਮਿਕ ਅਤੇ ਸਹਿ-ਪਾਠਕ੍ਰਮ ਦੀਆਂ ਗਤੀਵਿਧੀਆਂ ਵਿੱਚ ਉੱਤਮਤਾ ਲਈ ਉੱਘੇ ਮਹਿਮਾਨ ਦੁਆਰਾ ਯਾਦਗਾਰੀ ਚਿੰਨ੍ਹ ਦਿੱਤੇ ਗਏ । ਵਿਦਿਆਰਥੀਆਂ ਵੱਲੋਂ ਨਾਚਾਂ ਅਤੇ ਗੀਤਾਂ ਦਾ ਇੱਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਫਿਊਜ਼ਨ ਡਾਂਸ ਅਤੇ ਪੰਜਾਬੀ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਦਿੱਤਾ। ਵੰਦਨਾ ਡਾਂਸ ਨੇ ਇਸ ਸਮਾਗਮ ਨੂੰ ਸਫਲ ਬਣਾਉਣ ਅਤੇ ਸਮੁੱਚੇ ਸੰਗਠਨ ਨੂੰ ਅਸ਼ੀਰਵਾਦ ਦੇਣ ਲਈ ਭਗਵਾਨ ਗਣੇਸ਼ ਸਿੱਖਿਆ ਅਤੇ ਗਿਆਨ ਦੇ ਦੇਵਤੇ ਦੀ ਪ੍ਰਾਰਥਨਾ ਕੀਤੀ।