ਪੰਜਾਬੀ
ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ 77ਵਾਂ ਸੰਯੁਕਤ ਰਾਸ਼ਟਰ ਦਿਵਸ
Published
2 years agoon
ਲੁਧਿਆਣਾ : 77ਵੇਂ ਸੰਯੁਕਤ ਰਾਸ਼ਟਰ ਦਿਵਸ ਦੇ ਮੌਕੇ ‘ਤੇ ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਇੱਕ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਵਿਸ਼ਾ ”ਯੁੱਧ ਅਤੇ ਸ਼ਾਂਤੀ” ਸੀ। ਪ੍ਰੋਗਰਾਮ ਦੀ ਸ਼ੁਰੂਆਤ ਗਣੇਸ਼ ਵੰਦਨਾ ਨਾਲ ਕੀਤੀ ਗਈ। ਇਸ ਮੌਕੇ ਤੇ ਵਿਦਿਆਰਥਣਾਂ ਨੇ ਗੀਤ ਅਤੇ ਕਵਿਤਾਵਾਂ ਦੀ ਪ੍ਰਸਤੁਤੀ ਤੋਂ ਇਲਾਵਾ ਯੂ.ਐਨ.ਓ ਸ਼ੈਸ਼ਨ ਵੀ ਪ੍ਰਦਰਸ਼ਿਤ ਕੀਤਾ। ਕਾਲਜ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਅਨੁਸ਼ਾਸਨ ਅਤੇ ਸਫਾਈ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ।
ਉਨ੍ਹਾਂ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਨੂੰ ਅਜਿਹੇ ਸਮਾਗਮਾਂ ਨੂੰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਸ਼ਾਂਤੀ ਅਤੇ ਸੁਰੱਖਿਆ ਨਾਲ ਜੁੜੇ ਮੁੱਦਿਆਂ ਅਤੇ ਇਸ ਸੰਬੰਧ ਵਿੱਚ ਸੰਯੁਕਤ ਰਾਸ਼ਟਰ ਦੁਆਰਾ ਨਿਭਾਈ ਗਈ ਅਹਿਮ ਭੂਮਿਕਾ ਬਾਰੇ ਜਾਣਿਆ। ਸਮਾਗਮ ਦੀ ਸਮਾਪਤੀ ਪ੍ਰਨੀਤ ਕੌਰ ਪ੍ਰਧਾਨ ਰਾਜਨੀਤੀ ਸ਼ਾਸਤਰ ਸੁਸਾਇਟੀ ਵੱਲੋਂ ਧੰਨਵਾਦ ਦੇ ਮਤੇ ਨਾਲ ਕੀਤੀ ਗਈ। ਇਸ ਮੌਕੇ ਸ਼੍ਰੀਮਤੀ ਸਰਿਤਾ, ਮੁਖੀ ਕਾਮਰਸ ਵਿਭਾਗ ਅਤੇ ਸ਼੍ਰੀਮਤੀ ਸਰਿਤਾ ਮਿਨਹਾਸ, ਮੁਖੀ ਪੋਲੀਟੀਕਲ ਸਾਇµਸ ਅਤੇ ਕਾਲਜ ਦੇ ਹੋਰ ਫੈਕਲਟੀ ਮੈਂਬਰ ਵੀ ਮੌਜੂਦ ਸਨ।
You may like
-
ਬੀ.ਸੀ.ਐਮ. ਆਰੀਆ ਸਕੂਲ ਵਿਖੇ ਕਿੰਡਰਗਾਰਟਨ ਦੇ ਤਿੰਨ ਰੋਜ਼ਾ ਸਲਾਨਾ ਫਿਏਸਟਾ ਦੀ ਹੋਈ ਸ਼ੁਰੂਆਤ
-
‘ਖੇਤਰੀ ਸਰਸ ਮੇਲੇ’ ਦੀ ਤੀਜੀ ਵਾਰ ਮੇਜ਼ਬਾਨੀ ਮਿਲਣਾ ਮਾਣ ਵਾਲੀ ਗੱਲ- ਡਿਪਟੀ ਕਮਿਸ਼ਨਰ
-
ਸਰਕਾਰੀ ਕਾਲਜ ਲੜਕੀਆਂ ਵੱਲੋਂ ਐਡਵਾਂਸਡ ਐਕਸਲ ‘ਤੇ 10 ਰੋਜ਼ਾ ਵਰਕਸ਼ਾਪ ਦਾ ਆਯੋਜਨ
-
ਸੈਸ਼ਨ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਆਯੋਜਨ
-
ਜੀਜੀਐਨਆਈਐਮਟੀ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ
-
ਸ਼੍ਰੀ ਆਤਮ ਵੱਲਭ ਜੈਨ ਕਾਲਜ ਵਿਖੇ “ਅਭਿਨੰਦਨ 2023” ਦਾ ਆਯੋਜਨ
