ਪੰਜਾਬੀ
ਚੱਲ ਰਹੇ ਪ੍ਰੋਜੈਕਟਾਂ ‘ਚ ਲਿਆਂਦੀ ਜਾਵੇਗੀ ਤੇਜ਼ੀ – ਵਿਧਾਇਕ ਕੁਲਵੰਤ ਸਿੰਘ ਸਿੱਧੂ
Published
2 years agoon

ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ, ਗਲਾਡਾ ਦੇ ਮੁੱਖ ਪ੍ਰਸਾਸ਼ਕ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਨਾਲ ਸਥਾਨਕ ਸਰਾਭਾ ਨਗਰ, ਨਿਗਮ ਦੇ ਜੋਨ-ਡੀ ਦਫ਼ਤਰ ਵਿਖੇ ਸੰਯੁਕਤ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਹਲਕਾ ਆਤਮ ਨਗਰ ਵਿੱਚ ਚੱਲ ਰਹੇ ਪ੍ਰੋਜੈਕਟਾਂ ‘ਤੇ ਵਿਚਾਰ ਵਟਾਂਦਰੇ ਕੀਤੇ ਅਤੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਉਣ ਲਈ ਨਿਰਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਗਲਾਡਾ ਅਤੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਹਾ ਕਿ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਵਿਧਾਇਕ ਸਿੱਧੂ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਹਲਕਾ ਵਾਸੀ ਥਾਂ-ਥਾਂ ਲੱਗੇ ਕੂੜੇ ਦੇ ਢੇਰ, ਟੁੱਟੀਆਂ ਸੜ੍ਹਕਾਂ ਤੋਂ ਬੇਹੱਦ ਪ੍ਰੇਸ਼ਾਨ ਹਨ। ਉਨ੍ਹਾਂ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਇਲਾਕਾ ਨਿਵਾਸੀਆਂ ਨੂੰ ਪੇਸ਼ ਆ ਰਹੀਆਂ ਔਕੜਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਉਹ ਹਲਕਾ ਨਿਵਾਸੀਆਂ ਦੀ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਨ।
You may like
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵੱਲੋਂ ਗੁਰੂ ਨਾਨਕ ਕਲੋਨੀ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ
-
ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਰਕਾਰੀ ਸਕੂਲ ‘ਚ ਮੁਰੰਮਤ ਕਾਰਜ਼ਾਂ ਦਾ ਉਦਘਾਟਨ
-
ਲੁਧਿਆਣਾ ਨਿਗਮ ਚੋਣਾਂ ਨੂੰ ਲੈ ਕੇ ਵੱਡੀ Update, ਜ਼ੋਨ-ਡੀ ‘ਚ ਲੱਗਾ ਨਵੀਂ ਵਾਰਡਬੰਦੀ ਦਾ ਨਕਸ਼ਾ
-
ਐਮਐਲਯੂ ਇੰਡਸਟਰੀ ਨੂੰ ਵੱਡੀ ਰਾਹਤ, ਸਨਅਤਕਾਰਾਂ ਨੇ ਵਿਧਾਇਕ ਸਿੱਧੂ ਨੂੰ ਕੀਤਾ ਸਨਮਾਨਿਤ