ਲੁਧਿਆਣਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਤਨਵੀਰ ਸਿੰਘ ਧਾਲੀਵਾਲ ਵੱਲੋਂ ਵਾਰਡ ਨੰਬਰ 71 ਅਧੀਨ ਸ਼ਹੀਦ ਭਗਤ ਸਿੰਘ ਨਗਰ ਬਲਾਕ-ਈ ਦੇ ਵਾਸੀਆਂ ਨੂੰ ਮਿਲ ਕੇ ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਬਾਰੇ ਵਿਚਾਰਾਂ ਕੀਤੀਆਂ। ਲੋਕਾਂ ਦਾ ਦੋਸ਼ ਹੈ ਕਿ ਬਿਨ੍ਹਾਂ ਤਜਰਬੇ ਤੋਂ ਬਣੇ ਕੌਂਸਲਰਾਂ ਦਾ ਧਿਆਨ ਸਿਰਫ਼ ਰਾਜਨੀਤੀ ਵੱਲ ਹੀ ਲੱਗਿਆ ਹੋਣ ਦੇ ਕਾਰਨ ਵਾਰਡਾਂ ਦੇ ਵਿਕਾਸ ਕੰਮ ਨਹੀਂ ਕੀਤੇ ਗਏ ।
ਸ੍ਰ: ਧਾਲੀਵਾਲ ਨੇ ਆਪਣੇ ਤਜਰਬੇ ਦਾ ਹਵਾਲਾ ਦਿੰਦਿਆਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਵਾਰਡ ਦੇ ਰੁੱਕੇ ਕੰਮ ਪਹਿਲ ਦੇ ਆਧਾਰ ਤੇ ਕਰਵਾਏ ਜਾਣਗੇ । ਇਸ ਮੌਕੇ ਉਨ੍ਹਾਂ ਦੇਖਿਆ ਸੜਕਾਂ ਦੇ ਕਿਨਾਰੇ ਗੰਦਗੀ ਦੇ ਲੱਗੇ ਢੇਰ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ । ਉਨ੍ਹਾਂ ਵੱਲੋਂ ਮੌਕੇ ਤੇ ਨਗਰ ਨਿਗਮ ਦੇ ਮੁਲਾਜ਼ਮਾਂ ਨੂੰ ਬੁਲਾ ਕੇ ਸਫ਼ਾਈ ਮੁਹਿੰਮ ਸ਼ੁਰੂ ਕਰਵਾਈ ਗਈ । ਜਿਸ ਤੋਂ ਲੋਕਾਂ ਵਿੱਚ ਖੁੱਸ਼ੀ ਦੇਖਣ ਨੂੰ ਮਿਲੀ ਹੈ । ਇਹ ਮੁਹਿੰਮ ਲਗਾਤਾਰ ਚਲਾਈ ਜਾਵੇਗੀ ।