ਖੇਤੀਬਾੜੀ
ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਨੇ ਕਰਵਾਇਆ ਸਰਵਪੱਖੀ ਖੇਤੀ ਦਾ ਤਿਮਾਹੀ ਕੋਰਸ
Published
2 years agoon

ਲੁਧਿਆਣਾ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ” ਕਰਵਾਇਆ ਗਿਆ। ਇਸ ਤਿਮਾਹੀ ਸਿਖਲਾਈ ਕੋਰਸ ਵਿੱਚ ਲਗਭਗ 30 ਸਿਖਆਰਥੀਆਂ ਨੇ ਭਾਗ ਲਿਆ ਜਿਹਨਾਂ ਵਿੱਚੋਂ 21 ਸਿਖਿਆਰਥੀਆਂ ਨੇ ਸਫਲਤਾਪੂਰਵਕ ਕੋਰਸ ਪੂਰਾ ਕੀਤਾ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕਿੱਲ ਡਿਵੈਲਪਮੈਂਟ ਦੇ ਸਹਿਯੋਗੀ ਨਿਰਦੇਸ਼ਕ ਡਾ. ਕੁਲਦੀਪ ਸਿੰਘ ਨੇ ਇਸ ਕੋਰਸ ਦੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਖਿਆਰਥੀ ਆਪਣੇ ਕਿੱਤੇ ਵਿੱਚ ਨਵਾਂਪਣ ਲਿਆ ਕੇ ਖੇਤੀਬਾੜੀ ਨੂੰ ਉਚਾਈਆਂ ਤੇ ਪਹੁੰਚਾਉਣ ਅਤੇ ਆਮਦਨੀ ਵਿੱਚ ਖੇਤੀਬਾੜੀ ਨੂੰ ਵਧਾਉਣ ਲਈ ਸਹਾਇਕ ਧੰਦੇ ਅਪਨਾਉਣ। ਕਿਸਾਨ ਵੀਰ ਹੀ ਨਹੀਂ ਕਿਸਾਨ ਬੀਬੀਆਂ ਵੀ ਘਰੇਲੂ ਪੱਧਰ ਤੇ ਖੇਤੀ ਸਹਾਇਕ ਧੰਦਿਆਂ ਤੋਂ ਪਰਿਵਾਰ ਦੀ ਆਮਦਨ ਵਿੱਚ ਵੱਡਮੁੱਲਾ ਯੋਗਦਾਨ ਦੇ ਸਕਦੀਆਂ ਹਨ।
ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਸਿਖਿਆਰਥੀਆਂ ਦੇ ਰੂਬਰੂ ਹੋਏ ਡਾ. ਸਰਬਜੀਤ ਸਿੰਘ ਨੇ ਸਿਖਿਆਰਥੀਆਂ ਨੂੰ ਸੁਚੱਜੀ ਜੀਵਨ ਜਾਂਚ ਅਪਣਾ ਕੇ, ਆਪਣੇ ਫਾਲਤੂ ਖਰਚੇ ਘਟਾ ਕੇ, ਜੀਵਨ ਵਿੱਚ ਸਕਾਰਤਮਕ ਨਜਰੀਆ ਅਪਣਾ ਕੇ ਜੀਵਨ ਨੂੰ ਵਧੀਆ ਬਣਾ ਸਕਦੇ ਹਨ । ਇਸ ਮੌਕੇ ਤੇ ਡਾ. ਨਿਰਮਲ ਜੌੜਾ ਨੇ ਸਿਖਿਆਰਥੀਆਂ ਨੂੰ ਯੂਨੀਵਰਸਿਟੀ ਦੇ ਸਾਹਿਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਡਾ. ਰੁਪਿੰਦਰ ਕੌਰ, ਕੋਰਸ ਕੋਆਰਡੀਨੇਟਰ ਨੇ ਇਸ ਕੋਰਸ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਕੋਰਸ ਸਮਾਪਤੀ ਦੀ ਅੰਤਿਮ ਰਿਪੋਰਟ ਵੀ ਸਾਰਿਆਂ ਨਾਲ ਸਾਂਝੀ ਕੀਤੀ।
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ