ਪੰਜਾਬੀ
ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ 360-ਡਿਗਰੀ ਪਹੁੰਚ ਅਪਣਾਈ ਜਾਵੇਗੀ – ਡੀ.ਸੀ. ਸੁਰਭੀ ਮਲਿਕ
Published
2 years agoon

ਲੁਧਿਆਣਾ : ਨਸ਼ਿਆਂ ਦੀ ਲਾਹਨਤ ਨੂੰ ਪੂਰੀ ਤਰ੍ਹਾਂ ਨਕੇਲ ਪਾਉਣ ਦੇ ਮੰਤਵ ਨਾਲ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸਿਵਲ ਸੁਸਾਇਟੀ, ਉਦਯੋਗ, ਵਿੱਦਿਅਕ ਸੰਸਥਾਵਾਂ, ਗੈਰ ਸਰਕਾਰੀ ਸੰਗਠਨਾਂ ਅਤੇ ਹੋਰਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਮਹੀਨਾ ਭਰ ਚੱਲਣ ਵਾਲੀ ਜਨ ਪੱਧਰੀ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਪ੍ਰਾਪਤੀ ਲਈ ਸਾਰੇ ਭਾਗੀਦਾਰਾਂ ਦੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਇਹ ਮੁਹਿੰਮ ਸਾਡਾ ਦ੍ਰਿੜ ਸੰਕਲਪ ਹੈ।
ਉਨ੍ਹਾਂ ਕਿਹਾ ਕਿ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ, ਪ੍ਰਾਈਵੇਟ ਸਿਹਤ ਸੰਸਥਾਵਾਂ ਅਤੇ ਉਦਯੋਗਾਂ ਦੁਆਰਾ ਇਸ ਖਤਰੇ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਸ਼ਹਿਰ ਦੇ ਹਰ ਕੋਨੇ-ਕੋਨੇ ਵਿੱਚ ਯਕੀਨੀ ਬਣਾਇਆ ਜਾਵੇਗਾ ਅਤੇ ਪੁਲਿਸ ਵੱਲੋਂ ਨਸ਼ੇ ਦੇ ਸੌਦਾਗਰਾਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਨਸ਼ਿਆਂ ਦੇ 48 ਹੌਟਸਪੌਟਸ ਦੀ ਸ਼ਨਾਖਤ ਕੀਤੀ ਗਈ ਹੈ, ਜਿੱਥੇ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਪੱਧਰ ‘ਤੇ ਵੱਖ-ਵੱਖ ਗਤੀਵਿਧੀਆਂ ਚਲਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਹਤ ਸੰਸਥਾਵਾਂ ਵੱਲੋਂ ਨਸ਼ੇ ‘ਤੇ ਨਿਰਭਰ ਵਿਅਕਤੀਆਂ ਨੂੰ ਇਲਾਜ ਅਤੇ ਸਲਾਹ ਸੇਵਾਵਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਮੈਡੀਕਲ ਕੈਂਪ ਵੀ ਲਗਾਏ ਜਾਣਗੇ।
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਿਵਲ ਸੁਸਾਇਟੀ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ 360 ਡਿਗਰੀ ਪਹੁੰਚ ਅਪਣਾਈ ਜਾ ਰਹੀ ਹੈ। ਕੁਝ ਰੈਸਟੋਰੈਂਟਾਂ, ਪੱਬਾਂ ਅਤੇ ਹੋਟਲਾਂ ਵਿੱਚ ਹੁੱਕਾ ਪਰੋਸਣ ਬਾਰੇ ਪੁੱਛਣ ‘ਤੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੇ ਕਿਹਾ ਕਿ ਇਸ ਸਬੰਧ ਵਿੱਚ ਪਹਿਲਾਂ ਹੀ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਐਸ.ਐਚ.ਓਜ਼ ਨੂੰ ਅਜਿਹੇ ਖਾਣ-ਪੀਣ ਵਾਲਿਆਂ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
You may like
-
ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC
-
ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC
-
ਖੇਡਾਂ ਵਤਨ ਪੰਜਾਬ ਦੀਆਂ 2023 : ਚੌਥੇ ਦਿਨ ਹੋਏ ਰੋਮਾਂਚਕ ਖੇਡ ਮੁਕਾਬਲੇ
-
ਲੁਧਿਆਣਾ ‘ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ‘ਤੇ ਪਾਬੰਦੀ, DC ਵੱਲੋਂ ਹੁਕਮ ਜਾਰੀ
-
‘ਸਰਕਾਰ ਤੁਹਾਡੇ ਦੁਆਰ’ ਤਹਿਤ ਰੈਵੇਨਿਊ ਕੈਂਪ ‘ਚ 3000 ਤੋਂ ਵੱਧ ਇੰਤਕਾਲ ਕੇਸਾਂ ਦਾ ਫੈਸਲਾ
-
ਲੁਧਿਆਣਾ ‘ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਸ਼ਾਨਦਾਰ ਆਯੋਜਨ