ਧਰਮ
ਰਾਮਗੜ੍ਹੀਆ ਐਜ਼ੂਕੇਸ਼ਨਲ ਕੌਂਸਲ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
Published
2 years agoon

ਲੁਧਿਆਣਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਰਾਮਗੜ੍ਹੀਆ ਐਜ਼ੂਕੇਸ਼ਨਲ ਕੌਂਸਲ ਦੁਆਰਾ ਸਾਧ ਸੰਗਤ ਦੇ ਸਹਿਯੋਗ ਨਾਲ ਮਹਾਨ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ।
ਨਗਰ ਕੀਰਤਨ ਵਿੱਚ ਸਿੰਘ ਸਭਾ ਸੇਵਾ ਸੁਸਾਇਟੀਆਂ, ਇਸਤਰੀ ਸਤਿਸੰਗ ਸਭਾਵਾਂ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸ਼ਹਿਰ ਦੇ ਧਾਰਮਿਕ ਤੇ ਰਾਜਨੀਤਿਕ ਸੰਗਠਨ, ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਮੈਂਬਰ ਸਾਹਿਬਾਨ, ਯੂਥ ਵਿੰਗ ਦੇ ਮੈਂਬਰ, , ਨਿਹੰਗ ਸਿੰਘਾਂ, ਰਾਮਗੜ੍ਹੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ, ਪ੍ਰਿੰਸੀਪਲ, ਕਾਲਜ ਸਟਾਫ਼ ਮੈਂਬਰਾਂ, ਰਾਮਗੜ੍ਹੀਆ ਐਜ਼ੂਕੇਸ਼ਨਲ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਬਹਤ ਉਤਸ਼ਾਹ ਨਾਲ ਹਿੱਸਾ ਲਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਪੰਜ ਪਿਆਰਿਆਂ ਦੀ ਅਗਵਾਹੀ ਰਾਹੀਂ ਨਗਰ ਕੀਰਤਨ ਰਾਮਗੜ੍ਹੀਆ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਵਿਸ਼ਕਰਮਾ ਚੌਂਕ, ਮੰਜੂ ਸਿਨੇਮਾ, ਪ੍ਰਤਾਪ ਚੌਂਕ, ਭਗਵਾਨ ਚੌਂਕ, ਜੈਮਲ ਰੋਡ, ਜਨਤਾ ਨਗਰ ਚੌਂਕ, ਗਿੱਲ ਰੋਡ ਤੋਂ ਹੁੰਦਾ ਹੋਇਆ ਵਾਪਸ ਗੁਰਦਵਾਰਾ ਸਾਹਿਬ ਪਹੁੰਚਿਆ। ਇਸ ਮੌਕੇ ਸੰਗਤਾਂ ਨੇ ਸਾਰੇ ਰਸਤੇ ਨੂੰ ਬਹੁਤ ਹੀ ਸੁੰਦਰ ਸਜਾਇਆ ਹੋਇਆ ਸੀ ਤੇ ਥਾਂ-ਥਾਂ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਰਾਮਗੜ੍ਹੀਆ ਗੁਰਦੁਅਰਾ ਸਾਹਿਬ ਵਿਖੇ ਅਖੰਡ ਪਾਠ ਅਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ ਮਿਤੀ 08.11.2022 ਨੂੰ ਗੁਰਦੁਆਰਾ ਸਾਹਿਬ ਵਿਖੇ ਪਾਏ ਜਾਣਗੇ, ਉਪਰੰਤ ਬਾਬਾ ਗੁਰਮੁਖ ਸਿੰਘ ਹਾਲ ਵਿੱਚ ਸਮਾਗਮ ਹੋਵੇਗਾ, ਜਿਸ ਵਿੱਚ ਰਾਮਗੜ੍ਹੀਆ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਤੇ ਢਾਡੀ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥੇ , ਢਾਡੀ ਜੱਥੇ ਤੇ ਕਥਾ ਵਾਚਕ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕਰਨਗੇ।
ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ. ਰਣਜੋਧ ਸਿੰਘ ਨੇ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਨਗਰ ਕੀਰਤਨ ਦੇ ਇਸ ਪਵਿੱਤਰ ਮੌਕੇ ਕਿਹਾ ਕਿ ਨਗਰ ਕੀਰਤਨ ਮਾਨਵੀ ਏਕਤਾ ਤੇ ਅਖੰਡਤਾ ਦਾ ਪ੍ਰਤੀਕ ਹੈ ਜੋ ਸਮੁੱਚੀ ਮਾਨਵਤਾ ਨੂੰ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਏਕਤਾ ਦੇ ਉਪਦੇਸ਼ ਨੂੰ ਦਰਸਾਉਂਦਾ ਹੈ।
ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਜਨਰਲ ਸਕੱਤਰ ਸ. ਗੁਰਚਰਨ ਸਿੰਘ ਲੋਟੇ ਨੇ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਆਯੋਜਨ ਸਾਨੂੰ ਪ੍ਰਮਾਤਮਾਂ ਦਾ ਨਾਮ ਜਪਣ ਦੀ ਸਿੱਖਿਆ ਦਿੰਦੇ ਹਨ ਤੇ ਨਾਲ ਹੀ ਗੁਰਬਾਣੀ ਦੇ ਵਿਚਾਰਾਂ ਨੂੰ ਜੀਵਨ ਵਿਚ ਅਪਨਾਉਣ ਦੀ ਪ੍ਰੇਰਨਾ ਦਿੰਦੇ ਹਨ। ਇਸ ਮੌਕੇ ਸ. ਰਣਜੋਧ ਸਿੰਘ ਸ. ਗੁਰਚਰਨ ਸਿੰਘ ਲੋਟੇ ਤੇ ਕੌਂਸਲ ਦੇ ਮੈਂਬਰਾਂ ਨੇ ਸੰਗਠਨਾਂ ਦੇ ਮੈਂਬਰਾਂ ਨੂੰ ਸਿਰੋਪਓ ਪਾ ਕੇ ਸਨਮਾਨਿਤ ਕੀਤਾ। ਇਸ ਤਰ੍ਹਾਂ ਸਫਲਤਾ ਪੂਰਵਕ ਨਗਰ ਕੀਰਤਨ ਸੰਪੰਨ ਹੋਇਆ।
You may like
-
ਦਿੱਲੀ ਫ਼ਤਿਹ ਦਿਵਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਿਆ ਅਲੌਕਿਕ ਨਗਰ ਕੀਰਤਨ
-
ਸ੍ਰੀ ਗੁਰੂ ਹਰਗੋਬਿੰਦ ਸਕੂਲ ਦੇ ਵਿਦਿਆਰਥੀ ਭਗਤ ਰਵਿਦਾਸ ਜੀ ਦੇ ਨਗਰ ਕੀਰਤਨ ‘ਚ ਹੋਏ ਸ਼ਾਮਿਲ
-
ਰਾਮਗੜ੍ਹੀਆ ਗਰਲਜ਼ ਕਾਲਜ ਦੇ ਨਵੇਂ ਪ੍ਰਿੰਸੀਪਲ ਪ੍ਰੋ. ਜਸਪਾਲ ਕੌਰ ਨੇ ਸੰਭਾਲਿਆ ਅਹੁਦਾ
-
ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ
-
ਪੰਜਾਬੀ ਸਿਨੇਮਾ ਜਗਤ ਦੇ ਊੱਘੇ ਕਲਾਕਾਰ ਹੋਏ ਵਿਦਿਆਰਥੀਆਂ ਦੇ ਰੁ ਬ ਰੁ
-
ਹੋਲੇ ਮਹੱਲੇ ਦੇ ਦੂਸਰੇ ਦਿਨ ਲੱਖਾਂ ਸੰਗਤਾਂ ਨੇ ਗੁਰੂ ਘਰਾਂ ‘ਚ ਟੇਕਿਆ ਮੱਥਾ, ਅਨੇਕਾਂ ਲੰਗਰ ਲਗਾ ਕੇ ਸੰਗਤ ਦੀ ਸੇਵਾ ਜਾਰੀ