ਪੰਜਾਬੀ
ਨਵੇਂ ਵਿਦਿਆਰਥੀਆਂ ਲਈ ਹੋਇਆ ਸਵਾਗਤੀ ਸਮਾਗਮ
Published
2 years agoon

ਲੁਧਿਆਣਾ : ਪੀ.ਏ.ਯੂ. ਦੇ ਕਾਲਜ ਆਫ ਬੇਸਿਕ ਸਾਇੰਸਜ ਐਂਡ ਹਿਊਮੈਨਟੀਜ ਵੱਲੋਂ ਯੂਨੀਵਰਸਿਟੀ ਦੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦਾ ਸਵਾਗਤੀ ਸਮਾਗਮ ਕਰਵਾਇਆ ਗਿਆ| ਇਸ ਸਮਾਗਮ ਵਿੱਚ ਹੋਏ ਸੱਭਿਆਚਾਰਕ ਪ੍ਰਦਰਸ਼ਨਾਂ ਦੌਰਾਨ ਵਿਦਿਆਰਥੀਆਂ ਦੀ ਪ੍ਰਤਿਭਾ ਦਾ ਭਰਪੂਰ ਪ੍ਰਗਟਾਵਾ ਹੋਇਆ |
ਪੱਛਮੀ ਨਾਚਾਂ ਤੋਂ ਲੈ ਕੇ ਭੰਡ ਦੇ ਪੁਰਾਣੇ ਕਲਾ ਰੂਪ ਤੱਕ ਵਿਦਿਆਰਥੀਆਂ ਨੇ ਕਈ ਤਰ੍ਹਾਂ ਦੀਆਂ ਵੰਨਗੀਆਂ ਦਾ ਪ੍ਰਦਰਸਨ ਕੀਤਾ| ਇਹ ਸਮਾਗਮ ਕਾਲਜ ਦੀ ਰਜਿਸਟਰਡ ਸੰਸਥਾ ਸਾਸਕਾ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ| ਇਹ ਸੰਸਥਾ ਕਾਲਜ ਵਿੱਚ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਦੀ ਨਿਗਰਾਨੀ ਕਰਦੀ ਹੈ |
ਸਮਾਗਮ ਦਾ ਉਦਘਾਟਨ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤਾ | ਆਪਣੇ ਉਦਘਾਟਨੀ ਭਾਸ਼ਣ ਵਿੱਚ ਡਾ. ਗੋਸਲ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸਲਾਘਾ ਕੀਤੀ| ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਸਮਾਗਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਿਸ ਨਾਲ ਉਹ ਆਪਣੇ ਹੁਨਰ ਨੂੰ ਨਿਖਾਰ ਕੇ ਆਪਣੀ ਸਖਸੀਅਤ ਨੂੰ ਨਵੇਂ ਵਿਸਥਾਰ ਦੇ ਸਕਦੇ ਹਨ |
ਕਾਲਜ ਆਫ ਬੇਸਿਕ ਸਾਇੰਸਿਜ ਐਂਡ ਹਿਊਮੈਨਟੀਜ ਦੇ ਡੀਨ ਡਾ. ਸੰਮੀ ਕਪੂਰ ਨੇ ਮੁੱਖ ਮਹਿਮਾਨ ਵਾਈਸ ਚਾਂਸਲਰ ਦਾ ਸਮਾਗਮ ਵਿੱਚ ਸਵਾਗਤ ਕੀਤਾ | ਉਨ੍ਹਾਂ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕਾਲਜ ਦੇ ਫੈਕਲਟੀ, ਸਟਾਫ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਵੀ ਸਲਾਘਾ ਕੀਤੀ|
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ