ਪੰਜਾਬੀ
ਹਲਵਾਰਾ ਹਵਾਈ ਅੱਡੇ ‘ਤੇ ਸਿਵਲ ਏਅਰ ਟਰਮੀਨਲ ਦੇ ਨਿਰਮਾਣ ਕਾਰਜ ‘ਚ ਤੇਜ਼ੀ ਲਿਆਂਦੀ ਜਾਵੇ: ਸੰਸਦ ਮੈਂਬਰ ਸੰਜੀਵ ਅਰੋੜਾ
Published
2 years agoon

ਲੁਧਿਆਣਾ : ਸੰਸਦ ਮੈਂਬਰ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਸ਼ਹਿਰ ਤੋਂ ਕੁਝ ਦੂਰੀ ‘ਤੇ ਸਥਿਤ ਹਲਵਾਰਾ ਹਵਾਈ ਅੱਡੇ ‘ਤੇ ਨਿਰਮਾਣ ਅਧੀਨ ਸਿਵਲ ਏਅਰ ਟਰਮੀਨਲ ਦਾ ਅਚਨਚੇਤ ਦੌਰਾ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਮਾਰਚ 2023 ਤੱਕ ਪੂਰਾ ਕਰਨ ਲਈ ਕਿਹਾ।
ਇਸ ਪ੍ਰੋਜੈਕਟ ਨੂੰ “ਆਪਣੇ ਦਿਲ ਦੇ ਬਹੁਤ ਨੇੜੇ” ਦੱਸਦੇ ਹੋਏ ਅਰੋੜਾ ਨੇ ਗਲਾਡਾ ਦੀ ਮੁੱਖ ਪ੍ਰਸ਼ਾਸਕ ਅਮਨਪ੍ਰੀਤ ਕੌਰ ਸੰਧੂ ਅਤੇ ਵਧੀਕ ਮੁੱਖ ਪ੍ਰਸ਼ਾਸਕ (ਏ.ਸੀ.ਏ.) ਅਮਰਿੰਦਰ ਸਿੰਘ ਮੱਲ੍ਹੀ, ਪੀਡਬਲਯੂਡੀ (ਬੀਐਂਡਆਰ), ਸਿਵਲ ਐਵੀਏਸ਼ਨ ਅਧਿਕਾਰੀਆਂ, ਠੇਕੇਦਾਰਾਂ ਅਤੇ ਹੋਰ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਦੱਸਿਆ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਉਹ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਪਹਿਲਾਂ ਵੀ ਕਈ ਮੀਟਿੰਗਾਂ ਕਰ ਚੁੱਕੇ ਹਨ।
ਅਰੋੜਾ ਨੇ ਅਧਿਕਾਰੀਆਂ ਨੂੰ ਉਸਾਰੀ ਦੇ ਕੰਮ ਵਿੱਚ ਹਰ ਕੀਮਤ ‘ਤੇ ਤੇਜ਼ੀ ਲਿਆਉਣ ਲਈ ਕਿਹਾ ਅਤੇ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਲੇਬਰ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ ਅਤੇ ਰੋਸ਼ਨੀ ਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਉਸਾਰੀ ਦਾ ਕੰਮ ਦੇਰ ਸ਼ਾਮ ਤੱਕ ਵੀ ਜਾਰੀ ਰਹਿ ਸਕੇ, ਖਾਸ ਕਰਕੇ ਸਰਦੀਆਂ ਵਿੱਚ ਜਦੋਂ ਸੂਰਜ ਜਲਦੀ ਡੁੱਬ ਜਾਂਦਾ ਹੈ।
ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਉਸਾਰੀ ਦੇ ਕੰਮ ਦੀ ਨਿਗਰਾਨੀ ਕਰਨ ਲਈ ਉਸਾਰੀ ਵਾਲੀ ਥਾਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਤੋਂ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਵੀ ਮੰਗੀ। ਉਥੇ ਮੌਜੂਦ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਗਲੇ ਸਾਲ ਜਨਵਰੀ ਦੇ ਅੰਤ ਤੱਕ ਚੱਲ ਰਹੇ ਨਿਰਮਾਣ ਕਾਰਜ ਨੂੰ ਨੇਪਰੇ ਚਾੜ੍ਹਿਆ ਜਾਵੇਗਾ।
You may like
-
ਹਲਵਾਰਾ ਏਅਰਪੋਰਟ ਸਬੰਧੀ ਅਹਿਮ ਖਬਰ, ਜਲਦ ਮਿਲੇਗੀ ਖੁਸ਼ਖਬਰੀ!
-
ਹਲਵਾਰਾ ਏਅਰਪੋਰਟ ਸਬੰਧੀ ਅਹਿਮ ਖਬਰ, CM ਮਾਨ ਨੇ ਕੇਂਦਰੀ ਮੰਤਰੀ ਦੇ ਸਾਹਮਣੇ ਰੱਖੀ ਇਹ ਮੰਗ
-
ਪੰਜਾਬ ਵਾਸੀਆਂ ਲਈ ਖੁਸ਼ਖਬਰੀ! ਇਸ ਹਵਾਈ ਅੱਡੇ ਤੋਂ ਜਲਦੀ ਹੀ ਉਡਾਣਾਂ ਹੋਣ ਜਾ ਰਹੀਆਂ ਹਨ ਸ਼ੁਰੂ
-
ਹਲਵਾਰਾ ਏਅਰਪੋਰਟ ਪ੍ਰੋਜੈਕਟ: ਏਅਰ ਫੋਰਸ ਸਟੇਸ਼ਨ ਦੇ ਅੰਦਰੂਨੀ ਹਿੱਸੇ ‘ਤੇ ਵੀ ਕੰਮ ਹੋਇਆ ਸ਼ੁਰੂ
-
ਐਮਪੀ ਅਰੋੜਾ ਨੇ ਲੁਧਿਆਣਾ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
-
ਸੰਸਦ ਮੈਂਬਰ ਅਰੋੜਾ ਨੇ ਪਰਿਵਾਰਕ ਮੈਂਬਰਾਂ ਨਾਲ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ