ਪੰਜਾਬੀ
ਵਿਧਾਇਕ ਹਰਦੀਪ ਮੁੰਡੀਆਂ ਨੇ ਆਪਣੇ ਨਿਵਾਸ ਸਥਾਨ ‘ਤੇ ਖੋਲਿਆ ਨਵਾਂ ਦਫ਼ਤਰ
Published
2 years agoon

ਸਾਹਨੇਵਾਲ/ਲੁਧਿਆਣਾ : ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਦਾ ਪਿੰਡ ਮੁੰਡੀਆਂ ਵਿਖੇ ਨਿਵਾਸ ਸਥਾਨ ‘ਤੇ ਸਥਾਤਪਤ ਕੀਤੇ ਗਏ ਨਵੇਂ ਦਫ਼ਤਰ ਦਾ ਉਦਘਾਟਨ ਉਨ੍ਹਾਂ ਦੀ ਮਾਤਾ ਸਰਦਾਰਨੀ ਕਰਤਾਰ ਕੌਰ ਵਲੋਂ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਭੈਣ ਮਨਪ੍ਰੀਤ ਕੌਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਮੌਕੇ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਹਲਕੇ ਦੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਿਸ਼ਵਾਸ਼ ਜਤਾਉਂਦਿਆਂ ਹਲਕਾ ਸਾਹਨੇਵਾਲ ਦੀ ਸੀਟ ਉਨ੍ਹਾਂ ਦੀ ਝੋਲੀ ਪਾਈ ਹੈ।
ਉਨ੍ਹਾਂ ਆਪਣੀ ਮਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਦਿਆਂ ਨਵੇਂ ਦਫ਼ਤਰ ਦੀ ਸ਼ੁਰੂਆਤ ਮੌਕੇ ਹਲਕੇ ਦੇ ਵਸਨੀਕਾਂ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਕਿਸੇ ਵੇਲੇ ਵੀ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਉਹ ਉਨ੍ਹਾਂ ਦੀ ਸੇਵਾ ਲਈ ਹਮੇਸ਼ਾ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਹਰ ਸੰਭਵ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇਗਾ।ਇਸ ਮੌਕੇ ਚੇਅਰਮੈਨ ਸ਼ੂਗਰ ਮਿੱਲ ਬੁੱਢੇਵਾਲ ਸ. ਜੋਰਾਵਰ ਸਿੰਘ ਤੋਂ ਇਲਾਵਾ ਵੱਖ-ਵੱਖ ਬਲਾਕਾਂ ਦੇ ਪ੍ਰਧਾਨ ਵੀ ਮੌਜੂਦ ਸਨ।
You may like
-
ਪੰਚਾਇਤੀ ਚੋਣਾਂ ਤੋਂ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡਾ ਝੱਟਕਾ
-
ਘੁਡਾਣੀ ਕਲਾਂ ਵਿਖੇ ਮੈਗਾ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੇਲਾ ਆਯੋਜਿਤ
-
ਡੀ.ਬੀ.ਈ.ਈ. ਵਲੋਂ ਜੀ ਕੇ ਰਿਜੋਰਟ ਘੁਡਾਣੀ ਕਲਾਂ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ 22 ਨੂੰ
-
ਵਿਧਾਇਕ ਮੂੰਡੀਆਂ ਵਲੋਂ ਹਲਕੇ ‘ਚ ਪਾਰਕ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ
-
ਮੰਤਰੀ ਹਰਭਜਨ ਸਿੰਘ ETO ਨੇ ਸ਼੍ਰੀ ਦੇਗਸਰ ਸਾਹਿਬ ਸੜਕ ਦੇ ਨਿਰਮਾਣ ਕਾਰਜ ਦਾ ਰੱਖਿਆ ਨੀਂਹ ਪੱਥਰ
-
“ਤੁਹਾਡੀ ਸਰਕਾਰ, ਤੁਹਾਡੇ ਦੁਆਰ” ਤਹਿਤ ਲਗਾਇਆ ਸੁਵਿਧਾ ਕੈਂਪ