ਪੰਜਾਬੀ
ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਵਲੋਂ ਚਾਈਨਾ ਡੋਰ ਖ਼ਿਲਾਫ਼ ਮੁਹਿੰਮ ਦਾ ਆਗਾਜ਼
Published
2 years agoon

ਖੰਨਾ/ ਲੁਧਿਆਣਾ : ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਅਤੇ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ ਤੇ ਬੱਚਿਆਂ ਨੂੰ ਪਤੰਗਬਾਜ਼ੀ ਦੌਰਾਨ ਚਾਇਨਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੰਜੀ ਸਾਹਿਬ ਕੋਟਾਂ ਵੱਲੋਂ ਹਫ਼ਤਾਵਾਰ ਜਾਗਰੂਕ ਮੁਹਿੰਮ ਦਾ ਆਗਾਜ਼ ਕੀਤਾ ਗਿਆ।
ਇਸ ਦੀ ਸ਼ੁਰੂਆਤ ਅੱਜ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਦੂਸਰੇ ਹਾਊਸ ਵੱਲੋਂ ਸਟੇਜ ਤੋਂ ਮੈਡਮ ਪ੍ਰਭਜੋਤ ਕੌਰ ਨੇ ਹਾਲ ਹੀ ਵਿਚ ਇਲਾਕੇ ਚ ਚਾਇਨਾ ਡੋਰ ਨਾਲ ਵਾਪਰੇ ਹਾਦਸਿਆਂ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਚਾਇਨਾ ਡੋਰ ਨਾ ਵਰਤਣ ਲਈ ਪ੍ਰੇਰਿਆ। ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਫੈਡਰੇਸ਼ਨ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮੁੱਦੇ ਤੇ ਜਾਗਰੂਕਤਾ ਫੈਲਾਉਣ ਲਈ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਜਾਵੇਗਾ।
ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰਬਤ ਦੇ ਭਲੇ ਦੇ ਸਿਧਾਂਤ ਤੇ ਚੱਲਣ ਲਈ ਪ੍ਰੇਰਦਿਆ ਉਹਨਾਂ ਨੂੰ ਵਾਤਾਵਰਨ ਅਤੇ ਸਮੁੱਚੀ ਮਨੁੱਖਤਾ ਪੱਖੀ ਹੀ ਕਾਰਜ ਕਰਨ ਲਈ ਪ੍ਰੇਰਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਨੇ ਸਮੂਹ ਸਕੂਲ ਅਧਿਆਪਕਾਂ ਨੂੰ ਉਭਰਦੇ ਸਮਾਜਿਕ ਵਿਸ਼ਿਆਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਆ।
You may like
-
ਚਾਇਨਾ ਮੇਡ ਡੋਰ ਦੀ ਵਿਕਰੀ, ਸਟੋਰ ਅਤੇ ਵਰਤੋਂ ਕਰਨ ‘ਤੇੇ ਪਾਬੰਦੀ ਹੁਕਮ ਜਾਰੀ
-
ਛੱਤਾਂ ‘ਤੇ ਡਰੋਨ ਦਾ ਪਹਿਰਾ, ਚਾਈਨਾ ਡੋਰ ਨਾਲ ਪਤੰਗ ਉਡਾਈ ਤਾਂ ਪਊ ਇਰਾਦਾ-ਏ-ਕਤਲ ਦਾ ਕੇਸ
-
ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ‘ਤੇ ਪੰਜਾਬ ਪੁਲਿਸ ਸਖ਼ਤ, 21 ਮਾਮਲੇ ਦਰਜ
-
ਪਾਇਲ, ਮਲੌਦ ਤੇ ਦੋਰਾਹਾ ‘ਚ ਚਾਇਨਾ ਡੋਰ ਦੀ ਜਾਂਚ ਲਈ ਸੰਯੁਕਤ ਟੀਮਾਂ ਵਲੋਂ ਛਾਪੇਮਾਰੀ
-
ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਲੋਹੜੀ ਦਾ ਤਿਉਹਾਰ
-
ਚਾਈਨਾ ਡੋਰ ਨੂੰ ਰੋਕਣ ਲਈ ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਸਖ਼ਤ ਕਦਮ ਚੁੱਕਣ : ਪ੍ਰਧਾਨ ਚਾਹਲ