ਪੰਜਾਬੀ
ਸ਼ਰਨਪਾਲ ਸਿੰਘ ਮੱਕੜ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
Published
2 years agoon

ਲੁਧਿਆਣਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਸ਼ਰਨਪਾਲ ਸਿੰਘ ਮੱਕੜ ਵਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਗਿਆ। ਅਹੁਦਾ ਸੰਭਾਲਣ ਤੋਂ ਬਾਅਦ ਸ. ਮੱਕੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਸ. ਮੱਕੜ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਦਰਸ਼ੀ, ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਲਗਾਤਾਰ ਉਪਰਾਲੇ ਕੀਤੇ ਜਾਣਗੇ ਅਤੇ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਚੇਅਰਮੈਨ ਨੇ ਸਪੱਸ਼ਟ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਨ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ। ਇਸ ਦੌਰਾਨ ਸ੍ਰੀ ਝਿੰਪਾ ਅਤੇ ਸ. ਜੌੜਾਮਾਜਰਾ ਨੇ ਵੀ ਭਰੋਸਾ ਪ੍ਰਗਟਾਇਆ ਕਿ ਸ. ਸ਼ਰਨਪਾਲ ਸਿੰਘ ਮੱਕੜ ਲੋਕਾਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਦੇਣਗੇ ਅਤੇ ਜ਼ਿਲ੍ਹੇ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈਕੇ ਜਾਣਗੇ।
ਇਸ ਮੌਕੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਦਲਜੀਤ ਸਿੰਘ ਭੋਲਾ ਗਰੇਵਾਲ, ਕੁਲਵੰਤ ਸਿੰਘ ਸਿੱਧੂ, ਰਜਿੰਦਰਪਾਲ ਕੌਰ ਛੀਨਾ, ਸਰਵਜੀਤ ਕੌਰ ਮਾਣੂੰਕੇ, ਹਾਕਮ ਸਿੰਘ ਠੇਕੇਦਾਰ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਚੇਅਰਮੈਨ ਨਵਜੋਤ ਸਿੰਘ ਜਰਗ, ਜ਼ਿਲ੍ਹਾ ਯੋਜਨਾ ਕਮੇਟੀਆਂ, ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸ. ਹਰਭੁਪਿੰਦਰ ਸਿੰਘ ਧਰੌੜ, ਅਹਿਬਾਬ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
You may like
-
ਪੰਜਾਬ ਸਰਕਾਰ ਨੇ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਜਾਰੀ ਕੀਤੇ 33.50 ਕਰੋੜ : ਜਿੰਪਾ
-
ਜਿਲ੍ਹਾ ਯੋਜਨਾ ਕਮੇਟੀਆ ਦਾ ਫੰਡਜ਼ ਜ਼ਿਆਦਾ ਅਲਾਟ ਕਰਨ ‘ਤੇ CM/FM ਦਾ ਕੀਤਾ ਧੰਨਵਾਦ
-
ਵਿੱਤ ਮੰਤਰੀ ਚੀਮਾ ਵਲੋਂ ਵਿੱਤ ਅਤੇ ਯੋਜਨਾ ਕਮੇਟੀ ਦੇ ਚੇਅਰਮੈਨ/ ਚੇਅਰਪਰਸਨ ਦੀ ਸੱਦੀ ਮੀਟਿੰਗ
-
ਲੁਧਿਆਣਾ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸੂਬਾ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਅਹਿਮ ਮੀਟਿੰਗ
-
ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਲੋਂ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਨਾਲ ਮੁਲਾਕਾਤ
-
ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਖੰਨਾ ਤੇ ਜਗਰਾਓਂ ਨੂੰ ਵੱਖਰੇ ਜ਼ਿਲ੍ਹੇ ਬਣਾਉਣ ਦੀ ਕੀਤੀ ਮੰਗ