ਪੰਜਾਬੀ
ਵਿਸ਼ਵ ਅੰਤਰ-ਧਰਮ ਸਦਭਾਵਨਾ ਹਫ਼ਤੇ ਦੀ ਸ਼ੁਰੂਆਤ
Published
2 years agoon

ਲੁਧਿਆਣਾ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਨੌਜਵਾਨਾਂ ਨੂੰ ਸ਼ਾਂਤੀ, ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਫੈਲਾਉਣ ਅਤੇ ਸਮਾਜ ਦੀ ਭਲਾਈ ਲਈ ਖੜ੍ਹੇ ਹੋਣ ਲਈ ਪ੍ਰੇਰਿਤ ਕੀਤਾ ਗਿਆ। ਰਾਮਗੜ੍ਹੀਆ ਕਾਲਜ ਵਿਖੇ ਵਿਸ਼ਵ ਅੰਤਰ-ਧਰਮ ਸਦਭਾਵਨਾ ਸਪਤਾਹ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਦੀ 65 ਫੀਸਦੀ ਤੋਂ ਵੱਧ ਆਬਾਦੀ 35 ਸਾਲ ਤੋਂ ਘੱਟ ਹੈ ਅਤੇ ਦੁਨੀਆ ਦੇ ਕਿਸੇ ਵੀ ਦੇਸ਼ ਵਿੱਚ ਇੰਨੀ ਘੱਟ ਉਮਰ ਦੀ ਆਬਾਦੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਹ ਪੀੜ੍ਹੀ ਸਮਾਜ ਵਿੱਚ ਪਿਆਰ ਅਤੇ ਏਕਤਾ ਫੈਲਾਉਣ ਦੀ ਆਪਣੀ ਸ਼ਕਤੀ ਨਾਲ ਸਮਾਜ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਸਕਦੀ ਹੈ। ਮਲਿਕ ਨੇ ਕਿਹਾ ਕਿ ਦੇਸ਼ ਨੂੰ ਵਿਕਸਤ ਬਣਾਉਣ ਲਈ ਏਕਤਾ ਬਹੁਤ ਮਹੱਤਵ ਰੱਖਦੀ ਹੈ ਅਤੇ ਨੌਜਵਾਨ ਸਮਾਜ ਦੇ ਸਾਰੇ ਵਰਗਾਂ ਵਿੱਚ ਪਿਆਰ ਅਤੇ ਸਦਭਾਵਨਾ ਨੂੰ ਯਕੀਨੀ ਬਣਾ ਕੇ ਭਾਰਤ ਨੂੰ ਇੱਕ ਮਹਾਂਸ਼ਕਤੀ ਬਣਾਉਣ ਵਿੱਚ ਵੱਡਾ ਯੋਗਦਾਨ ਪਾ ਸਕਦੇੇ ਹਨ।
ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮਨੁੱਖਤਾ ਤੋਂ ਵੱਡਾ ਕੋਈ ਵੀ ਧਰਮ ਨਹੀਂ ਹੈ ਅਤੇ ਪਿਆਰ ਅਤੇ ਭਾਈਚਾਰਾ ਫੈਲਾਉਣ ਵਾਲਿਆਂ ‘ਤੇ ਪ੍ਰਮਾਤਮਾ ਹਮੇਸ਼ਾ ਮਿਹਰ ਭਰਿਆ ਹੱਥ ਰੱਖਦਾ ਹੈ। ਲੋਕਾਂ ਨੂੰ ਦੂਜਿਆਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ ਅਤੇ ਸਿੱਖਿਆ ਨੂੰ ਸਮਾਵੇਸ਼ੀ ਵਿਕਾਸ ਅਤੇ ਸਮਾਜਿਕ ਸਦਭਾਵਨਾ ਦੀ ਕੁੰਜੀ ਕਿਹਾ ਜਾਣਾ ਚਾਹੀਦਾ ਹੈ।
ਸਮਾਗਮ ਦੌਰਾਨ ਸਿੱਖਿਆ ਸ਼ਾਸਤਰੀ ਅਤੇ ਈਸਾਈ ਵਿਦਵਾਨ ਫਾਦਰ ਵਰਗੀਸ ਕਚਪਲੀ, ਸ਼ਾਹੀ ਇਮਾਮ ਪੰਜਾਬ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ, ਪ੍ਰਗਿਆ ਬੋਧੀ ਥੇਰੋ, ਸਰਬਜੀਤ ਸਿੰਘ ਰੇਣੂਕਾ ਅਤੇ ਹੋਰਾਂ ਨੇ ਸੰਬੋਧਨ ਕੀਤਾ। ਇਸ ਮੌਕੇ ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ, ਦਵਿੰਦਰ ਸਿੰਘ ਨਾਗੀ, ਮਹਿੰਦਰ ਸਿੰਘ, ਗੁਰਸਾਹਿਬ ਸਿੰਘ, ਹੇਮੰਤ ਗੋਇਲ ਅਤੇ ਸਿਟੀਨੀਡਜ਼ ਅਤੇ ਟੀਮ 1699 ਦੇ ਨੁਮਾਇੰਦੇ ਵੀ ਹਾਜ਼ਰ ਸਨ।
You may like
-
ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC
-
ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC
-
ਖੇਡਾਂ ਵਤਨ ਪੰਜਾਬ ਦੀਆਂ 2023 : ਚੌਥੇ ਦਿਨ ਹੋਏ ਰੋਮਾਂਚਕ ਖੇਡ ਮੁਕਾਬਲੇ
-
ਲੁਧਿਆਣਾ ‘ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ‘ਤੇ ਪਾਬੰਦੀ, DC ਵੱਲੋਂ ਹੁਕਮ ਜਾਰੀ
-
‘ਸਰਕਾਰ ਤੁਹਾਡੇ ਦੁਆਰ’ ਤਹਿਤ ਰੈਵੇਨਿਊ ਕੈਂਪ ‘ਚ 3000 ਤੋਂ ਵੱਧ ਇੰਤਕਾਲ ਕੇਸਾਂ ਦਾ ਫੈਸਲਾ
-
ਲੁਧਿਆਣਾ ‘ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਸ਼ਾਨਦਾਰ ਆਯੋਜਨ