ਪੰਜਾਬ ਨਿਊਜ਼
ਉਦਯੋਗਪਤੀਆਂ ਨੂੰ ਸੂਬੇ ਦੇ ਨਿਵੇਸ਼ ਪੱਖੀ ਮਾਹੌਲ ਦਾ ਲਾਭ ਲੈਣ ਦੀ ਅਪੀਲ
Published
2 years agoon

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਨਅਤਕਾਰਾਂ ਨੂੰ 23 ਤੇ 24 ਫਰਵਰੀ ਨੂੰ ‘ਨਿਵੇਸ਼ ਪੰਜਾਬ ਸੰਮੇਲਨ’ ਵਿਚ ਦੁਨੀਆ ਭਰ ਤੋਂ ਸ਼ਿਰਕਤ ਕਰਨ ਆ ਰਹੇ ਉਦਯੋਗ ਸਾਹਮਣੇ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਇੱਥੇ ਇਕ ਸੈਸ਼ਨ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿਚ ਪੰਜਾਬੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਉੱਦਮੀ ਗੁਣਾਂ ਕਰਕੇ ਜਾਣਿਆ ਜਾਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਉਦਯੋਪਤੀਆਂ ਨੂੰ ਸੰਮੇਲਨ ਲਈ ਸੱਦਾ ਦੇਣ ਨਹੀਂ ਆਏ ਸਗੋਂ ਸਨਅਤਕਾਰਾਂ ਨੂੰ ਸੂਬਾ ਸਰਕਾਰ ਦਾ ਸਹਿਯੋਗ ਕਰਦੇ ਹੋਏ ਸੰਮੇਲਨ ਵਿਚ ਪਹੁੰਚਣ ਵਾਲੇ ਸਨਅਤੀ ਦਿੱਗਜ਼ਾਂ ਦੀ ਮੇਜ਼ਬਾਨੀ ਕਰਨ ਲਈ ਵਧ-ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਉਦਯੋਗਿਕ ਵਿਕਾਸ ਵਿਚ ਮੋਹਰੀ ਸੂਬਾ ਬਣ ਕੇ ਉਭਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਲਈ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਾਰੇ ਭਾਈਵਾਲਾਂ ਖਾਸ ਕਰਕੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੀਤੀ ਦੇ ਸਬੰਧ ਵਿੱਚ ਜੇਕਰ ਕੋਈ ਹੋਰ ਸੁਝਾਅ ਹੈ ਤਾਂ ਅਸੀਂ ਉਸ ਦਾ ਸਵਾਗਤ ਕਰਾਂਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਿੰਗਲ ਵਿੰਡੋ ਸੇਵਾ ਸਿਰਫ਼ ਛਲਾਵਾ ਸੀ ਅਤੇ ਇਸ ਦਾ ਕੋਈ ਸਾਰਥਕ ਉਦੇਸ਼ ਨਹੀਂ ਸੀ, ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਦਾ ਮਨੋਬਲ ਤੋੜਿਆ ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਵੀ ਅੜਿੱਕੇ ਡਾਹੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਛੇਤੀ ਹੀ ਸੂਬਾ ਭਰ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਯੂਨਿਟ ਸਨਅਤਕਾਰਾਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਵਿੱਚ ਸਹੂਲਤ ਦੇਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੋਣਗੇ।
You may like
-
CM ਮਾਨ ਦਾ ਡਰੀਮ ਪ੍ਰੋਜੈਕਟ ਇਸ ਸਾਲ ਹੋਵੇਗਾ ਪੂਰਾ, ਲੋਕਾਂ ਨੂੰ ਮਿਲੇਗਾ ਵੱਡਾ ਤੋਹਫਾ
-
ਪੈਰਿਸ ਓਲੰਪਿਕ ਦੇ ਖਿਡਾਰੀਆਂ ਨੂੰ CM Maan ਕਰਨਗੇ ਸਨਮਾਨਿਤ, ਵੰਡਣਗੇ ਇਨਾਮੀ ਰਾਸ਼ੀ
-
ਹੁਸ਼ਿਆਰਪੁਰ ਪਹੁੰਚੇ CM ਮਾਨ, ਵਣ ਮਹੋਤਸਵ ਸਮਾਗਮ ‘ਚ ਪ੍ਰਦਰਸ਼ਨੀ ਦਾ ਲਿਆ ਜਾਇਜ਼ਾ
-
ਮਸ਼ਹੂਰ ਲੇਖਕ ਸੁਰਜੀਤ ਪਾਤਰ ਦੇ ਅੰ.ਤਿਮ ਸੰ.ਸਕਾਰ ‘ਤੇ CM ਮਾਨ ਹੋਏ ਭਾਵੁਕ : ਤਸਵੀਰਾਂ
-
CM ਮਾਨ ਆਪਣੀ ਪਤਨੀ ਨਾਲ ਘਰ ਪਹੁੰਚੇ, ਬੇਟੀ ਦਾ ਰੱਖਿਆ ਇਹ ਖੂਬਸੂਰਤ ਨਾਮ
-
ਪੰਜਾਬ ਸਰਕਾਰ ਨੇ 24 ਸ਼ਹਿਰਾਂ ਵਿੱਚ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ