ਪੰਜਾਬੀ
ਵਿਦਿਆਰਥੀਆਂ ਦੀ ਸਲਾਨਾ ਇਮਤਿਹਾਨਾਂ ਵਿੱਚੋਂ ਸਫਲਤਾ ਲਈ ਕਰਾਏ ਗਏ ਪਾਠ
Published
2 years agoon
ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗ੍ਰਾਮ, ਲੁਧਿਆਣਾ ਵੱਲੋਂ ਵਿਦਿਆਰਥੀਆਂ ਦੇ ਹੋਣ ਵਾਲੇ ਸਲਾਨਾ ਇਮਤਿਹਾਨਾਂ ਵਿੱਚੋਂ ਸਫਲਤਾ ਲਈ ਪਰਮਾਤਮਾ ਦਾ ਓਟ-ਆਸਰਾ ਲੈਣ ਲਈ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਗਰਾਮ ਦੀ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।
ਪਰਮਬੀਰ ਸਿੰਘ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਦੇ ਆਉਣ ਵਾਲੇ ਸਲਾਨਾ ਇਮਤਿਹਾਨਾਂ ਵਿਚੋ ਸਫਲਤਾ ਪ੍ਰਾਪਤ ਕਰਨ ਲਈ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸਰਾ ਲੈਂਦੇ ਹੋਏ ਖਾਲਸਾ ਸਕੂਲ ਦੀ ਪ੍ਰੰਪਰਾ ਮੁਤਾਬਕ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੁਆਏ ਗਏ। ਜਿਸ ਵਿਚ ਵਿਦਿਆਰਥੀਆਂ ਦੁਆਰਾ ਇਲਾਹੀ ਬਾਣੀ ਦੇ ਕੀਰਤਨ ਸਰਵਣ ਕਰਵਾਏ ਗਏ । ਵਿਦਿਆਰਥਣ ਹਿਮਾਨੀ ਅਤੇ ਵਿਦਿਆਰਥੀ ਮਿਲਵਰਤਨ ਸਿੰਘ ਨੇ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ।
ਗਿਆਨੀ ਫਤਹਿ ਸਿੰਘ ਜੀ ਨੇ ਵਿਦਿਆਰਥੀਆਂ ਦਾ ਆਪਣੇ ਉੱਚ ਵਿਚਾਰਾਂ ਨਾਲ ਮਾਰਗ ਦਰਸ਼ਨ ਕੀਤਾ ਤੇ ਇਮਤਿਹਾਨਾਂ ਚੋਂ ਸਫ਼ਲ ਹੋਣ ਲਈ ਅਸੀਸ ਦਿੱਤੀ। ਜਥੇਦਾਰ ਜਤਿੰਦਰ ਸਿੰਘ ਗਲਹੋਤਰਾ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਗਰਾਮ ਦੀ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਲਈ ਗੁਰੂ ਕਾ ਲੰਗਰ ਤਿਆਰ ਕਰਵਾਇਆ ਗਿਆ। ਸ੍ਰੀਮਤੀ ਭੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪੈਨ ਦੇ ਕੇ ਉਹਨਾਂ ਦੁਆਰਾ ਸਲਾਨਾ ਇਮਤਿਹਾਨਾਂ ਵਿੱਚੋਂ ਸਫਲ ਹੋਣ ਦੀ ਕਾਮਨਾ ਕੀਤੀ ।
You may like
-
GGNIMT ਅਤੇ GGNIVS.ਵੱਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਕਰਵਾਇਆ ਗੁਰਮਤਿ ਸਮਾਗਮ
-
ਖਾਲਸਾ ਇੰਸਟੀਚਿਊਟ ਵਿਖੇ ਧਾਰਮਿਕ ਸਮਾਗਮ ਨਾਲ ਕੀਤੀ ਨਵੇਂ ਸੈਸ਼ਨ ਦੀ ਸ਼ੁਰੂਆਤ
-
ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਸ਼ਬਦ ਕੀਰਤਨ ਨਾਲ ਕੀਤੀ ਨਵੇਂ ਸੈਸ਼ਨ ਦੀ ਅਰੰਭਤਾ
-
ਜਵੱਦੀ ਟਕਸਾਲ ਵਿੱਚ ਨਾਮ ਸਿਮਰਨ ਅਭਿਆਸ ਸਮਾਗਮ
-
ਸੈਸ਼ਨ ਦੀ ਸੰਪੂਰਨਤਾ ‘ਤੇ ਕਾਲਜ ਵਿਖੇ ਸ੍ਰੀ ਸਹਿਜ ਪਾਠ ਦੇ ਪਾਏ ਭੋਗ
-
ਜੋਸ਼ ਅਤੇ ਉਤਸ਼ਾਹ ਦੇ ਨਾਲ਼ ਮਨਾਇਆ ਗਿਆ ਵਿਸਾਖੀ ਦੇ ਤਿਉਹਾਰ
