ਪੰਜਾਬ ਨਿਊਜ਼
ਮੁੱਖ ਮੰਤਰੀ ਨੇ ਵਣ ਖੇਤੀ ਨੂੰ ਹੁਲਾਰਾ ਦੇਣ ਲਈ ਈ-ਟਿੰਬਰ ਪੋਰਟਲ ਕੀਤਾ ਜਾਰੀ
Published
2 years agoon

ਲੁਧਿਆਣਾ : ਵਣ ਖੇਤੀ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਲਾਭ ਪਹੁੰਚਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿਖੇ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਜਾਰੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਆਪਣੀ ਕਿਸਮ ਦਾ ਇਹ ਪਹਿਲਾ ਪੋਰਟਲ ਜੰਗਲਾਤ ਵਿਭਾਗ ਵੱਲੋਂ ਵਿਕਸਤ ਕੀਤਾ ਗਿਆ ਹੈ ਅਤੇ ਇਹ ਲੱਕੜ ਦੀ ਵਿਕਰੀ ਅਤੇ ਖਰੀਦ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਏਗਾ, ਜਿਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ।
ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਵਿੱਚ ਲੱਕੜ ਦੀ ਖਰੀਦੋ-ਫਰੋਖਤ ਵੱਡੇ ਪੱਧਰ ‘ਤੇ ਗੈਰ-ਸੰਗਠਿਤ ਮੰਡੀਆਂ ਰਾਹੀਂ ਕੀਤੀ ਜਾਂਦੀ ਸੀ, ਜਿਸ ਕਾਰਨ ਕਿਸਾਨਾਂ ਨੂੰ ਇਸ ਦਾ ਲਾਹੇਵੰਦ ਭਾਅ ਨਹੀਂ ਮਿਲ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਨ ਕਿਸਾਨ ਵਣ ਖੇਤੀ ਤੋਂ ਦੂਰ ਹੋ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਣ ਖੇਤੀ ਕਿਸਾਨਾਂ ਦੀ ਕਿਸਮਤ ਬਦਲਣ ਲਈ ਅਹਿਮ ਕੜੀ ਵਜੋਂ ਕੰਮ ਕਰ ਸਕਦੀ ਹੈ, ਇਸ ਲਈ ਸੂਬਾ ਸਰਕਾਰ ਇਸ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਰੁੱਖਾਂ ਦੀ ਆਨਲਾਈਨ ਵਿਕਰੀ ਅਤੇ ਖਰੀਦ ਨਾਲ ਕਿਸਾਨਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਵੀ ਬੱਚਤ ਹੋਵੇਗੀ, ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪੋਰਟਲ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ‘ਚੋਂ ਕੱਢ ਕੇ ਉਨ੍ਹਾਂ ਨੂੰ ਆਰਥਿਕ ਤੌਰ ਉੱਤੇ ਲਾਭ ਪਹੁੰਚਾਏਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਪੋਰਟਲ ਉਦਯੋਗ ਅਤੇ ਕਿਸਾਨਾਂ ਦਰਮਿਆਨ ਸਿੱਧੇ ਸੰਚਾਰ ਅਤੇ ਆਪਸੀ ਤਾਲਮੇਲ ਵਿੱਚ ਵੀ ਮਦਦ ਕਰੇਗਾ।
You may like
-
CM ਮਾਨ ਦਾ ਡਰੀਮ ਪ੍ਰੋਜੈਕਟ ਇਸ ਸਾਲ ਹੋਵੇਗਾ ਪੂਰਾ, ਲੋਕਾਂ ਨੂੰ ਮਿਲੇਗਾ ਵੱਡਾ ਤੋਹਫਾ
-
ਪੈਰਿਸ ਓਲੰਪਿਕ ਦੇ ਖਿਡਾਰੀਆਂ ਨੂੰ CM Maan ਕਰਨਗੇ ਸਨਮਾਨਿਤ, ਵੰਡਣਗੇ ਇਨਾਮੀ ਰਾਸ਼ੀ
-
ਹੁਸ਼ਿਆਰਪੁਰ ਪਹੁੰਚੇ CM ਮਾਨ, ਵਣ ਮਹੋਤਸਵ ਸਮਾਗਮ ‘ਚ ਪ੍ਰਦਰਸ਼ਨੀ ਦਾ ਲਿਆ ਜਾਇਜ਼ਾ
-
ਮਸ਼ਹੂਰ ਲੇਖਕ ਸੁਰਜੀਤ ਪਾਤਰ ਦੇ ਅੰ.ਤਿਮ ਸੰ.ਸਕਾਰ ‘ਤੇ CM ਮਾਨ ਹੋਏ ਭਾਵੁਕ : ਤਸਵੀਰਾਂ
-
CM ਮਾਨ ਆਪਣੀ ਪਤਨੀ ਨਾਲ ਘਰ ਪਹੁੰਚੇ, ਬੇਟੀ ਦਾ ਰੱਖਿਆ ਇਹ ਖੂਬਸੂਰਤ ਨਾਮ
-
ਪੰਜਾਬ ਸਰਕਾਰ ਨੇ 24 ਸ਼ਹਿਰਾਂ ਵਿੱਚ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ