ਪੰਜਾਬੀ
ਮੇਹਰਬਾਨ ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ
Published
2 years agoon

ਲੁਧਿਆਣਾ : ਆਮ ਆਦਮੀਂ ਪਾਰਟੀ ਨੇ ਵਿਧਾਨ ਸਭਾ ਚੋਣਾਂ ‘ਚ ਵਿਕਾਸ ਕਰਵਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਕਾਰਜ ਸ਼ੁਰੂ ਕਰ ਦਿੱਤੇ ਹਨ। ਅੱਜ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਉਨ੍ਹਾਂ ਦੇ ਭਰਾ ਚੇਅਰਮੈਨ ਜੋਰਾਵਰ ਸਿੰਘ ਨੇ ਮੇਹਰਬਾਨ ਵਿੱਚ ਕਰੀਬ 13 ਲੱਖ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਨਾਲ ਬਣਨ ਜਾ ਰਹੀਆਂ ਗਲੀਆਂ ਦੇ ਕੰਮ ਦਾ ਉਦਘਾਟਨ ਕੀਤਾ।
ਉਦਘਾਟਨ ਕਰਨ ਪੁੱਜੇ ਸ੍ਰ ਜੋਰਾਵਰ ਸਿੰਘ ਅਤੇ ਬਲਾਕ ਪ੍ਰਧਾਨ ਜਸਵੰਤ ਸਿੰਘ ਦਾ ਅਮਰੀਕ ਚੰਦ ਬੰਗੜ ਦੀ ਅਗਵਾਈ ਹੇਠ ਮੁਹੱਲਾ ਨਿਵਾਸੀਆਂ ਨੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕਰਨ ਉਪਰੰਤ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰ ਜੋਰਾਵਰ ਸਿੰਘ ਨੇ ਕਿਹਾ ਕਿ ਚੰਡੀਗੜ ਵਿੱਚ ਵਿਧਾਇਕਾਂ ਦੀ ਸਪੈਸ਼ਲ ਵਰਕਸ਼ਾਪ ਲੱਗਣ ਕਾਰਨ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨਹੀਂ ਆ ਪਾਏ।
ਉਨ੍ਹਾਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਜਿਸ ਦੁਆਰਾ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਦੱਸਣ ਮੁਤਾਬਿਕ ਇਸ ਮੁੱਹਲੇ ਵਿੱਚ ਪਹਿਲਾਂ ਵਾਲੀ ਕਿਸੇ ਵੀ ਸਰਕਾਰ ਨੇ ਕੋਈ ਵਿਕਾਸ ਕਾਰਜ ਨਹੀਂ ਕਰਵਾਇਆ।
ਉਨ੍ਹਾਂ ਸ਼ੁਰੂ ਕੀਤੇ ਕੰਮ ਨੂੰ ਸਮਾਂ ਵਧ ਕਰਵਾਉਣ ਲਈ ਬਲਾਕ ਪ੍ਰਧਾਨ ਜਸਵੰਤ ਸਿੰਘ ਦੀ ਡਿਊਟੀ ਵੀ ਲਗਾਈ। ਬਲਾਕ ਪ੍ਰਧਾਨ ਜਸਵੰਤ ਸਿੰਘ ਨੇ ਦੱਸਿਆ ਕਿ ਇਸ ਮੁੱਹਲੇ ਵਾਂਗ ਮੇਹਰਬਾਨ ਪੰਚਾਇਤ ਦੀਆਂ ਬਾਕੀ ਕਲੋਨੀਆਂ ਦੀਆਂ ਗਲੀਆਂ ਵਿੱਚ ਵੀ ਜਲਦ ਵਿਕਾਸ ਕਾਰਜ ਸ਼ੁਰੂ ਹੋ ਜਾਣਗੇ। ਸ਼੍ਰੀ ਬੰਗੜ, ਗੌਰਵ ਸ਼ਰਮਾ ਅਤੇ ਗੁਰਦੀਪ ਸਿੰਘ ਫੌਜੀ ਵੱਲੋਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕਰਨ ਤੇ ਵਿਧਾਇਕ ਮੁੰਡੀਆਂ ਅਤੇ ਜੋਰਾਵਰ ਸਿੰਘ ਦਾ ਧੰਨਵਾਦ ਕੀਤਾ ਗਿਆ।
You may like
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵੱਲੋਂ ਗੁਰੂ ਨਾਨਕ ਕਲੋਨੀ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਪੰਚਾਇਤੀ ਚੋਣਾਂ ਤੋਂ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡਾ ਝੱਟਕਾ
-
ਘੁਡਾਣੀ ਕਲਾਂ ਵਿਖੇ ਮੈਗਾ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੇਲਾ ਆਯੋਜਿਤ
-
ਡੀ.ਬੀ.ਈ.ਈ. ਵਲੋਂ ਜੀ ਕੇ ਰਿਜੋਰਟ ਘੁਡਾਣੀ ਕਲਾਂ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ 22 ਨੂੰ
-
ਵਿਧਾਇਕ ਮੂੰਡੀਆਂ ਵਲੋਂ ਹਲਕੇ ‘ਚ ਪਾਰਕ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ