ਲੁਧਿਆਣਾ : ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਨਮਾਨ ਸਮਾਗਮ 25 ਫਰਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੰਪਲੈਕਸ ਵਿਚ ਕਰਵਾਇਆ ਜਾ ਰਿਹਾ ਹੈ ਜਿਸ ‘ਚ ਦੇਸ਼ ਵਿਦੇਸ਼ ਤੋਂ ਪੰਜਾਬੀ ਨੂੰ ਸਮਰਪਿਤ ਸੰਸਥਾਵਾਂ ਦੇ ਮੁਖੀ ਸ਼ਾਮਿਲ ਹੋ ਰਹੇ ਹਨ | ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਬਾਰੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੰਪਲੈਕਸ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ‘ਚ ਸਮਾਗਮ ਸੰਬਧੀ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ।
ਡਾ. ਹਰੀ ਸਿੰਘ ਜਾਚਕ ਨੇ ਦੱਸਿਆ ਕਿ ਇਸ ਸਮਾਗਮ ਵਿਚ ਵਿਸ਼ਵ ਭਰ ਦੀਆਂ ਸਾਰੀਆਂ ਸੰਸਥਾਵਾਂ ਜੋ ਮਾਂ ਬੋਲੀ ਦੀ ਨਿਰੰਤਰ ਸੇਵਾ ਤੇ ਪਸਾਰ ਕਰ ਰਹੀਆਂ ਹਨ, ਉਨ੍ਹਾਂ ਦੇ ਮੁਖੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ | ਮੀਟਿੰਗ ‘ਚ ਡਾ. ਹਰੀ ਸਿੰਘ ਜਾਚਕ, ਡਾ. ਸਰਬਜੋਤ ਕੌਰ, ਡਾ. ਬਲਵਿੰਦਰ ਪਾਲ ਸਿੰਘ, ਸ. ਲਖਵਿੰਦਰ ਸਿੰਘ ਲੱਖਾ, ਡਾ. ਪਰਮਜੀਤ ਸਿੰਘ ਅਤੇ ਪਰਮਦੀਪ ਸਿੰਘ, ਜਸਵਿੰਦਰ ਕੌਰ ਜੱਸੀ, ਨਿਰਮਲ ਕੌਰ ਨਿੰਮੀ, ਮਨਜੀਤ ਕੌਰ ਧੀਮਾਨ, ਨਰਿੰਦਰ ਕੌਰ ਨੂਰੀ ਸ਼ਾਮਿਲ ਹੋਏ |