ਪੰਜਾਬੀ
ਇਸ ਵਾਰ ਆਨਲਾਈਨ ਪਾਸ ਹੋਵੇਗਾ ਨਗਰ ਨਿਗਮ ਦਾ ਬਜਟ
Published
2 years agoon

ਲੁਧਿਆਣਾ : ਪੰਜਾਬ ਸਰਕਾਰ ਵਲੋਂ ਵਿਭਾਗੀ ਕੰਮ-ਕਾਜ ’ਚ ਆਨਲਾਈਨ ਸਿਸਟਮ ਲਾਗੂ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਹੁਣ ਨਗਰ ਨਿਗਮ ਦੇ ਬਜਟ ਨੂੰ ਵੀ ਸ਼ਾਮਲ ਕਰ ਲਿਆ ਗਿਆ ਹੈ। ਇਸ ਦੇ ਤਹਿਤ ਲੋਕਲ ਬਾਡੀਜ਼ ਵਿਭਾਗ ਵਲੋਂ ਪੂਰੇ ਪੰਜਾਬ ਦੀਆਂ ਨਗਰ ਨਿਗਮਾਂ ਲਈ ਬਾਕਾਇਦਾ ਸਾਫਟਵੇਅਰ ਲਾਂਚ ਕੀਤਾ ਗਿਆ ਹੈ, ਜਿਸ ਵਿਚ ਨਗਰ ਨਿਗਮ ਦੀ ਸਬੰਧਿਤ ਸ਼ਾਖਾ ਦੇ ਅਧਿਕਾਰੀਆਂ ਵਲੋਂ ਆਮਦਨ ਅਤੇ ਖ਼ਰਚ ਨੂੰ ਲੈ ਕੇ ਬਜਟ ਦੇ ਪ੍ਰਸਤਾਵ ਨੂੰ ਅਪਲੋਡ ਕੀਤਾ ਜਾਵੇਗਾ।
ਇਸ ਤੋਂ ਬਾਅਦ ਅਕਾਊਂਟ ਸ਼ਾਖਾ, ਜੁਆਇੰਟ ਕਮਿਸ਼ਨਰ, ਕਮਿਸ਼ਨਰ ਵਲੋਂ ਵੀ ਬਜਟ ਵਧਾਉਣ ਜਾਂ ਘੱਟ ਕਰਨ ਸਬੰਧੀ ਆਪਣੀਆਂ ਸਿਫਾਰਸ਼ਾਂ ਨੂੰ ਆਨਲਾਈਨ ਅਪਲੋਡ ਕਰਨਾ ਹੋਵੇਗਾ। ਇਸੇ ਤਰ੍ਹਾਂ ਬਜਟ ’ਚ ਬਦਲਾਅ ਕਰਨ ਸਬੰਧੀ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਕੌਂਸਲਰਾਂ ਦੀ ਸਿਫਾਰਿਸ਼ ’ਤੇ ਜੋ ਵੀ ਫ਼ੈਸਲਾ ਕੀਤਾ ਜਾਵੇਗਾ, ਉਨ੍ਹਾਂ ਪ੍ਰਸਤਾਵਾਂ ਨੂੰ ਮੇਅਰ ਦੀ ਆਈ. ਡੀ. ਨਾਲ ਆਨਲਾਈਨ ਸਿਸਟਮ ’ਚ ਅਪਲੋਡ ਕੀਤਾ ਜਾਵੇਗਾ।
ਨਗਰ ਨਿਗਮ ਦੇ ਮੌਜੂਦਾ ਸੈਸ਼ਨ ਦਾ ਕਾਰਜਕਾਲ ਮਾਰਚ ਦੌਰਾਨ ਪੂਰਾ ਹੋ ਜਾਵੇਗਾ। ਇਸ ਤੋਂ ਪਹਿਲਾਂ ਨਗਰ ਨਿਗਮ ਦੇ ਅਫ਼ਸਰ ਬਜਟ ਨੂੰ ਮਨਜ਼ੂਰੀ ਦਿਵਾਉਣਾ ਚਾਹੁੰਦੇ ਹਨ, ਜਿਸ ਦੇ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਦੇ ਤਹਿਤ ਕਮਿਸ਼ਨਰ ਸ਼ੇਨਾ ਅਗਰਵਾਲ ਵਲੋਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਨ੍ਹਾਂ ਨੂੰ ਆਮਦਨ ਅਤੇ ਖ਼ਰਚ ਦੇ ਅੰਕੜਿਆਂ ਨੂੰ ਲੈ ਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।
You may like
-
ਲੁਧਿਆਣਾ ਨਿਗਮ ਚੋਣਾਂ ਨੂੰ ਲੈ ਕੇ ਵੱਡੀ Update, ਜ਼ੋਨ-ਡੀ ‘ਚ ਲੱਗਾ ਨਵੀਂ ਵਾਰਡਬੰਦੀ ਦਾ ਨਕਸ਼ਾ
-
ਬੁੱਢੇ ਨਾਲੇ ਅੱਗੇ ਬੇਵੱਸ ਹੋਏ MC ਦੇ ਅਫਸਰ, ਰਿਪੇਅਰ ਦੇ ਕੁਝ ਦੇਰ ਬਾਅਦ ਟੁੱਟ ਰਹੇ ਬੰਨ੍ਹ
-
ਲੁਧਿਆਣਾ ‘ਚ ਇਸ ਮੁਹੱਲੇ ਦੇ ਲੋਕ ਸੜਕਾਂ ‘ਤੇ ਉਤਰੇ, ਜਾਣੋ ਕੀ ਹੈ ਮਾਮਲਾ
-
ਭਾਰੀ ਮੀਂਹ ਦਰਮਿਆਨ ਲੁਧਿਆਣਾ ਦੇ ਡਾਇੰਗ ਯੂਨਿਟ ਬੰਦ ਕਰਨ ਦੇ ਹੁਕਮ
-
MCL ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਫੜਨ ਲਈ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਕੀਤੀ ਸ਼ੁਰੂ
-
ਪੰਜਾਬ ‘ਚ ‘ਕਾਰਪੋਰੇਸ਼ਨ ਚੋਣਾਂ’ ਨੂੰ ਲੈ ਕੇ ਆਈ ਅਹਿਮ ਖ਼ਬਰ, ਜਾਣੋ ਕਦੋਂ ਕਰਵਾਈਆਂ ਜਾਣਗੀਆਂ