ਪੰਜਾਬੀ
ਪੰਜਾਬ ਤੇ ਹਰਿਆਣਾ ‘ਚ ਅੱਜ ਤੋਂ ਪਏਗਾ ਮੀਂਹ, ਵਧਦੀ ਗਰਮੀ ਤੋਂ ਮਿਲੇਗੀ ਰਾਹਤ
Published
1 year agoon
ਲੁਧਿਆਣਾ : ਪੰਜਾਬ ਤੇ ਚੰਡੀਗੜ੍ਹ ਵਿੱਚ ਅੱਜ ਮੰਗਲਵਾਰ ਤੋਂ ਮੀਂਹ ਪੈਣ ਦੀ ਉਮੀਦ ਹੈ। ਖਾਸਕਰ ਸਮੇਂ ਤੋਂ ਪਹਿਲਾਂ ਪੈ ਰਹੀ ਗਰਮੀ ਨਾਲ ਪੰਜਾਬ ਵਿੱਚ ਕਣਕ ਦੀ ਫਸਲ ਝੁਲਸਣ ਲੱਗੀ ਹੈ, ਅਜਿਹੇ ਵਿੱਚ ਮੀਂਹ ਪੈਣਾ ਕਿਸਾਨਾਂ ਲਈ ਰਾਹਤ ਭਰਿਆ ਹੋਵੇਗਾ। ਜੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਂਦਾ ਹੈ ਤਾਂ ਇਸ ਨਾਲ ਕਣਕ ਨੂੰ ਸੰਜੀਵਨੀ ਮਿਲੇਗੀ।
ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿੱਚ ਹਲਕਾ ਮੀਂਹ, ਜਦਕਿ ਇੱਕ ਮਾਰਚ ਵਿੱਚ ਕਈ ਇਲਾਕਿਆਂ ਵਿੱਚ ਤੇਜ਼ ਮੀਂਹ ਪੈਣ ਦੇ ਆਸਾਰ ਹਨ। ਪੰਜਾਬ ਤੇ ਹਰਿਆਣਾ ਰਾਜਾਂ ਵਿੱਚ ਘੱਟ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਉਪਰ ਚੱਲ ਰਿਹਾ ਹੈ, ਜੋ ਫਰਵਰੀ ਮਹੀਨੇ ਵਿੱਚ ਆਮ ਨਾਲੋਂ ਕਿਤੇ ਵੱਧ ਹੈ। ਅਜਿਹੇ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਨਾਲ ਪਾਰਾ ਡਿੱਗ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ।
ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਦੀ ਭਵਿੱਖਬਾਣੀ ਮੁਤਾਬਕ ਪੰਜਾਬ ਵਿੱਚ ਕੁਝ ਕੁ ਥਾਵਾਂ ‘ਤੇ 28 ਫਰਵਰੀ ਨੂੰ ਹਲਕਾ ਮੀਂਹ, ਜਦਕਿ 1 ਮਾਰਚ ਨੂੰ ਵਧੇਰੇ ਥਾਵਾਂ ‘ਤੇ ਚੰਗਾ ਮੀਂਹ ਪੈਣ ਦੇ ਆਸਾਰ ਹਨ। ਇਸ ਵਿਚਾਲੇ ਮੰਗਲਵਾਰ ਨੂੰ ਗਰਜ ਦੇ ਨਾਲ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਪੰਜਾਬ ਦਾ ਪੂਰਬੀ ਮਾਲਵਾ ਖੇਤਰ ਇਸ ਤੋਂ ਅਛੂਤਾ ਨਹੀਂ ਰਹੇਗਾ। ਦੋ ਫਰਵਰੀ ਨੂੰ ਵੀ ਪੰਜਾਬ ਤੇ ਹਰਿਆਣਾ ਵਿੱਚ ਮੀਂਹ ਦੀ ਉਮੀਦ ਜਤਾਈ ਜਾ ਰਹੀ ਹੈ।
You may like
-
12ਵੀਂ ਦੇ ਨਤੀਜੇ ਦੀ ਉਡੀਕ ਕਰ ਰਹੇ ਵਿਦਿਆਰਥੀ ਕਰ ਲੈਣ ਤਿਆਰੀ ! ਜਾਣੋ ਕਦੋਂ ਆਵੇਗਾ ਨਤੀਜਾ
-
ਨੈਸ਼ਨਲ ਹਾਈਵੇ ‘ਤੇ ਵਾਪਰਿਆ ਦ/ਰਦਨਾਕ ਹਾ.ਦਸਾ, 2 ਲੋਕਾਂ ਦੀ ਮੌ/ਤ
-
ਕੈਨੇਡਾ ‘ਚ ਪੰਜਾਬ ਦੇ ਨੌਜਵਾਨ ਦੀ ਮੌ/ਤ, ਪਰਿਵਾਰ ਸਦਮੇ ‘ਚ
-
ਪੰਜਾਬ ‘ਚ 1 ਜੂਨ ਤੋਂ ਪਹਿਲਾਂ ਵੋਟਿੰਗ, ਚੋਣ ਕਮਿਸ਼ਨ ਨੇ ਪੂਰੀਆਂ ਕੀਤੀਆਂ ਤਿਆਰੀਆਂ
-
Holiday: ਪੰਜਾਬ ‘ਚ ਛੁੱਟੀ ਦਾ ਐਲਾਨ, ਸਕੂਲ ਤੇ ਕਾਲਜ ਰਹਿਣਗੇ ਬੰਦ, ਜਾਣੋ ਕਦੋਂ
-
ਪੰਜਾਬ ਪੁਲਿਸ ਨੇ ਨ.ਸ਼ਾ ਤ/ਸਕਰੀ ਦੇ ਵੱਡੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 3 ਗ੍ਰਿਫਤਾਰ