ਪੰਜਾਬੀ
ਮਾਲਵਾ ਸੈਂਟਰਲ ਕਾਲਜ ਵਿਖੇ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ
Published
2 years agoon

ਲੁਧਿਆਣਾ : ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ, ਲੁਧਿਆਣਾ ਵਿਖੇ ਖੇਡਾਂ ਦੀ ਅਸਲ ਭਾਵਨਾ ਨਾਲ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਡਾ: ਰਾਜ ਕੁਮਾਰ ਸ਼ਰਮਾ, ਡਾਇਰੈਕਟਰ ਸਪੋਰਟਸ, ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ, ਬਠਿੰਡਾ ਨੇ ਕੀਤੀ। ਕਾਲਜ ਕੈਂਪਸ ਵਿੱਚ ਪੁੱਜਣ ‘ਤੇ ਕਾਲਜ ਪ੍ਰਬੰਧਕ ਕਮੇਟੀ, ਵਾਈਸ ਪਿ੍ੰਸੀਪਲ ਡਾ: ਸਤਵੰਤ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ |
ਆਪਣੇ ਪ੍ਰੇਰਨਾਦਾਇਕ ਭਾਸ਼ਣ ਵਿੱਚ ਉਨ੍ਹਾਂ ਨੇ ਖਿਡਾਰੀਆਂ ਨੂੰ ਆਪਸ ਵਿੱਚ ਅਨੁਸ਼ਾਸਨ ਅਤੇ ਖੇਡ ਭਾਵਨਾ ਦੇ ਗੁਣ ਪੈਦਾ ਕਰਨ ਲਈ ਕਿਹਾ। ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ, ਲੁਧਿਆਣਾ ਦੇ ਸੇਵਾਮੁਕਤ ਐਸੋਸੀਏਟ ਪ੍ਰੋਫੈਸਰ ਡਾ. ਸੁਖਦੇਵ ਸਿੰਘ, ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਵਿਦਿਆਰਥੀ ਜੀਵਨ ਵਿੱਚ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਸਨਮਾਨਿਤ ਮਹਿਮਾਨਾਂ ਵਿਚ ਸ. ਗੁਰਸਿਮਰਨ ਸਿੰਘ ਗਰੇਵਾਲ, ਖ਼ਜ਼ਾਨਚੀ, ਖ਼ਾਲਸਾ ਦੀਵਾਨ , ਡਾ: ਮੁਕਤੀ ਗਿੱਲ, ਪ੍ਰਿੰਸੀਪਲ ਖ਼ਾਲਸਾ ਕਾਲਜ ਫ਼ਾਰ ਵੂਮੈਨ, ਲੁਧਿਆਣਾ, ਡਾ.ਹਰਪ੍ਰੀਤ ਕੌਰ, ਪ੍ਰਿੰਸੀਪਲ, ਖਾਲਸਾ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਨੇ ਇਸ ਮੌਕੇ ਸ਼ਿਰਕਤ ਕੀਤੀ। ਭਾਗੀਦਾਰਾਂ ਨੇ 100, 200, 400 ਮੀਟਰ ਦੌੜ ਅਤੇ ਬੋਰੀ ਦੌੜ ਆਦਿ ਸਮੇਤ ਵੱਖ-ਵੱਖ ਸਮਾਪਤੀ ਖੇਡ ਮੁਕਾਬਲਿਆਂ ਵਿੱਚ ਆਪਣੀ ਯੋਗਤਾ ਦਾ ਸਬੂਤ ਦਿੱਤਾ।
ਡਾ: ਸਤਵੰਤ ਕੌਰ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹਦਿਆਂ ਖੇਡਾਂ ਦੇ ਖੇਤਰ ਵਿੱਚ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਕਾਲਜ ਦੇ ਸਿਤਾਰਿਆਂ ਨੇ ਵੱਖ-ਵੱਖ ਅਕਾਦਮਿਕ ਅਤੇ ਸਹਿ-ਪਾਠਕ੍ਰਮ ਖੇਤਰਾਂ ਵਿੱਚ ਨਾਮਣਾ ਖੱਟਿਆ ਹੈ। ਸਮਾਗਮ ਦੀ ਸਮਾਪਤੀ ‘ਤੇ ਪੰਜਾਬੀ ਸੱਭਿਆਚਾਰ ਦੀ ਰੂਹ ਗਿੱਧਾ ਦਰਸ਼ਕਾਂ ਸਾਹਮਣੇ ਪੇਸ਼ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੇ ਐਥਲੈਟਿਕ ਮੀਟ ਦੀ ਸਮਾਪਤੀ ਦਾ ਐਲਾਨ ਕੀਤਾ |
You may like
-
ਮਾਲਵਾ ਕਾਲਜ ‘ਚ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ‘ਧੀਆਂ ਦੀਆਂ ਤੀਆਂ ‘
-
ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ
-
ਵਾਰਡ ਨੰਬਰ 41 ਅਧੀਨ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ
-
ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਨੇ ਕਰਵਾਈ 62ਵੀਂ ਸਾਲਾਨਾ ਕਨਵੋਕੇਸ਼ਨ
-
ਅਲੂਮਨੀ ਮੀਟ ਲਈ 36 ਸਕੂਲਾਂ ਦੇ ਪ੍ਰਿੰਸੀਪਲ ਮਾਲਵਾ ਸੈਂਟਰਲ ਕਾਲਜ ਪੁੱਜੇ
-
ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ਼ ਦੀ ਕਰਵਾਈ ਸਾਲਾਨਾ ਐਥਲੈਟਿਕ ਮੀਟ