ਪੰਜਾਬੀ
ਮੱਛੀ ਪਾਲਣ ਧੰਦੇ ਨੂੰ ਪ੍ਰਫੁੱਲਿਤ ਕਰਨ ਲਈ 4.89 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਮੰਨਜੂਰੀ
Published
2 years agoon
ਲੁਧਿਆਣਾ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਪੱਧਰੀ ਕਮੇਟੀ, ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ (PMMSY) ਸ੍ਰੀਮਤੀ ਸੁਰਭੀ ਮਲਿਕ ਆਈ.ਏ.ਐਸ. ਦੀ ਅਗਵਾਈ ਵਿੱਚ ਮੱਛੀ ਪਾਲਣ ਵਿਭਾਗ, ਲੁਧਿਆਣਾ ਦਾ ਜ਼ਿਲ੍ਹਾ ਪੱਧਰੀ ਐਕਸ਼ਨ ਪਲਾਨ ਮੰਨਜੂਰ ਕੀਤਾ ਗਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐਸ. ਅਤੇ ਸਮੂਹ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਦਲਬੀਰ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ, ਲੁਧਿਆਣਾ ਵੱਲੋਂ ਮੱਛੀ ਪਾਲਣ ਦੇ ਵਿਕਾਸ ਸਬੰਧੀ ਚੱਲ ਰਹੀਆ ਗਤੀਵਿਧੀਆ ਬਾਰੇ ਅਤੇ ਮੀਟਿੰਗ ਦੇ ਏਜੰਡੇ ਬਾਰੇ ਹਾਊਸ ਨੂੰ ਵਿਸਥਾਰ ਸਹਿਤ ਜਾਣੂੰ ਕਰਵਾਇਆ ਗਿਆ, ਜਿਸ ਵਿੱਚ ਸਾਲ 2022-23 ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ (PMMSY) ਦੇ ਅਪਰੂਵ ਹੋਏ ਐਕਸ਼ਨ ਪਲਾਨ ਦੀ ਸਮੀਖਿਆ ਕੀਤੀ ਗਈ।
ਇਸ ਤੋਂ ਬਆਦ ਅਗਲੇ ਦੋ ਸਾਲ ਦਾ ਐਕਸ਼ਨ ਪਲਾਨ ਲਾਗੂ ਕਰਨ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਜਿਸ ਵਿੱਚ ਮੱਛੀ ਪਾਲਣ ਅਧੀਨ ਨਵਾਂ ਰਕਬਾ ਲਿਆਉਣ, ਮੱਛੀ ਦੀ ਢੋਆ ਢੁਆਈ ਲਈ ਇੰਸੁਲੇਟਿਡ ਵਾਹਨ, ਥਰੀ ਵਹੀਲਰ ਨਾਲ ਆਈਸ ਬਾਕਸ, ਮੋਟਰ ਸਾਈਕਲ ਨਾਲ ਆਈਸ ਬਾਕਸ ਅਤੇ ਸਾਈਕਲ ਨਾਲ ਆਈਸ ਬਾਕਸ ਲਈ ਸਾਲ 2023-24 ਲਈ ਕੁੱਲ 2.44 ਕਰੋੜ ਰੁਪਏ, ਅਗਲੇ ਸਾਲ 2024-25 ਲਈ ਕੁੱਲ 2.45 ਕਰੋੜ ਰੁਪਏ ( ਦੋ ਸਾਲ ਦਾ ਕੁੱਲ 4.89 ਕਰੋੜ) ਦਾ ਐਕਸ਼ਨ ਪਲਾਨ ਪੇਸ਼ ਕੀਤਾ ਗਿਆ।
You may like
-
ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC
-
ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC
-
ਖੇਡਾਂ ਵਤਨ ਪੰਜਾਬ ਦੀਆਂ 2023 : ਚੌਥੇ ਦਿਨ ਹੋਏ ਰੋਮਾਂਚਕ ਖੇਡ ਮੁਕਾਬਲੇ
-
ਲੁਧਿਆਣਾ ‘ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ‘ਤੇ ਪਾਬੰਦੀ, DC ਵੱਲੋਂ ਹੁਕਮ ਜਾਰੀ
-
‘ਸਰਕਾਰ ਤੁਹਾਡੇ ਦੁਆਰ’ ਤਹਿਤ ਰੈਵੇਨਿਊ ਕੈਂਪ ‘ਚ 3000 ਤੋਂ ਵੱਧ ਇੰਤਕਾਲ ਕੇਸਾਂ ਦਾ ਫੈਸਲਾ
-
ਲੁਧਿਆਣਾ ‘ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਸ਼ਾਨਦਾਰ ਆਯੋਜਨ
