ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਲਗਾਤਾਰ ਚਰਚਾ ‘ਚ ਹੈ। ਫਿਲਹਾਲ ਉਹ ਆਪਣੀ ਆਉਣ ਵਾਲੀ ਸੀਰੀਜ਼ ‘ਸਿਟਾਡੇਲ’ ਦੀ ਪ੍ਰਮੋਸ਼ਨ ਲਈ ਭਾਰਤ ‘ਚ ਹੈ। ਦੇਸੀ ਗਰਲ ਪ੍ਰਿਯੰਕਾ ਚੋਪੜਾ ਕੁਝ ਦਿਨ ਪਹਿਲਾਂ ਬਾਲੀਵੁੱਡ ਨੂੰ ਲੈ ਕੇ ਆਪਣੇ ਬਿਆਨ ਕਾਰਨ ਸੁਰਖੀਆਂ ‘ਚ ਰਹੀ ਸੀ। ਹੁਣ ਹਾਲ ਹੀ ‘ਚ ਸਿਟਾਡੇਲ ਦੀ ਪ੍ਰਮੋਸ਼ਨ ਦੌਰਾਨ ਪ੍ਰਿਅੰਕਾ ਨੇ ਆਪਣੀ ਆਉਣ ਵਾਲੀ ਫਿਲਮ ‘ਹੇਡਸ ਆਫ ਸਟੇਟ’ ਦਾ ਐਲਾਨ ਕੀਤਾ ਹੈ।
ਪ੍ਰਿਅੰਕਾ ਚੋਪੜਾ ਨੇ ਸਕਰੀਨਸ਼ਾਟ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਕੇ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਆਪਣੀ ਆਉਣ ਵਾਲੀ ਹਾਲੀਵੁੱਡ ਫਿਲਮ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਉਹ ਜਲਦੀ ਹੀ ਹਾਲੀਵੁੱਡ ‘ਹੇਡਸ ਆਫ ਸਟੇਟ’ ‘ਚ ਨਜ਼ਰ ਆਵੇਗੀ। ਇਸ ਫਿਲਮ ‘ਚ ਉਹ ਜੌਨ ਸੀਨਾ ਅਤੇ ਇਦਰੀਸ ਐਲਬਾ ਨਾਲ ਕੰਮ ਕਰੇਗੀ। ਇਸ ਪੋਸਟ ਵਿੱਚ ਹੋਰ ਜਾਣਕਾਰੀ ਵੀ ਸਾਂਝੀ ਕੀਤੀ ਗਈ ਕਿ ਫਿਲਮ ਦਾ ਨਿਰਦੇਸ਼ਨ ਇਲਿਆ ਨੈਸ਼ੂਲਰ ਕਰ ਰਹੇ ਹਨ। ਇਹ ਇਕ ਐਕਸ਼ਨ ਥ੍ਰਿਲਰ ਫਿਲਮ ਹੋਵੇਗੀ।