Connect with us

ਪੰਜਾਬੀ

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ਵ ਕਲਾ ਦਿਵਸ ਮੌਕੇ ਕਲਾ ਪ੍ਰਤੀਯੋਗਤਾ ‘ਹੁਨਰ’ ਦਾ ਸਫਲ ਆਯੋਜਨ

Published

on

Successful organization of art competition 'Hunar' on the occasion of World Art Day by the district administration

ਲੁਧਿਆਣਾ :  ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ਵ ਕਲਾ ਦਿਵਸ ਮੌਕੇ ਕਲਾ ਪ੍ਰਤੀਯੋਗਤਾ ‘ਹੁਨਰ’ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸੈਂਕੜੇ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਦੀ ਬੇਮਿਸਾਲ ਪ੍ਰਤਿਭਾ ਸਦਕਾ ਕਮਾਲ ਦੀ ਕਲਾਤਮਕ ਪ੍ਰਤਿਭਾ ਨੂੰ ਦਰਸਾਉਂਦੀਆਂ ਬੱਚਿਆਂ ਦੀਆਂ 3500 ਤੋਂ ਵੱਧ ਐਂਟਰੀਆਂ ਪ੍ਰਾਪਤ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਸਾਡੇ ਲਈ ਇਹ ਮੁਸ਼ਕਿਲ ਦੀ ਘੜੀ ਸੀ ਕਿ ਇਨ੍ਹਾਂ ਸਾਰੀਆਂ ਖੂਬਸੁਰਤ ਕਲਾਕ੍ਰਿਤੀਆਂ ਵਿੱਚੋਂ ਜੇਤੂ ਵਿਦਿਆਰਥੀਆਂ ਦੀ ਚੋਣ ਕਿਵੇਂ ਕੀਤੀ ਜਾਵੇ . ਜੇਤੂਆਂ ਦੀ ਅੰਤਿਮ ਸੂਚੀ ਲਈ 500 ਐਂਟਰੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ। ਸਕੂਲੀ ਬੱਚਿਆਂ ਦੀ ਹੌਂਸਲਾ ਅਫਜਾਈ ਅਤੇ ਉਨ੍ਹਾਂ ਦੇ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਦੇ ਮੰਤਵ ਨਾਲ, ਸਹਾਇਕ ਕਮਿਸ਼ਨਰ ਅਪਰਨਾ ਐਮ.ਬੀ. ਦੀ ਪਹਿਲਕਦਮੀ ਤਹਿਤ ਇਸ ਕਲਾ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਗੇ ਦੱਸਿਆ ਗਿਆ ਕਿ ਸ਼ਾਰਟਲਿਸਟ ਕੀਤੀਆਂ ਗਈਆਂ 50 ਦੇ ਕਰੀਬ ਐਂਟਰੀਆਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਇਨ੍ਹਾਂ ਕਲਾਕ੍ਰਿਤੀਆਂ ਨੂੰ ਜ਼ਿਲ੍ਹੇ ਭਰ ਦੀਆਂ ਸਰਕਾਰੀ ਇਮਾਰਤਾਂ ਵਿੱਚ ਫਰੇਮ ਕਰਕੇ ਪ੍ਰਦਰਸ਼ਿਤ ਕੀਤਾ ਜਾਵੇਗਾ।

ਕਲਾ ਦੀ ਗੁਣਵੱਤਾ ਇੰਨੀ ਪ੍ਰਸ਼ੰਸਾਯੋਗ ਸੀ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਬਾਕੀ ਬਚੀਆਂ ਕਲਾਕ੍ਰਿਤੀਆਂ ਨੂੰ ਬਾਅਦ ਦੀਆਂ ਤਰੀਕਾਂ ਨੂੰ ਪ੍ਰਦਰਸ਼ਨੀਆਂ ਰਾਹੀਂ ਪ੍ਰਦਰਸ਼ਿਤ ਕਰਨ ਦੀ ਸੰਭਾਵਨਾ ਦਾ ਸੰਕੇਤ ਵੀ ਦਿੱਤਾ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਇਸ ਪ{ਰੇ ਮੁਕਾਬਲੇ ਦੀ ਖੁਦ ਨਿਗਰਾਨੀ ਕੀਤੀ ਗਈ ਅਤੇ ਕਿਹਾ ਕਿ ਅੰਤਿਮ ਸ਼ਾਰਟਲਿਸਟਾਂ ਦੇ ਨਾਵਾਂ ਦਾ ਐਲਾਨ ਸੋਮਵਾਰ ਤੱਕ ਕਰ ਦਿੱਤਾ ਜਾਵੇਗਾ।

Facebook Comments

Trending