ਖੇਡਾਂ
ਐਥਲੈਟਿਕ ਮੀਟ ਵਿੱਚ ਖੇਤੀਬਾੜੀ ਕਾਲਜ ਅਤੇ ਕਮਿਊਨਟੀ ਸਾਇੰਸ ਕਾਲਜ ਬਣੇ ਓਵਰਆਲ ਚੈਂਪੀਅਨ
Published
2 years agoon

ਲੁਧਿਆਣਾ : ਪੀ.ਏ.ਯੂ. ਦੇ ਖੇਡ ਮੈਦਾਨਾਂ ਵਿੱਚ 56ਵੀਂ ਐਥਲੈਟਿਕ ਮੀਟ ਸਫਲਤਾ ਨਾਲ ਸਿਰੇ ਚੜ•ੀ | ਮਰਦਾਂ ਦੇ ਵਰਗ ਵਿੱਚ ਓਵਰਆਲ ਚੈਂਪੀਅਨਸ਼ਿਪ ਖੇਤੀਬਾੜੀ ਕਾਲਜ ਨੇ ਜਦਕਿ ਔਰਤਾਂ ਦੀ ਓਵਰਆਲ ਚੈਂਪੀਅਨਸ਼ਿਪ ਕਮਿਊਨਟੀ ਸਾਇੰਸ ਕਾਲਜ ਨੇ ਜਿੱਤੀ | ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਸਨ | ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਸ੍ਰੀਮਤੀ ਕਿਰਨਜੀਤ ਕੌਰ ਗਿੱਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ|
ਖੇਤੀ ਅਰਥ ਸ਼ਾਸਤਰੀ ਪਦਮਸ਼੍ਰੀ ਡਾ. ਅਸ਼ੋਕ ਗੁਲਾਟੀ, ਖਾਲਸਾ ਕਾਲਜ ਮਾਹਲਪੁਰ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਹਾਕੀ ਓਲੰਪੀਅਨ ਸ. ਹਰਦੀਪ ਸਿੰਘ ਗਰੇਵਾਲ, ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਸਤਿਆਵਾਨ ਰਾਮਪਾਲ ਅਤੇ ਆਈ ਸੀ ਏ ਆਰ ਦੇ ਸੇਵਾ ਮੁਕਤ ਉਪ ਨਿਰਦੇਸ਼ਕ ਜਨਰਲ ਡਾ. ਵਿਸਾਖਾ ਸਿੰਘ ਢਿੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਸਨ |




You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ