ਪੰਜਾਬੀ
ਕਿਸਾਨ ਮੇਲਿਆਂ ਦੀ ਸਫ਼ਲਤਾ ਲਈ ਸਮੁੱਚੇ ਸਟਾਫ਼ ਦਾ ਕੀਤਾ ਧੰਨਵਾਦ
Published
2 years agoon

ਲੁਧਿਆਣਾ : ਪੀ.ਏ.ਯੂ. ਦੇ ਪਾਲ ਆਡੀਟੋਰੀਅਮ ਵਿੱਚ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਿਆਂ ਦੇ ਸਫ਼ਲ ਆਯੋਜਨ ਤੋਂ ਬਾਅਦ ਇੱਕ ਵਿਸ਼ੇਸ਼ ਇਕੱਤਰਤਾ ਹੋਈ | ਇਸ ਇਕੱਤਰਤਾ ਵਿੱਚ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਆਪਾਂ 6 ਖੇਤਰੀ ਮੇਲੇ ਅਤੇ ਪੀ.ਏ.ਯੂ. ਦਾ ਦੋ ਰੋਜ਼ਾ ਮੇਲਾ ਸਫ਼ਲਤਾ ਨਾਲ ਕਰਵਾਏ ਹਨ | ਉਹਨਾਂ ਕਿਹਾ ਕਿ ਇਹ ਮੇਲੇ ਪੀ.ਏ.ਯੂ. ਦੀ ਦਿੱਖ ਬਾਹਰੀ ਸਮਾਜ ਵਿੱਚ ਬਿਹਤਰ ਬਨਾਉਣ ਦਾ ਕੰਮ ਕਰਦੇ ਹਨ|
ਉਹਨਾਂ ਕਿਹਾ ਕਿ ਇਹਨਾਂ ਮੇਲ਼ਿਆਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਜੁੜੇ | ਮੇਲਿਆਂ ਨਾਲ ਜੁੜਨ ਦਾ ਇਹ ਅਮਲ ਆਨਲਾਈਨ ਵੀ ਸੀ ਅਤੇ ਹਕੀਕੀ ਵੀ | ਲਿਹਾਜ਼ਾ ਰਿਕਾਰਡ ਤੋੜ ਇਕੱਠ ਹੋਇਆ ਅਤੇ ਸਭ ਨੇ ਆਪਣੇ ਵਿੱਤ ਮੁਤਾਬਿਕ ਯੋਗਦਾਨ ਪਾਇਆ | ਉਹਨਾਂ ਨੇ ਗੱਡੀਆਂ ਦੇ ਚਾਲਕ ਸਟਾਫ ਦਾ ਵਿਸ਼ੇਸ਼ ਮਿਹਨਤ ਲਈ ਧੰਨਵਾਦ ਕੀਤਾ ਨਾਲ ਹੀ ਵਾਈਸ ਚਾਂਸਲਰ ਨੇ ਰਿਹਾਇਸ਼ੀ ਪ੍ਰਬੰਧਾਂ ਲਈ ਕੈਰੋਂ ਕਿਸਾਨ ਘਰ ਦੀ ਭਰਵੀਂ ਤਾਰੀਫ ਕੀਤੀ |
ਉਹਨਾਂ ਕਿਹਾ ਕਿ ਯੂਨੀਵਰਸਿਟੀ ਦੇ ਸੁਰੱਖਿਆ ਕਰਮੀਆਂ ਨੇ ਮੀਂਹ ਦੇ ਬਾਵਜੂਦ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਹੁਤ ਮਿਹਨਤ ਕੀਤੀ | ਇਸਦੇ ਨਾਲ ਹੀ ਸਫ਼ਾਈ ਕਰਮਚਾਰੀਆਂ ਨੇ ਮੇਲੇ ਤੋਂ ਅਗਲੇ ਹੀ ਦਿਨ ਯੂਨੀਵਰਸਿਟੀ ਨੂੰ ਸਾਫ਼-ਸੁਥਰੀ ਬਨਾਉਣ ਲਈ ਆਪਣਾ ਪੂਰਾ ਯੋਗਦਾਨ ਦਿੱਤਾ | ਡਾ. ਗੋਸਲ ਨੇ ਕਿਹਾ ਕਿ ਪੀ.ਏ.ਯੂ. ਇੱਕ ਪਰਿਵਾਰ ਹੈ ਅਤੇ ਇਸਦੇ ਮੈਂਬਰਾਂ ਨੇ ਜ਼ਿੰਮੇਵਾਰੀਆਂ ਨਿਭਾ ਕੇ ਪਰਿਵਾਰਕ ਉਤਸਵ ਵਾਂਗ ਕਾਮਯਾਬੀ ਦੀ ਮਿਸਾਲ ਕਾਇਮ ਕੀਤੀ ਹੈ |
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ