ਪੰਜਾਬੀ
ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਵਿਸ਼ਾਲ ਏਕਾ ਉਸਾਰ ਕੇ ਮੋਦੀ ਸਰਕਾਰ ਨੂੰ ਚੱਲਦਾ ਕਰਨ ਦਾ ਸੱਦਾ
Published
2 years agoon
 
																								
ਲੁਧਿਆਣਾ : ਵਿਗੜ ਰਹੀ ਕਾਨੂੰਨ ਦੀ ਵਿਵਸਥਾ, ਵਧ ਰਹੀ ਮਹਿੰਗਾਈ, ਗ਼ਰੀਬਾਂ ਉੱਪਰ ਅੱਤਿਆਚਾਰ ਅਤੇ ਇਸਤਰੀਆਂ ਦੀ ਅਸੁਰੱਖਿਆ ਦੇ ਕਾਰਨ ਅੱਜ ਦੇਸ਼ ਵਿੱਚ ਹਾਹਾਕਾਰ ਮਚਿਆ ਹੋਇਆ ਹੈ ਤੇ ਲੋਕ ਆਪਣਾ ਪੇਟ ਕੱਟ ਕੇ ਗੁਜ਼ਾਰਾ ਕਰਨ ਤੇ ਮਜਬੂਰ ਹਨ। ਇਸ ਕਾਰਨ ਕੁਪੋਸ਼ਣ ਲਗਾਤਾਰ ਵਧ ਰਿਹਾ ਹੈ ਅਤੇ ਭੁੱਖਮਰੀ ਦੇ ਸੂਚਕ ਅੰਕ ਵਿਚ ਭਾਰਤ 120 ਦੇਸ਼ਾਂ ਵਿਚ 107 ਨੰਬਰ ਤੇ ਹੋ ਕੇ ਪਾਕਿਸਤਾਨ, ਬੰਗਲਾ ਦੇਸ਼ ਤੇ ਨੇਪਾਲ ਨਾਲੋਂ ਵੀ ਪਿੱਛੇ ਹੈ ।
ਇਹ ਗੱਲ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾਈ ਆਗੂ ਤੇ ਪਾਰਟੀ ਦੀ ਕੌਮੀ ਕੌਂਸਲ ਦੇ ਮੈਂਬਰ ਸਾਬਕਾ ਐਮ ਐਲ ਏ ਕਾਮਰੇਡ ਹਰਦੇਵ ਅਰਸ਼ੀ ਨੇ ਪਿੰਡ ਪੰਧੇਰ ਖੇੜੀ ਵਿਖੇ ਕਾਮਰੇਡ ਗੁਰਮੇਲ ਸਿੰਘ ਹੂੰਝਣ ਅਤੇ ਕਾ. ਜੋਗਿੰਦਰ ਸਿੰਘ ਦੇ ਸ਼ਹੀਦੀ ਸਮਾਗਮ ਦੇ ਮੌਕੇ ਤੇ ਬੋਲਦਿਆਂ ਕਹੀ । ਕਾ: ਹੂੰਝਣ ਦੇਸ਼ ਦੀ ਏਕਤਾ, ਅਖੰਡਤਾ, ਸਮਾਜਿਕ ਭਾਈਚਾਰੇ ਦੀ ਰਾਖੀ ਲਈ ਲੋਕਾਂ ਨੂੰ ਲਾਮਬੰਦ ਕਰ ਰਹੇ ਸਨ । ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਾਰੇ ਜ਼ਿਲ੍ਹੇ ਭਰ ਤੋਂ ਲੋਕ ਸ਼ਾਮਲ ਹੋਏ ।
ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਡੀ ਪੀ ਮੌੜ ਨੇ ਕਿਹਾ ਕਿ ਪੰਜਾਬ ਸਰਕਾਰ ਕੀਤੇ ਵਾਅਦਿਆਂ ਨੂੰ ਨਿਭਾਏ ਅਤੇ ਖਾਸ ਤੌਰ ਤੇ ਬੇਰੁਜ਼ਗਾਰ ਨੌਜਵਾਨਾਂ ਦੇ ਲਈ ਨੌਕਰੀਆਂ ਦਾ ਪ੍ਰਬੰਧ ਕਰੇ । ਪੰਜਾਬ ਦੇ ਵਿਕਾਸ ਲਈ ਸਿੱਖਿਆ ਅਤੇ ਸਿਹਤ ਉੱਪਰ ਜ਼ਿਆਦਾ ਧਿਆਨ ਦਿੱਤਾ ਜਾਏ। ਪਾਰਟੀ ਦੀ ਕੌਮੀ ਕੌਂਸਲ ਦੇ ਮੈਂਬਰ ਡਾਕਟਰ ਅਰੁਣ ਮਿੱਤਰਾ ਆਪਣੇ ਜੰਤਰ ਮੰਤਰ ਤੇ ਬੈਠੀਆਂ ਇਸਤਰੀ ਭਲਵਾਨਾਂ ਦੇ ਸਮਰਥਨ ਵਿੱਚ ਇੱਕ ਮਤਾ ਪੇਸ਼ ਕੀਤਾ ਜਿਸ ਨੂੰ ਕਿ ਸਮਾਗਮ ਵਿਚ ਸਰਬ-ਸੰਮਤੀ ਨਾਲ ਪ੍ਰਵਾਨ ਕੀਤਾ ਗਿਆ।
You may like
- 
    ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਦਿ/ਹਾਂਤ 
- 
    ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਡਾ. ਸਵਾਮੀਨਾਥਨ ਦੇ ਦੇਹਾਂਤ ਤੇ ਉਹਨਾਂ ਦੀ ਦੇਣ ਨੂੰ ਕੀਤਾ ਯਾਦ 
- 
    ਪੰਜਾਬੀ ਅਕਾਡਮੀ ਵੱਲੋਂ ਹਰੇ ਇਨਕਲਾਬ ਦੇ ਬਾਨੀ ਡਾਃ ਮ ਸ .ਸਵਾਮੀਨਾਥਨ ਨੂੰ ਸ਼ਰਧਾਂਜਲੀ 
- 
    ਵਿਧਾਇਕ ਗਰੇਵਾਲ ਨੇ ਸ਼ਹੀਦ ਭਗਤ ਸਿੰਘ ਜੀ ਜਨਮਦਿਨ ਤੇ ਕੀਤੀਆਂ ਫੁੱਲ ਮਲਾਵਾਂ ਭੇਟ 
- 
    ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਈਸੜੂ ਵਿਖੇ ਸ਼ਰਧਾਂਜਲੀ ਸਮਾਗਮ 
- 
    ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਮਨਾਇਆ ਕਾਰਗਿਲ ਵਿਜੇ ਦਿਵਸ 
