Connect with us

ਪੰਜਾਬੀ

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 41 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

Published

on

Inauguration of new tubewell in ward number 41 by MLA Sidhu

ਲੁਧਿਆਣਾ :  ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ‘ਹਰ ਘਰ ਨਲ ਤੇ ਹਰ ਘਰ ਜਲ’ ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਥਾਨਕ ਵਾਰਡ ਨੰਬਰ 41 ਅਧੀਨ ਸਾਹਿਬਜਾਦਾ ਅਜੀਤ ਸਿੰਘ ਨਗਰ ਵਿਖੇ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਟਿਊਬਵੈਲ ‘ਤੇ ਕਰੀਬ 11 ਲੱਖ ਰੁਪਏ ਦੀ ਲਾਗਤ ਆਈ ਹੈ।

ਵਿਧਾਇਕ ਸਿੱਧੂ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 41 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।

ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

Facebook Comments

Trending