ਖੇਤੀਬਾੜੀ
ਝੋਨੇ ਦੀ ਸਿੱਧੀ ਬਿਜਾਈ ਸਮੇਂ ਦੀ ਮੰਗ – ਮੁੱਖ ਖੇਤੀਬਾੜੀ ਅਫ਼ਸਰ
Published
2 years agoon

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਇਸ ਸਾਲ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਜਾਣ ਦੀ ਘੋਸ਼ਣਾ ਕੀਤੀ ਗਈ ਹੈ। ਇਸ ਬਾਬਤ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਬੰਧਤ ਸਕੀਮ ਅਧੀਨ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਚਾਹਵਾਨ ਕਿਸਾਨਾਂ ਨੂੰ ਆਨਲਾਈਨ ਪੋਰਟਲ ‘ਤੇ 25 ਜੂਨ, 2023 ਤੱਕ ਰਜਿਸਟਰੇਸ਼ਨ ਕਰਨੀ ਲਾਜ਼ਮੀ ਹੋਵੇਗੀ।
ਮੁੱਖ ਖੇਤੀਬਾੜੀ ਅਫ਼ਸਰ ਡਾ. ਬੈਨੀਪਾਲ ਨੇ ਦੱਸਿਆ ਕਿ ਸਿੱਧੀ ਬਿਜਾਈ ਵਾਲੇ ਖੇਤਾਂ ਦੇ ਪਹਿਲੇ ਪੜਾਅ ਦੀ ਭੌਤਿਕੀ ਪੜਤਾਲ 26 ਜੂਨ ਤੋਂ 15 ਜੁਲਾਈ ਤੱਕ ਕੀਤੀ ਜਾਵੇਗੀ ਅਤੇ ਦੂਸਰੀ ਪੜਤਾਲ ਕਰਨ ਉਪਰੰਤ ਬਣਦੀ ਪ੍ਰੋਤਸਾਹਨ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਮੁਸ਼ਕਿਲ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਝੋਨੇ ਦੀ ਸਿੱਧੀ ਬਿਜਾਈ ਨਾਲ 20 ਫੀਸਦ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਜ਼ਮੀਨਦੋਜ਼ ਪਾਣੀ ਜਿਆਦਾ ਰੀਚਾਰਜ ਵੀ ਹੁੰਦਾ ਹੈ। ਤਰ ਵੱਤਰ ਤਕਨੀਕ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰਕੇ ਕਿਸਾਨਾਂ ਨੂੰ ਪਾਣੀ ਦੇ ਡਿੱਗਦੇ ਮਿਆਰ ਨੂੰ ਬਚਾਉਣ ਲਈ ਪੁਰਜ਼ੋਰ ਕੋਸ਼ਿਸ਼ ਕਰਨੀ ਚਾਹੀਦੀ ਹੈ।
You may like
-
ਮਾਨ ਸਰਕਾਰ ਦਾ ਵੱਡਾ ਫੈਸਲਾ… ਅਪ੍ਰੈਲ ਦੇ ਆਖਰੀ ਹਫਤੇ ‘ਚ ਹੋਵੇਗੀ ਰਜਿਸਟਰੇਸ਼ਨ, ਪੜ੍ਹੋ ਪੂਰੀ ਖਬਰ
-
ਵੱਡਾ ਐਲਾਨ, ਪੰਜਾਬ ‘ਚ ਇਸ ਦਿਨ ਤੱਕ ਨਹੀਂ ਹੋਵੇਗੀ ਰਜਿਸਟਰੀ
-
ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ’ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ 24 ਜੂਨ ਤੱਕ ਰਜਿਸਟ੍ਰੇਸ਼ਨ ਕਰਾਉਣੀ ਜ਼ਰੂਰੀ: ਖੇਤੀਬਾੜੀ ਅਫ਼ਸਰ
-
ਸਕੂਲਾਂ ਵਿੱਚ Quiz Competition ਹੋਣ ਜਾ ਰਹੇ ਹਨ, ਇਸ ਮਿਤੀ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ
-
ਹਾੜ੍ਹੀ ਦੀਆਂ ਫਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ
-
ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸਿ਼ਤ ਹੋਣ ਤੋ ਬਚਾਉਣ ਲਈ ਕਿਸਾਨ ਪਰਾਲੀ ਨਾ ਸਾੜਨ : ਕਟਾਰੂਚੱਕ