ਪੰਜਾਬੀ
ਮਹਿਲਾਵਾਂ ਦੀ ਅਗਾਵਾਈ ਵਾਲੀਆਂ ਫਾਰਮਰ ਪ੍ਰੋਡਿਊਸਰ ਕੰਪਨੀਆਂ ਨੂੰ ਵੰਡੇ ਲੈਪਟਾਪ ਅਤੇ ਟੈਬਲੇਟ
Published
2 years agoon

ਲੁਧਿਆਣਾ : ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੀਆਂ ਔਰਤਾਂ ਦੀ ਅਗਵਾਈ ਵਾਲੀਆਂ ਤਿੰਨ ਫਾਰਮਰ ਪ੍ਰੋਡਿਊਸਰ ਕੰਪਨੀਆਂ ਨੂੰ ਲੈਪਟਾਪ, ਪ੍ਰਿੰਟਰ, ਟੈਬਲੇਟ ਆਦਿ ਵੰਡੇ। ਲਾਪਰਾਂ ਮਲਟੀਪਰਪਜ ਫਾਰਮਰ ਪ੍ਰੋਡਿਊਸਰ ਕੰਪਨੀ, ਬੜੂੰਦੀ ਐਗਰੋ ਫਾਰਮਰ ਪ੍ਰੋਡਿਊਸਰ ਕੰਪਨੀ ਅਤੇ ਸਤਲੁਜ ਵਿਮੈਨ ਫਾਰਮਰ ਪ੍ਰੋਡਿਊਸਰ ਨਾਮੀ ਇਹ ਕੰਪਨੀਆਂ ਸਤੰਬਰ 2022 ਵਿੱਚ ਸਥਾਪਤ ਕੀਤੀਆਂ ਗਈਆਂ ਸਨ।
ਸਥਾਨਕ ਬੱਚਤ ਭਵਨ ਵਿਖੇ ਆਯੋਜਿਤ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਉਪਕਰਣ ਡਿਜੀਟਲ ਇੰਡੀਆ ਇਨੀਸ਼ੀਏਟਿਵ ਤਹਿਤ ਮਹਿਲਾ ਕਿਸਾਨਾਂ ਲਈ ਇੱਕ ਜ਼ਰੂਰੀ ਸਿੱਖਣ ਦਾ ਤਜਰਬਾ ਪ੍ਰਦਾਨ ਕਰਨ ਤੋਂ ਇਲਾਵਾ ਕੰਪਨੀ ਦੇ ਖਾਤਿਆਂ, ਲੈਣ-ਦੇਣ, ਬਿੱਲਾਂ ਅਤੇ ਮੈਂਬਰਾਂ ਦੇ ਵੇਰਵਿਆਂ ਦੀ ਪਾਰਦਰਸ਼ਤਾ ਬਣਾਈ ਰੱਖਣ ਵਿੱਚ ਸਹਾਇਤਾ ਕਰਨਗੇ।
ਉਨ੍ਹਾਂ ਕਿਹਾ ਕਿ ਇਹ ਗ੍ਰਾਂਟ ਥੋਰਨਟਨ ਭਾਰਤ ਅਤੇ ਐਚ.ਡੀ.ਐਫ.ਸੀ. ਪਰਿਵਰਤਨ ਦੁਆਰਾ ਇੱਕ ਸਥਾਨਕ ਆਰਥਿਕ ਵਿਕਾਸ ਪ੍ਰੋਜੈਕਟ ਸੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ ਹੇਠਲੇ ਪੱਧਰ ਦੇ ਕਿਸਾਨਾਂ ਖਾਸ ਕਰਕੇ ਔਰਤਾਂ ਦੀ ਆਰਥਿਕ ਸਥਿਤੀ ਨੂੰ ਉੱਚਾ ਚੁੱਕਣਾ ਅਤੇ ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਲਈ ਯੋਗ ਬਣਾਉਣਾ ਹੈ। ਹਰੇਕ ਕੰਪਨੀ ਦੇ 300 ਤੋਂ ਵੱਧ ਮੈਂਬਰ ਹਨ।
ਸ੍ਰੀਮਤੀ ਮਲਿਕ ਵਲੋਂ ਆਸ ਪ੍ਰਗਟਾਈ ਗਈ ਕਿ ਇਹ ਔਰਤਾਂ ਦੀ ਅਗਵਾਈ ਵਾਲੀਆਂ ਫਾਰਮਰ ਪ੍ਰੋਡਿਊਸਰ ਕੰਪਨੀ ਖੇਤੀਬਾੜੀ ਸੈਕਟਰ ਅਤੇ ਡੇਅਰੀ ਫਾਰਮਿੰਗ ਵਿੱਚ ਸਮਾਵੇਸ਼ੀ ਵਿਕਾਸ ਨੂੰ ਉਤਸ਼ਾਹਿਤ ਕਰਕੇ ਪੇਂਡੂ ਵਿਕਾਸ ਅਤੇ ਔਰਤਾਂ ਦੇ ਸਸ਼ਕਤੀਕਰਨ ਲਈ ਇੱਕ ਸ਼ਕਤੀਸ਼ਾਲੀ ਉਤਪ੍ਰੇਰਕ ਵਜੋਂ ਉਭਰਨਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਪਨੀਆਂ ਦੁਆਰਾ ਔਰਤਾਂ ਨੂੰ ਸਸ਼ਕਤ ਬਣਾ ਕੇ, ਉਹ ਖੇਤੀ ਅਤੇ ਡੇਅਰੀ ਗਤੀਵਿਧੀਆਂ ‘ਤੇ ਵਧੇਰੇ ਨਿਯੰਤਰਣ, ਬਾਜ਼ਾਰਾਂ ਤੱਕ ਵਧੇਰੇ ਪਹੁੰਚ ਅਤੇ ਸਮਰੱਥਾ ਨਿਰਮਾਣ ਦੇ ਮੌਕੇ ਪ੍ਰਾਪਤ ਕਰ ਸਕਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਪਿੰਡਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ ਔਰਤਾਂ ਦੇ ਸਸ਼ਕਤੀਕਰਨ ਲਈ ਅਜਿਹੀਆਂ ਹੋਰ ਫਾਰਮਰ ਪ੍ਰੋਡਿਊਸਰ ਕੰਪਨੀਆਂ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਐਚ.ਡੀ.ਐਫ.ਸੀ. ਪਰਿਵਰਤਨ ਪ੍ਰੋਜੈਕਟ ਤਹਿਤ ਗ੍ਰਾਂਟ ਥੋਰਨਟਨ ਭਾਰਤ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਸਹਾਇਕ ਕਮਿਸ਼ਨਰ ਅਪਰਨਾ ਐਮ.ਬੀ., ਡਾਇਰੈਕਟਰ ਰਾਜੇਸ਼ ਜੈਨ, ਮੈਨੇਜਰ ਜੀ.ਟੀ. ਭਾਰਤ ਮਨਪ੍ਰੀਤ ਸਿੰਘ ਅਤੇ ਹੋਰ ਮੌਜੂਦ ਸਨ।
You may like
-
ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC
-
ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC
-
ਖੇਡਾਂ ਵਤਨ ਪੰਜਾਬ ਦੀਆਂ 2023 : ਚੌਥੇ ਦਿਨ ਹੋਏ ਰੋਮਾਂਚਕ ਖੇਡ ਮੁਕਾਬਲੇ
-
ਲੁਧਿਆਣਾ ‘ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ‘ਤੇ ਪਾਬੰਦੀ, DC ਵੱਲੋਂ ਹੁਕਮ ਜਾਰੀ
-
‘ਸਰਕਾਰ ਤੁਹਾਡੇ ਦੁਆਰ’ ਤਹਿਤ ਰੈਵੇਨਿਊ ਕੈਂਪ ‘ਚ 3000 ਤੋਂ ਵੱਧ ਇੰਤਕਾਲ ਕੇਸਾਂ ਦਾ ਫੈਸਲਾ
-
ਲੁਧਿਆਣਾ ‘ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਸ਼ਾਨਦਾਰ ਆਯੋਜਨ