ਲੁਧਿਆਣਾ : ਪਿਛਲੇ ਕੁਝ ਦਿਨਾਂ ਤੋਂ ਰਹੀ ਬੱਦਲਵਾਈ ਅਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ਵਿਚ ਕਮੀ ਦਰਜ ਕੀਤੀ ਗਈ ਪਰ ਆਉਣ ਵਾਲੇ ਦਿਨਾਂ ਵਿਚ ਮੌਸਮ ਖ਼ੁਸ਼ਕ ਰਹਿਣ ਦੇ ਨਾਲ-ਨਾਲ ਮੀਂਹ ਦੀ ਸੰਭਾਵਨਾ ਵੀ ਦੱਸੀ ਗਈ ਹੈ। ਪੱਛਮੀ ਡਿਸਟਰਬੈਂਸ ਦੇ ਚਲਦਿਆਂ ਉੱਤਰੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ਵਿਚ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ।
ਅੱਜ ਸੋਮਵਾਰ ਬੱਦਲ ਛਾਏ ਰਹਿਣਗੇ। ਮੀਂਹ ਦੇ ਆਸਾਰ ਹਨ। ਵੱਧ ਤੋਂ ਵੱਧ ਤਾਪਮਾਨ 37, ਜਦੋਂਕਿ ਹੇਠਲਾ 28 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਮੰਗਲਵਾਰ ਵੀ ਬੱਦਲ ਛਾਏ ਰਹਿਣਗੇ। ਮੀਂਹ ਦੇ ਆਸਾਰ ਹਨ। ਵੱਧ ਤੋਂ ਵੱਧ ਤਾਪਮਾਨ 36, ਜਦੋਂਕਿ ਹੇਠਲਾ 28 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਬੁੱਧਵਾਰ ਆਸਮਾਨ ਸਾਫ਼ ਰਹੇਗਾ। ਵੱਧ ਤੋਂ ਵੱਧ ਤਾਪਮਾਨ 35, ਜਦਕਿ ਹੇਠਲਾ 29 ਡਿਗਰੀ ਸੈਲਸੀਅਸ ਰਹਿ ਸਕਦਾ ਹੈ।
ਅਰਬ ਸਾਗਰ ਤੋਂ ਉੱਠੇ ‘ਬਹੁਤ ਗੰਭੀਰ ਚੱਕਰਵਾਤੀ ਤੂਫਾਨ ਬਿਪਰਜੋਏ’ ਦਾ ਅਸਰ ਪੰਜਾਬ ‘ਚ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਅਨੁਸਾਰ ਅਗਲੇ 2 ਦਿਨਾਂ ਤੱਕ ਪੰਜਾਬ ਵਿੱਚ ਬੱਦਲਵਾਈ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਨੂੰ ਖੇਤਾਂ ਵਿੱਚ ਨਾ ਜਾਣ, ਕੱਚੇ ਅਤੇ ਕਮਜ਼ੋਰ ਘਰਾਂ ਵਿੱਚ ਨਾ ਰਹਿਣ ਦੀ ਸਲਾਹ ਦਿੱਤੀ ਗਈ।