ਲੁਧਿਆਣਾ : ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਸ. ਜਸਵਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਲੁਧਿਆਣਾ ਦੀ ਬਦਲੀ ਬਤੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਲੁਧਿਆਣਾ ਅਤੇ ਸ੍ਰੀ ਮਨੋਜ ਕੁਮਾਰ, ਪ੍ਰਿੰਸੀਪਲ, ਸਸਸਸ ਮਾਨੂੰਪੁਰ, ਲੁਧਿਆਣਾ ਦੀ ਬਦਲੀ ਬਤੌਰ ਉਪ ਜ਼ਿਲਾ ਸਿੱਖਿਆ ਅਫ਼ਸਰ (ਐ.ਸਿੱ) ਲੁਧਿਆਣਾ ਕੀਤੀ ਗਈ ਹੈ। ਦੋਵੇਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੁਆਰਾ ਆਪਣੇ-ਆਪਣੇ ਦਫ਼ਤਰ ਵਿਖੇ ਜੁਆਇੰਨ ਕਰ ਲਿਆ ਗਿਆ ਹੈ।
ਹਰਜੀਤ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਸੈ.ਸਿੱ) ਲੁਧਿਆਣਾ ਅਤੇ ਸ. ਬਲਦੇਵ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਐ.ਸਿੱ) ਲੁਧਿਆਣਾ ਵੱਲੋਂ ਦੋਵੇਂ ਅਧਿਕਾਰੀ ਸਾਹਿਬਾਨ ਨੂੰ ਨਵੀਂ ਨਿਯੁਕਤੀ ਤੇ ਵਧਾਈ ਦਿੱਤੀ ਗਈ ਅਤੇ ਡਿਊਟੀ ਜੁਆਇੰਨ ਕਰਵਾਈ। ਇਸ ਸਮੇਂ ਸ. ਜਸਵਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਲੁਧਿਆਣਾ ਨੇ ਦੱਸਿਆ ਕਿ ਉਨਾਂ ਦੁਆਰਾ ਵਿਭਾਗ ਦੁਆਰਾ ਸੌਂਪੀ ਗਈ ਹਰ ਇੱਕ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਈ ਗਈ ਹੈ।