ਲੁਧਿਆਣਾ : ਪੰਜਾਬ ‘ਚ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਆਈ ਹੈ। ਉੱਤਰੀ ਭਾਰਤ ’ਚ ਇਕ ਪਾਸੇ ਜਿੱਥੇ ਕਈ ਇਲਾਕਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਆਪਣਾ ਜ਼ੋਰ ਦਿਖਾ ਰਹੀਆਂ ਹਨ, ਉੱਥੇ ਹੀ ਕਈ ਇਲਾਕਿਆਂ’ਚ ਲੂ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ।
ਮੌਸਮ ਵਿਭਾਗ ਮੁਤਾਬਕ ਅਗਲੇ 2 ਦਿਨ ਮੌਸਮ ਖੁਸ਼ਕ ਰਹੇਗਾ । 24 ਅਤੇ 25 ਜੂਨ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ’ਚ ਤੇਜ਼ ਹਵਾਵਾਂ ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਇਸ ਵਾਰ ਮਾਨਸੂਨ ਦੇ ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਤੱਕ ਹੀ ਸੂਬੇ ‘ਚ ਪੁੱਜਣ ਦਾ ਅੰਦਾਜਾ ਹੈ।