ਪੰਜਾਬ ਨਿਊਜ਼
ਜਾਣੋ ਕੌਣ ਹੈ ਇਨਾਇਤ ਰੰਧਾਵਾ ਜੋ ਬਣੇਗੀ ਨਵਜੋਤ ਸਿੱਧੂ ਦੇ ਘਰ ਦੀ ਨੂੰਹ
Published
2 years agoon

ਨਵਜੋਤ ਸਿੰਘ ਸਿੱਧੂ ਦੇ ਘਰ ਜਲਦ ਦੀ ਸ਼ਹਿਨਾਈ ਵੱਜਣ ਵਾਲੀ ਹੈ। ਕ੍ਰਿਕਟਰ ਤੋਂ ਸਿਆਸਤਦਾਨ ਬਣੇ ਸਿੱਧੂ ਦੇ ਬੇਟੇ ਕਰਨ ਦੀ ਮੰਗਣੀ ਹੋ ਗਈ ਹੈ। ਨਵਜੋਤ ਸਿੰਘ ਸਿੱਧੂ ਨੇ ਆਪਣੇ ਬੇਟੇ ਦੀ ‘ਵੁਡ ਬੀ ਵਾਈਫ’ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ ‘ਚ ਇਨਾਇਤ ਰੰਧਾਵਾ ਸਿੱਧੂ ਪਰਿਵਾਰ ਨਾਲ ਨਜ਼ਰ ਆ ਰਹੀ ਹੈ। ਇਸ ਦੌਰਾਨ ਨਵਜੋਤ ਕੌਰ ਸਿੱਧੂ ਤੇ ਉਨ੍ਹਾਂ ਦੀ ਧੀ ਰਾਬੀਆ ਵੀ ਮੌਜੂਦ ਸੀ।
ਇਨਾਇਤ ਪਟਿਆਲਾ ਦੀ ਹੀ ਰਹਿਣ ਵਾਲੀ ਹੈ ਤੇ ਇੱਥੋਂ ਦੇ ਮੰਨੇ-ਪ੍ਰਮੰਨੇ ਮਨਿੰਦਰ ਰੰਧਾਵਾ ਦੀ ਧੀ ਹੈ। ਮਨਿੰਦਰ ਰੰਧਾਵਾ ਫੌਜ ਵਿਚ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਸਮੇਂ ਉਹ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਫ਼ੌਜ ‘ਚ ਰਹੇ ਮਨਿੰਦਰ ਰੰਧਾਵਾ ਦੀ ਬੇਟੀ ਇਨਾਇਤ ਦੀ ਖ਼ੂਬਸੂਰਤੀ ਤਸਵੀਰ ‘ਚ ਵੀ ਦੇਖੀ ਜਾ ਸਕਦੀ ਹੈ। ਫਿਲਹਾਲ ਇਨਾਇਤ ਇੰਟਰਨੈੱਟ ਦੀ ਦੁਨੀਆ ‘ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਨੂੰਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸਿੱਧੂ ਨੇ ਆਪਣੇ ਪੁੱਤਰ ਦੀ ਮੰਗਣੀ ਗੰਗਾ ਦੇ ਕੰਢੇ ਕਰਵਾ ਦਿੱਤੀ। ਤਸਵੀਰਾਂ ਸ਼ੇਅਰ ਕਰਨ ਤੋਂ ਬਾਅਦ ਮੈਸੇਜ ਵੀ ਲਿਖਿਆ ਹੈ ਜਿਸ ਵਿੱਚ ਉਨ੍ਹਾਂ ਕਿਹਾ- ਪੁੱਤਰ ਆਪਣੀ ਪਿਆਰੀ ਮਾਂ ਦੀ ਸਭ ਤੋਂ ਵੱਡੀ ਇੱਛਾ ਦਾ ਸਤਿਕਾਰ ਕਰਦਾ ਹੈ… ਇਸ ਸ਼ੁਭ ਦੁਰਗਾ-ਅਸ਼ਟਮੀ ਦੇ ਦਿਨ ਮਾਂ ਗੰਗਾ ਦੀ ਗੋਦ ਵਿਚ, ਇਕ ਨਵੀਂ ਸ਼ੁਰੂਆਤ, ਸਾਡੀ ਹੋਣ ਵਾਲੀ ਨੂੰਹ ਇਨਾਇਤ ਰੰਧਾਵਾ ਬਾਰੇ ਜਾਣਕਾਰੀ।
You may like
-
ਰੇਲਵੇ ਸਟੇਸ਼ਨ ‘ਤੇ ਜਵਾਈ ਤੇ ਸਹੁਰੇ ਨਾਲ ਵੱਡਾ ਕਾਂਡ , ਤੁਸੀਂ ਵੀ ਨਾ ਬਣ ਜਾਓ ਇਸ ਤਰ੍ਹਾਂ ਦਾ ਸ਼ਿਕਾਰ
-
ਨਵਜੋਤ ਸਿੱਧੂ ਨੇ 5 ਮਹੀਨਿਆਂ ‘ਚ ਘਟਾਇਆ 33 ਕਿਲੋ ਭਾਰ, ਜਾਣੋ ਕਿਵੇਂ…
-
ਕੈਂਸਰ ਨਾਲ ਲੜ ਰਹੀ ਨਵਜੋਤ ਕੌਰ ਸਿੱਧੂ ਬਾਰੇ ਵੱਡੀ ਖਬਰ, ਖੁਦ ਟਵੀਟ ਕਰਕੇ ਦਿੱਤੀ ਜਾਣਕਾਰੀ
-
ਕਪਿਲ ਸ਼ਰਮਾ ਦੇ ਸ਼ੋਅ ‘ਚ ਨਜ਼ਰ ਆਉਣਗੇ ਨਵਜੋਤ ਸਿੱਧੂ! ਅਗਲੇ ਐਪੀਸੋਡ ਦਾ ਪ੍ਰੋਮੋ ਹੋ ਰਿਹਾ ਹੈ ਵਾਇਰਲ
-
ਸੀਨੀਅਰ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਕਾਂਗਰਸ ’ਚ ਸ਼ਾਮਲ, ਕੈਪਟਨ ਖ਼ਿਲਾਫ਼ ਲੜ ਸਕਦੇ ਨੇ ਚੋਣ
-
ਨਵਜੋਤ ਸਿੱਧੂ ਦੀ ਸਾਫ-ਸੁਥਰੀ ਤੇ ਦੂਰ ਅੰਦੇਸੀ ਸੋਚ ਬਦਲ ਰਹੀ ਹੈ ਪੰਜਾਬ ਦੀ ਨੁਹਾਰ – ਬਾਵਾ