ਪੰਜਾਬੀ
ਸਲਮਾਨ ਖ਼ਾਨ ਦੇ ਸ਼ੋਅ ‘ਬਿੱਗ ਬੌਸ ਓ. ਟੀ. ਟੀ. 2’ ’ਚ ਪਹੁੰਚੇ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ
Published
2 years agoon

ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਦੀ ਪ੍ਰਮੋਸ਼ਨ ਵੱਡੇ ਪੱਧਰ ’ਤੇ ਹੋਈ ਹੈ। ਇਸ ਦਾ ਨਤੀਜਾ ਇਹ ਰਿਹਾ ਕਿ ਫ਼ਿਲਮ ਨੂੰ ਰੱਜ ਕੇ ਦਰਸ਼ਕ ਦੇਖਣ ਜਾ ਰਹੇ ਹਨ। ਹੁਣ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।
ਇਨ੍ਹਾਂ ਤਸਵੀਰਾਂ ’ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਨੂੰ ਸਲਮਾਨ ਖ਼ਾਨ ਨੇ ਸ਼ੋਅ ‘ਬਿੱਗ ਬੌਸ ਓ. ਟੀ. ਟੀ. 2’ ’ਚ ਦੇਖਿਆ ਜਾ ਸਕਦਾ ਹੈ। ਇਹ ਐਪੀਸੋਡ ਅੱਜ ਰਾਤ ਨੂੰ ਪ੍ਰਸਾਰਿਤ ਹੋਣ ਜਾ ਰਿਹਾ ਹੈ। ਤਸਵੀਰਾਂ ’ਚ ਗਿੱਪੀ ਗਰੇਵਾਲ, ਸੋਨਮ ਬਾਜਵਾ ਤੇ ਸਲਮਾਨ ਖ਼ਾਨ ਤੋਂ ਇਲਾਵਾ ਕਾਮੇਡੀਅਨ ਕ੍ਰਿਸ਼ਣਾ ਅਭਿਸ਼ੇਕ ਵੀ ਨਜ਼ਰ ਆ ਰਹੇ ਹਨ।
ਦੱਸ ਦੇਈਏ ਕਿ ‘ਕੈਰੀ ਆਨ ਜੱਟਾ 3’ ਦਾ ਟਰੇਲਰ ਮਸ਼ਹੂਰ ਅਦਾਕਾਰ ਆਮਿਰ ਖ਼ਾਨ ਵਲੋਂ ਰਿਲੀਜ਼ ਕੀਤਾ ਗਿਆ ਸੀ। ਆਮਿਰ ਖ਼ਾਨ ਉਚੇਚੇ ਤੌਰ ’ਤੇ ਫ਼ਿਲਮ ਦੇ ਟਰੇਲਰ ਲਾਂਚ ’ਤੇ ਪਹੁੰਚੇ ਸਨ। ਹੁਣ ਨੈਸ਼ਨਲ ਲੈਵਲ ’ਤੇ ਫ਼ਿਲਮ ਦੀ ਪ੍ਰਮੋਸ਼ਨ ਕਰਦਿਆਂ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਸਲਮਾਨ ਖ਼ਾਨ ਨਾਲ ‘ਬਿੱਗ ਬੌਸ ਓ. ਟੀ. ਟੀ. 2’ ’ਚ ਨਜ਼ਰ ਆਉਣ ਵਾਲੇ ਹਨ, ਜੋ ਪੰਜਾਬੀ ਫ਼ਿਲਮ ਇੰਡਸਟਰੀ ਲਈ ਮਾਣ ਵਾਲੀ ਗੱਲ ਹੈ।
ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ।
ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।
You may like
-
ਮਸ਼ਹੂਰ ਗਾਇਕ ਗਿੱਪੀ ਗਰੇਵਾਲ ਦੀ ਪਤਨੀ ਦੀ ਇਮੋਸ਼ਨਲ ਪੋਸਟ
-
ਲਾਰੇਂਸ ਬਿਸ਼ਨੋਈ ਨੇ ਮੈਨੂੰ, ਮੇਰੇ ਪਰਿਵਾਰ ਨੂੰ ਮਾਰਨ ਲਈ ਘਰ ‘ਤੇ ਗੋਲੀਬਾਰੀ ਕੀਤੀ: ਸਲਮਾਨ ਖਾਨ ਨੇ ਮੁੰਬਈ ਪੁਲਿਸ ਨੂੰ ਦੱਸਿਆ
-
ਲਾਰੇਂਸ ਵਿਸ਼ਨੋਈ ਗੈਂਗ ਨਾਲ ਜੁੜਿਆ ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਦਾ ਮਾਮਲਾ, ਮੁੰਬਈ ਪੁਲਸ ਨੂੰ ਮਿਲੇ ਵੱਡੇ ਸਬੂਤ
-
ਸਲਮਾਨ ਖਾਨ ਦੇ ਘਰ ਗੋ/ਲੀਬਾਰੀ ਮਾਮਲੇ ‘ਚ ਨਵਾਂ ਮੋੜ, ਪੰਜਾਬ ਨਾਲ ਜੁੜੀਆਂ ਤਾਰਾਂ
-
ਸਲਮਾਨ ਖਾਨ ਦੇ ਘਰ ‘ਤੇ ਕਿਸ ਨੇ ਚਲਾਈ ਗੋਲੀ? ਹੋਈ ਪਛਾਣ, ਕ੍ਰਾਈਮ ਬ੍ਰਾਂਚ ਦਾ ਵੱਡਾ ਖੁਲਾਸਾ
-
ਸਲਮਾਨ ਖਾਨ ਨੇ ਕੀਤਾ ਨਵੀਂ ਫਿਲਮ ਦਾ ਐਲਾਨ, ਬਲੌਕਬਸਟਰ ਨਿਰਦੇਸ਼ਕ ਨਾਲ ਮਿਲਾਇਆ ਹੱਥ, ਅਗਲੇ ਸਾਲ ਬਾਕਸ ਆਫਿਸ ‘ਤੇ ਮਚਾ ਦੇਵੇਗੀ ਹਲਚਲ