ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਦੀ ਸ਼ੂਟਿੰਗ ਸ਼ੁਰੂ ਕਰ ਲਈ ਹੈ। ਇਸ ਸਬੰਧੀ ਗਿੱਪੀ ਨੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ’ਚ ਉਹ ਗੁਰੂ ਘਰ ਵਿਖੇ ਅਰਦਾਸ ਕਰਾਉਂਦੇ ਨਜ਼ਰ ਆ ਰਹੇ ਹਨ। 29 ਜੂਨ ਨੂੰ ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ 3’ ਰਿਲੀਜ਼ ਹੋਈ ਹੈ, ਜਿਸ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ ਨੇ 53.26 ਕਰੋੜ ਰੁੁਪਏ ਦੀ ਕਮਾਈ ਕਰ ਲਈ ਹੈ।
‘ਸ਼ਿੰਦਾ ਸ਼ਿੰਦਾ ਨੋ ਪਾਪਾ’ ਦੀ ਗੱਲ ਕਰੀਏ ਤਾਂ ਇਸ ਫ਼ਿਲਮ ’ਚ ਗਿੱਪੀ ਗਰੇਵਾਲ ਨਾਲ ਸ਼ਿੰਦਾ ਗਰੇਵਾਲ ਤੇ ਹਿਨਾ ਖ਼ਾਨ ਨਜ਼ਰ ਆਉਣ ਵਾਲੇ ਹਨ। ਫ਼ਿਲਮ ਨੂੰ ਅਮਰਪ੍ਰੀਤ ਜੀ. ਐੱਸ. ਛਾਬੜਾ ਡਾਇਰੈਕਟ ਕਰ ਰਹੇ ਹਨ। ਇਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ।‘ਸ਼ਿੰਦਾ ਸ਼ਿੰਦਾ ਨੋ ਪਾਪਾ’ ਯੂਡਲੀ ਫ਼ਿਲਮ ਤੇ ਹੰਬਲ ਮੋਸ਼ਨ ਪਿਕਚਰਜ਼ ਦੀ ਸਾਂਝੀ ਪੇਸ਼ਕਸ਼ ਹੈ। ਫਿਲਹਾਲ ਫ਼ਿਲਮ ਦੀ ਰਿਲੀਜ਼ ਡੇਟ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।