ਪੰਜਾਬੀ
ਖੇਤੀ ਮਸ਼ੀਨਾਂ ‘ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ 20 ਜੁਲਾਈ ਤੱਕ ਕਰਨ ਬਿਨੈ ਪੱਤਰ-DC
Published
2 years agoon

ਲੁਧਿਆਣਾ : ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਹਿੱਤ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕੇਨਾਈਜ਼ੇਸ਼ਨ (ਸਮੈਮ) ਅਤੇ ਕਰਾਪ ਰੈਜਿਡੀਊ ਸਕੀਮਾਂ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਵਲੋਂ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਸੰਭਾਲਣ ਵਾਲੀਆਂ ਮਸ਼ੀਨਾਂ ਦੇ ਨਾਲ ਨਾਲ ਫਸਲੀ ਵਿਭਿੰਨਤਾ ਨੂੰ ਪ੍ਰਫੁੱਲਿਤ ਕਰਨ ਲਈ ਵੀ ਖੇਤੀ ਮਸ਼ੀਨਾਂ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਹਨਾਂ ਸਕੀਮਾਂ ਅਧੀਨ ਕਣਕ-ਝੋਨੇ ਦੇ ਨਾਲ ਨਾਲ ਹੋਰ ਫਸਲਾਂ ਨੂੰ ਉੇਤਸ਼ਾਹਿਤ ਕਰਨ ਲਈ ਅਤੇ ਫਾਰਮ ਮੈਕੇਨਾਈਜੇਸ਼ਨ ਨੂੰ ਵਧਾਉਣ ਲਈ ਕਿਸਾਨਾਂ ਤੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ ‘ਤੇ 20 ਜੁਲਾਈ, 2023 ਤੱਕ ਦੇ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਰਵਾਇਤੀ ਫਸਲੀ ਚੱਕਰ ਤੋਂ ਥੋੜਾ ਥੋੜਾ ਬਦਲਾਅ ਕੀਤਾ ਜਾ ਸਕੇ।
ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ, ਡਾ. ਨਰਿੰਦਰ ਸਿੰਘ ਬੈਨੀਪਾਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਝੋਨੇ ਦੀ ਮਕੈਨੀਕਲ ਟਰਾਂਸਪਲਾਂਟਿੰਗ ਲਈ ਪੈਡੀ ਟਰਾਂਸਪਲਾਂਟਰ, ਪੀ.ਟੀ.ਓ. ਓਪਰੇਟਿਡ ਬੰਡ ਫੌਰਮਰ, ਝੋਨੇ ਦੀ ਸਿੱਧੀ ਬਿਜਾਈ ਵਾਲੀ ਡੀ.ਐਸ.ਆਰ. ਡਰਿੱਲ, ਤੇਲ ਮਿੱਲ, ਪੋਟੈਟੋ ਪਲਾਂਟਰ, ਮਿੰਨੀ ਪ੍ਰੋਸੈਸਿੰਗ ਪਲਾਂਟ, ਟਰੈਕਟਰ ਓਪਰੇਟਿਡ ਬੂਮ ਸਪਰੇਅਰ, ਪੈਡੀ ਨਰਸਰੀ ਸੀਡਰ ਆਦਿ ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
You may like
-
ਸਿਆਸੀ ਪਾਰਟੀਆਂ ਵੱਖ-ਵੱਖ ਪ੍ਰਵਾਨਗੀਆਂ ਲਈ ਸੁਵਿਧਾ ਪੋਰਟਲ ਦੀ ਕਰਨ ਵਰਤੋਂ – ਜ਼ਿਲ੍ਹਾ ਚੋਣ ਅਫ਼ਸਰ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC
-
ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC
-
ਖੇਡਾਂ ਵਤਨ ਪੰਜਾਬ ਦੀਆਂ 2023 : ਚੌਥੇ ਦਿਨ ਹੋਏ ਰੋਮਾਂਚਕ ਖੇਡ ਮੁਕਾਬਲੇ
-
ਲੁਧਿਆਣਾ ‘ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ‘ਤੇ ਪਾਬੰਦੀ, DC ਵੱਲੋਂ ਹੁਕਮ ਜਾਰੀ