ਖੇਤੀਬਾੜੀ
ਨਰਮੇ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕਿਸਾਨਾਂ ਨੂੰ ਦਿੱਤੇ ਸੁਝਾਅ
Published
2 years agoon

ਲੁਧਿਆਣਾ : ਪੰਜਾਬ ਐਗਰੀਕਲਚਰਲ ਯੁਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਵੱਲੋਂ ਚਾਲੂ ਸਾਉਣੀ ਸੀਜ਼ਨ ਦੌਰਾਨ ਨਰਮੇ ਦੀ ਫ਼ਸਲ ਦਾ ਲਗਾਤਾਰ ਸਰਵੇਖਣ ਕੀਤਾ ਜਾ ਰਿਹਾ ਹੈ | ਸਰਵੇਖਣ ਦੌਰਾਨ ਕੁਝ ਖੇਤਾਂ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਵਿੱਚ ਆਇਆ ਹੈ| ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਖੁਦ ਆਪਣੇ ਨਰਮੇ ਦੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ|
ਨਰਮੇ ਦੇ ਜਿਨ•ਾਂ ਖੇਤਾਂ ਵਿੱਚ ਫੁੱਲ ਡੋਡੀ ਲੱਗਣੀ ਸ਼ੁਰੂ ਹੋ ਗਈ ਹੈ, ਉਥੇ ਹਫ਼ਤੇ ਦੇ ਵਕਫ਼ੇ ਤੇ ਭੰਬੀਰੀ ਬਣੇ ਫੁੱਲਾਂ ਅਤੇ ਹੋਰ ਟਿੰਡਿਆਂ ਦਾ ਧਿਆਨ ਨਾਲ ਸਰਵੇਖਣ ਕਰੋ| ਇਸ ਵਾਸਤੇ ਖੇਤ ਵਿੱਚੋਂ ਅੱਡ-ਅੱਡ ਥਾਵਾਂ ਤੋਂ 100 ਫੁੱਲਾਂ ਦੀ ਜਾਂਚ ਕਰੋ ਅਤੇ ਇਹਨਾਂ ਵਿੱਚੋ ਭੰਬੀਰੀ ਬਣੇ ਫੁੱਲ ਅਤੇ ਸੁੰਡੀ ਦੁਆਰਾ ਨੁਕਸਾਨੇ ਗਏ 5 ਫੁੱਲ ਮਿਲਦੇ ਹਨ ਤਾਂ ਸਿਫਾਰਸ਼ ਕੀਤੀਆਂ ਕੀਟਨਾਸ਼ਕਾਂ ਦਾ ਛਿੜਕਾਅ ਕਰੋ|
ਉਹਨਾਂ ਕਿਹਾ ਕਿ ਹਮਲੇ ਵਾਲੇ ਭੰਬੀਰੀ ਫੁੱਲਾਂ ਨੂੰ ਸਰਵੇਖਣ ਦੌਰਾਨ ਹੀ ਨਸ਼ਟ ਕਰ ਦਿਓ ਅਤੇ ਇਸ ਸੁੰਡੀ ਦੀ ਰੋਕਥਾਮ ਲਈ 100 ਗਰਾਮ ਪਰੋਕਲੇਮ 5 ਐੱਸ ਜੀ (ਐਮਾਮੈਕਟੀਨ ਬੈਨਜ਼ੋਏਟ) ਜਾਂ 500 ਮਿਲੀਲਿਟਰ ਕਿਊਰਾਕਰਾਨ 50 ਈਸੀ (ਪ੍ਰਫ਼ੀਨੌਫੋਸ) ਜਾਂ 200 ਮਿਲੀਲਿਟਰ ਅਵਾਂਟ 14.5 ਐਸ ਸੀ (ਇੰਡੋਕਾਕਾਰਬ) ਜਾਂ 250 ਗਰਾਮ ਲਾਰਵਿਨ 75 ਡਬਲਯੂ ਪੀ (ਥਾਇਓਡੀਕਾਰਬ) ਜਾਂ 800 ਮਿਲੀਲਿਟਰ ਫੋਸਮਾਇਟ 50 ਈ ਸੀ (ਇਥੀਓਨ) ਕੀਟਨਾਸ਼ਕਾਂ ਦਾ ਛਿੜਕਾਅ ਕਰੋ|ਉੱਪਰ ਦੱਸੀਆਂ ਕੀਟਨਾਸ਼ਕਾਂ ਦਾ ਜੁਲਾਈ-ਅਗਸਤ ਮਹੀਨੇ ਅਦਲ-ਬਦਲ ਕੇ 7 ਤੋਂ 10 ਦਿਨਾਂ ਬਾਅਦ ਛਿੜਕਾਅ ਕਰਦੇ ਰਹੋ|
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ