ਪੰਜਾਬ ਵਿੱਚ CM ਭਗਵੰਤ ਮਾਨ ਵੱਲੋਂ ਲੋਕਾਂ ਦੀਆਂ ਸਹੂਲਤਾਂ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਵਿਚਾਲੇ CM ਭਗਵੰਤ ਮਾਨ ਨੇ ਇੱਕ ਹੋਰ ਐਲਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ । ਇਸ ਯੋਜਨਾ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ ।
CM ਮਾਨ ਨੇ ਕਿਹਾ ਕਿ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਲਈ ਇਹ ਕਦਮ ਚੁੱਕਿਆ ਗਿਆ ਹੈ। ਸਰਕਾਰੀ ਦਫਤਰਾਂ ਬਾਰੇ ਗੱਲ ਕਰਦਿਆਂ CM ਮਾਨ ਨੇ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਬਦਲਣ ਦੇ ਫੈਸਲੇ ਦੇ ਵਧੀਆ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪੰਜਾਬ ਨੇ ਪਿਛਲੇ 54 ਦਿਨਾਂ ਦੌਰਾਨ 52 ਹਜ਼ਾਰ ਸਰਕਾਰੀ ਦਫ਼ਤਰਾਂ ਵਿੱਚ 10,800 ਮੈਗਾਵਾਟ ਬਿਜਲੀ ਦੀ ਬਚਤ ਕੀਤੀ ਹੈ।