ਪੰਜਾਬੀ
‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’, ਸਲੋਗਨ ਰਾਹੀਂ ਜਾਗਰੂਕਤਾ ਮੁਹਿੰਮ ਦੀ ਕੀਤਾ ਆਗਾਜ਼
Published
2 years agoon

ਲੁਧਿਆਣਾ : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਟਰਾਂਸਮਿਸ਼ਨ ਸੀਜਨ ਦੋਰਾਨ ਡੇਂਗੂ ਦੀ ਰੋਕਥਾਮ ਅਤੇ ਨਿਯੰਤਰਣ ਲਈ ਸਮਾਜਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲੁਧਿਆਣਾ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਦੇ ਨਾਅਰੇ ਰਾਹੀਂ ਡੇਂਗੂ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ।
ਇਸ ਮੀਟਿੰਗ ਦੌਰਾਨ ਜਿਲ੍ਹੇ ਅਧੀਨ ਵੱਖ-ਵੱਖ ਵਿਭਾਗਾ ਦੇ ਉੱਚ ਅਧਿਕਾਰੀਆ ਨਾਲ ਡੇਂਗੂ ਤੋਂ ਬਚਾਅ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਹਨਾ ਵਿਭਾਗਾ ਵਿੱਚ ਨਗਰ ਨਿਗਮ ਲੁਧਿਆਣਾ, ਪੁਲਿਸ ਕਮਿਸ਼ਨਰ ਲੁਧਿਆਣਾ, ਜਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ ਅਤੇ ਸੈਕੰਡਰੀ) ਲੁਧਿਆਣਾ, ਜਿਲ੍ਹਾ ਵਿਕਾਸ ਅਤੇ ਪੰਚਾਇਤ ਵਿਭਾਗ, ਵਾਟਰ ਸਪਲਾਈ ਵਿਭਾਗ, ਇਰੀਗੇਸ਼ਨ ਡਿਪਾਰਟਮੈਂਟ ਲੁਧਿਆਣਾ, ਜਰਨਲ ਮੇਨੈਜਰ ਪੰਜਾਬ ਰੋਡਵੇਜ ਅਤੇ ਪੀ.ਆਰ..ਟੀ.ਸੀ. ਸ਼ਾਮਲ ਸਨ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋ ਉਕਤ ਵਿਭਾਗਾਂ ਨੂੰ ਡੇਂਗੂ ਤੋਂ ਬਚਾਓ ਸਬੰਧੀ ਆਪਣਾ ਪੂਰਨ ਸਹਿਯੋਗ ਦੇਣ ਲਈ ਕਿਹਾ ਗਿਆ। ਨਗਰ ਨਿਗਮ ਲੁਧਿਆਣਾ ਨੂੰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਫੋਗਿੰਗ ਕਰਨ ਅਤੇ ਡੇਂਗੂ ਦੀ ਰੋਕਥਾਮ ਸਬੰਧੀ ਜਾਗਰੂਕਤਾ ਗਤਿਵਿਧੀਆਂ ਤੇਜ਼ ਕਰਨ ਲਈ ਕਿਹਾ ਗਿਆ। ਵਿਭਾਗਾ ਨੂੰ ਕੂਲਰਾਂ, ਕੰਟੇਨਰਾ, ਫਰਿਜ਼ ਦੇ ਪਿੱਛੇ ਲੱਗੀਆ ਟ੍ਰੇਆਂ, ਗਮਲਿਆਂ, ਘਰਾਂ ਦੀਆਂ ਛੱਤਾਂ ‘ਤੇ ਪਏ ਕਬਾੜ ਆਦਿ ਵਿੱਚ ਸਾਫ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਦੀ ਹਦਾਇਤ ਕੀਤੀ ਗਈ।
ਸਿੱਖਿਆ ਵਿਭਾਗ ਨੂੰ ਕਿਹਾ ਗਿਆ ਕਿ ਸਕੂਲੀ ਬੱਚਿਆ ਨੂੰ ਸਵੇਰ ਦੀ ਪ੍ਰਾਰਥਨਾ ਵੇਲੇ ਡੇਂਗੂ ਤੋ ਬਚਾਓ ਸੰਬਧੀ ਜਾਗਰੂਕ ਕੀਤਾ ਜਾਵੇ। ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਨੇ ਕਿਹਾ ਕਿ ਡੇਂਗੂ ਵਿਰੁੱਧ ਇਸ ਮੁਹਿੰਮ ਵਿੱਚ ਆਮ ਜਨਤਾ ਦੀ ਭਾਗੀਦਾਰੀ ਨਾਲ ਹੀ ਇਸ ਬਿਮਾਰੀ ‘ਤੇ ਕਾਬੂ ਪਾਇਆ ਜਾ ਸਕਦਾ ਹੈ। ਇਸ ਮੌਕੇ ਵਿੱਚ ਜਿਲ੍ਹਾ ਐਪੀਡੀਮੋਲੋਜਿਸਟ ਡਾ.ਰਮੇਸ਼ ਕੁਮਾਰ, ਡਾ.ਸ਼ੀਤਲ, ਸਹਾਇਕ ਮਲੇਰੀਆ ਅਫਸਰ ਸ਼੍ਰੀ ਦਲਬੀਰ ਸਿੰਘ ਅਤੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਵੀ ਹਾਜ਼ਰ ਸਨ।
You may like
-
ਡੇਂਗੂ, ਚਿਕਨਗੁਣੀਆ ਤੋਂ ਬਚਾਅ ਸਬੰਧੀ ਜਾਰੀ ਵੱਖ-ਵੱਖ ਗਤੀਵਿਧੀਆਂ ਦੀ ਕੀਤੀ ਸਮੀਖਿਆ
-
ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਸਬੰਧੀ ਉਲੀਕੀ ਰੂਪ ਰੇਖਾ
-
ਸਿਹਤ ਵਿਭਾਗ ਵਲੋਂ ਟਾਇਰ ਮਾਰਕੀਟ ਤੇ ਰੇਲਵੇ ਕਲੌਨੀ ‘ਚ ਵਿਸ਼ੇਸ ਚੈਕਿੰਗ
-
ਪੰਜਾਬ ਦੇ ਹਰ ਵਿਅਕਤੀ ਦੇ ਸਿਹਤ ਦੀ ਹੋਵੇਗੀ ਜਾਂਚ, ਪਟਿਆਲਾ ਤੋਂ ਹੋਵੇਗੀ ਪ੍ਰੋਜੈਕਟ ਦੀ ਸ਼ੁਰੂਆਤ
-
ਆਤਮ ਦੇਵਕੀ ਨਿਕੇਤਨ ਸਕੂਲ ਜਨਕਪੁਰੀ ‘ਚ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ
-
ਸੀਨੀਅਰ ਸਿਟੀਜਨ ਦੇ ਹੱਕਾਂ ਦੀ ਰਾਖੀ ਲਈ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ