ਪੰਜਾਬੀ
ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਸਬੰਧੀ ਉਲੀਕੀ ਰੂਪ ਰੇਖਾ
Published
2 years agoon

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ, ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਮੇਜਰ ਅਮਿਤ ਸਰੀਨ ਦੀ ਅਗਵਾਈ ਵਿੱਚ ਡੇਂਗੂ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਆਯੋਜਿਤ ਹੋਈ ਜਿਸ ਵਿੱਚ ਡੇਂਗੂ, ਚਿਕਨਗੁਣੀਆ ਅਤੇ ਹੋਰ ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਸਬੰਧੀ ਰੂਪ ਰੇਖਾ ਉਲੀਕੀ ਗਈ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ, ਸਿਹਤ ਵਿਭਾਗ ਤੋਂ ਇਲਾਵਾ ਹੋਰ ਵੀ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ ਵੱਖ-ਵੱਖ ਵਿਭਾਗਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਣੀਆਂ ਨੂੰ ਫੈਲਣ ਤੋਂ ਰੋਕਣ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਅਤੇ ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਨੂੰ ਜੰਗੀ ਪੱਧਰ ‘ਤੇ ਚਲਾਉਣ ਦੀ ਹਦਾਇਤ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਗਰ ਨਿਗਮ ਦੇ ਸਹਿਯੋਗ ਨਾਲ ਡੇਂਗੂ ਦੇ ਲਾਰਵੇ ਨੂੰ ਖਤਮ ਕਰਨ ਲਈ ਢੁਕਵੇਂ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਨੂੰ ਯਕੀਨੀ ਬਣਾਉਣ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕਿਸੇ ਨਿਜੀ ਵਿਅਕਤੀ, ਸੰਸਥਾ ਜਾਂ ਸਰਕਾਰੀ ਅਦਾਰੇ ਅੰਦਰ ਡੇਂਗੂ ਦਾ ਲਾਰਵਾ ਪਾਏ ਜਾਣ ਤੇ ਉਸਨੂੰ ਤੁਰੰਤ ਨਸ਼ਟ ਕਰਵਾਇਆ ਜਾਵੇ। ਟਾਇਰਾਂ, ਫਰਿੱਜਾਂ, ਕੂਲਰਾਂ, ਪੰਛੀਆਂ ਵਾਸਤੇ ਰੱਖੇ ਗਏ ਪਾਣੀ ਵਾਲੇ ਬਰਤਨਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ। ਮੇਜਰ ਅਮਿਤ ਸਰੀਨ ਨੇ ਅੱਗੇ ਕਿਹਾ ਕਿ ਸਿਹਤ ਵਿਭਾਗ, ਨਗਰ ਨਿਗਮ, ਨਗਰ ਸੁਧਾਰ ਟਰੱਸਟ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਡੇਂਗੂ ਰੋਕੂ ਮੁਹਿੰਮ ਨੂੰ ਸਫ਼ਲ ਬਣਾਇਆ ਜਾਵੇਗਾ।
You may like
-
ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬਾਰੇ ਕੀਤਾ ਜਾਗਰੂਕ
-
ਡੇਂਗੂ, ਚਿਕਨਗੁਣੀਆ ਤੋਂ ਬਚਾਅ ਸਬੰਧੀ ਜਾਰੀ ਵੱਖ-ਵੱਖ ਗਤੀਵਿਧੀਆਂ ਦੀ ਕੀਤੀ ਸਮੀਖਿਆ
-
ਸਿਹਤ ਵਿਭਾਗ ਵਲੋਂ ਡੇਂਗੂ ਦੇ ਲੱਛਣ ਅਤੇ ਬਚਾਅ ਸਬੰਧੀ ਕੀਤਾ ਜਾਗਰੂਕ
-
ਨਿੱਜੀ ਹਸਪਤਾਲਾਂ ਨਾਲ ਡੇਂਗੂ ਦੇ ਵੱਧ ਰਹੇ ਮਾਮਲਿਆਂ ‘ਤੇ ਕੀਤੀ ਵਿਚਾਰ ਚਰਚਾ
-
ਪੰਜਾਬ ਦੇ ਹਰ ਵਿਅਕਤੀ ਦੇ ਸਿਹਤ ਦੀ ਹੋਵੇਗੀ ਜਾਂਚ, ਪਟਿਆਲਾ ਤੋਂ ਹੋਵੇਗੀ ਪ੍ਰੋਜੈਕਟ ਦੀ ਸ਼ੁਰੂਆਤ
-
ਡੇਂਗੂ ‘ਚ ਗਲਤੀ ਨਾਲ ਵੀ ਨਾ ਖਾਓ ਇਹ ਚੀਜ਼ਾਂ, ਇਮਿਊਨ ਸਿਸਟਮ ਹੋ ਜਾਵੇਗਾ ਕਮਜ਼ੋਰ