ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਜਪੁਰਾ ਵਿੱਚ ਹਾਲੈਂਡ ਦੀ ਇੱਕ ਕੰਪਨੀ ਵੱਲੋਂ 138 ਕਰੋੜ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਪਸ਼ੂ ਖੁਰਾਕ ਪਲਾਂਟ ਦਾ ਨੀਂਹ ਪੱਥਰ ਰੱਖਣਗੇ। ਇਸ ਸਬੰਧੀ ਫੈਸਲਾ ਮਾਨ ਅਤੇ ਨੀਦਰਲੈਂਡ ਦੀ ਰਾਜਦੂਤ ਮਾਰੀਸਾ ਗੇਰਾਡਸ ਦਰਮਿਆਨ ਹੋਈ ਮੀਟਿੰਗ ਦੌਰਾਨ ਲਿਆ ਗਿਆ, ਜਿਨ੍ਹਾਂ ਨੇ ਇੱਥੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਮਾਨ ਨੇ ਆਏ ਹੋਏ ਰਾਜਦੂਤ ਨੂੰ ਜਾਣੂ ਕਰਵਾਇਆ ਕਿ ਸੂਬੇ ਵਿੱਚ ਉਦਯੋਗ ਪੱਖੀ ਸਰਕਾਰ ਹੈ ਜਿਸ ਵਿੱਚ ਉਦਯੋਗਪਤੀਆਂ ਲਈ ਅਸਲ ਸਿੰਗਲ ਵਿੰਡੋ ਸਿਸਟਮ
ਹੈ।
ਉਨ੍ਹਾਂ ਕਿਹਾ ਕਿ ਨੀਦਰਲੈਂਡ ਦੇ ਉੱਦਮੀਆਂ ਨੂੰ ਵੀ ਸੂਬੇ ਵਿੱਚ ਨਿਵੇਸ਼ ਕਰਕੇ ਬਹੁਤ ਫਾਇਦਾ ਹੋਵੇਗਾ, ਜੋ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਿਹਾ ਹੈ। ਨੀਦਰਲੈਂਡ ਦੇ ਉਦਯੋਗਪਤੀਆਂ ਦਾ ਰੈੱਡ ਕਾਰਪੇਟ ‘ਤੇ ਸਵਾਗਤ ਕਰਦਿਆਂ ਮਾਨ ਨੇ ਕਿਹਾ ਕਿ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਹਮੇਸ਼ਾ ਤਿਆਰ ਹੈ।