ਖੇਤੀਬਾੜੀ
ਕਿਸਾਨਾਂ ਨੂੰ ਕਣਕ ਦੀ ਬਿਜਾਈ ਨਵੀਂ ਸਰਫੇਸ ਸੀਡਰ ਮਸ਼ੀਨ ਨਾਲ ਕਰਨ ਦੀ ਕੀਤੀ ਅਪੀਲ
Published
2 years agoon

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਸਾੜੇ ਅਤੇ ਬਿਨਾਂ ਵਾਹੇ, ਖੇਤਾਂ ਵਿੱਚ ਹੀ ਰੱਖ ਕੇ ਘੱਟ ਖਰਚੇ ਨਾਲ ਕਣਕ ਦੀ ਬਿਜਾਈ ਕਰਨ ਲਈ ‘ਸਰਫੇਸ ਸੀਡਰ’ ਨਾਂ ਦੀ ਮਸ਼ੀਨ ਬਣਾਈ ਗਈ ਹੈ । ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਇਸ ਮਸ਼ੀਨ ਵਿੱਚ ਕਟਰ-ਕਮ-ਸਪਰੈਡਰ (ਸੁਧਾਰਿਆ ਹੋਇਆ ਕਟਰ) ਉੱਪਰ ਆਮ ਬਿਜਾਈ ਡਰਿੱਲ ਦਾ ਉਪਰਲਾ ਹਿੱਸਾ ਪਾਈਪਾਂ ਸਮੇਤ (ਬਿਨਾਂ ਫਾਲਿਆਂ ਤੋਂ) ਲਗਾਇਆ ਗਿਆ ਹੈ।

ਇਹ ਮਸ਼ੀਨ ਕੰਬਾਈਨ ਨਾਲ ਵੱਢੇ ਝੋਨੇ ਦੇ ਖੇਤ ਵਿੱਚ ਇੱਕੋ ਸਮੇਂ ਬੀਜ ਅਤੇ ਖਾਦ ਪਾ ਦਿੰਦੀ ਹੈ ਅਤੇ ਨਾਲੋਂ-ਨਾਲ ਝੋਨੇ ਦੇ ਖੜ੍ਹੇ ਕਰਚੇ (4 ਤੋਂ 5 ਇੰਚ ਉੱਚਾ) ਕੱਟ ਕੇ ਇਕਸਾਰ ਖਿਲਾਰ ਦਿੰਦੀ ਹੈ। ਇਸ ਤਰ੍ਹਾਂ ਕੱਟਿਆ ਹੋਇਆ ਪਰਾਲ ਬੀਜ ਨੂੰ ਢਕ ਲੈਂਦਾ ਹੈ ਜੋ ਕਿ ਬਾਅਦ ਵਿੱਚ ਮਲਚ ਦਾ ਕੰਮ ਕਰਦਾ ਹੈ, ਜਿਸ ਨਾਲ ਨਦੀਨ ਘੱਟ ਹੁੰਦੇ ਹਨ ਅਤੇ ਜ਼ਮੀਨ ਦਾ ਤਾਪਮਾਨ ਵੀ ਅਨੁਕੂਲ ਬਣਿਆ ਰਹਿੰਦਾ ਹੈ।

ਉਨ੍ਹਾਂ ਕਿਹਾ ਕਿ ਇਸ ਢੰਗ ਨਾਲ ਤਕਰੀਬਨ ਹਫਤੇ ਬਾਅਦ ਕਣਕ ਦਾ ਜੰਮ ਪਰਾਲੀ ਵਿੱਚੋ ਬਾਹਰ ਦਿਸਣਾ ਸ਼ੁਰੂ ਹੋ ਜਾਂਦਾ ਹੈ। ਇਹ ਵੀ ਦੇਖਣ ਵਿੱਚ ਆਇਆ ਹੈ ਕਿ ਇਸ ਤਕਨੀਕ ਨਾਲ ਬੀਜੀ ਹੋਈ ਕਣਕ ਘੱਟ ਡਿੱਗਦੀ ਹੈ ਅਤੇ ਪਰਾਲੀ ਦਾ ਖੇਤ ਵਿੱਚ ਰਹਿਣ ਕਰਕੇ ਜ਼ਮੀਨ ਦੀ ਸਿਹਤ ਦਾ ਵੀ ਸੁਧਾਰ ਹੁੰਦਾ ਹੈ। ਇਹ ਮਸ਼ੀਨ 45 ਹਾਰਸ ਪਾਵਰ ਟਰੈਕਟਰ ਨਾਲ ਚਲ ਸਕਦੀ ਹੈ ਅਤੇ ਇਕ ਘੰਟੇ ਵਿੱਚ 1.5 ਏਕੜ ਕਣਕ ਦੀ ਬਿਜਾਈ ਕਰ ਸਕਦੀ ਹੈ।

ਇਸ ਮਸ਼ੀਨ ਨਾਲ ਕਣਕ ਦੀ ਬਿਜਾਈ ਦਾ 700 ਤੋਂ 800 ਰੁਪਏ ਇੱਕ ਏਕੜ ਦਾ ਖਰਚ ਆਉਂਦਾ ਹੈ। ਇਸ ਮੌਕੇ ਡਾ ਮਹੇਸ਼ ਕੁਮਾਰ ਨਾਰੰਗ ਨੇ ਕਿਹਾ ਕਿ ਮਸ਼ੀਨ ਦੀ ਸਹੀ ਅਤੇ ਸੁੱਚਜੀ ਵਰਤੋਂ ਲਈ ਬਿਜਾਈ ਅਕਤੂਬਰ ਦੇ ਅਖਰੀਲੇ ਹਫਤੇ ਤੋਂ ਅੱਧ ਨਵੰਬਰ ਤੱਕ ਕਰੋ। ਕਲਰਾਠੀਆਂ ਅਤੇ ਪਾਣੀ ਦੇ ਘੱਟ ਨਿਕਾਸ ਵਾਲੀਆਂ ਜ਼ਮੀਨਾਂ ਵਿੱਚ ਇਸ ਤਕਨੀਕ ਨੂੰ ਨਾ ਵਰਤੋ। ਖੇਤ ਦੇ ਕਿਆਰਿਆਂ ਦਾ ਆਕਾਰ ਛੋਟਾ ਰੱਖੋ। ਬੀਜ ਦੀ ਮਾਤਰਾ 45 ਕਿਲੋ ਅਤੇ ਡੀਏਪੀ 65 ਕਿਲੋ ਪ੍ਰਤੀ ਏਕੜ ਪਾਓ।
Facebook Comments
Advertisement
You may like
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਹਾੜ੍ਹੀ ਦੀਆਂ ਫਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਕੀਤੀ ਅਪੀਲ
-
ਪਰਾਲੀ ਨਾਲ ਚੱਲਣ ਵਾਲੇ ਬਾਇਓਗੈਸ ਪਲਾਂਟ ਦੀ ਤਕਨਾਲੋਜੀ ਦੇ ਪਸਾਰ ਲਈ ਕੀਤੀ ਸੰਧੀ
-
ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC
-
ਜ਼ੀਰੋ ਬਰਨਿੰਗ ਦੇ ਉਦੇਸ਼ ਦੀ ਪੂਰਤੀ ਲਈ ਪਰਾਲੀ ਦਾ ਉਚਿਤ ਪ੍ਰਬੰਧਣ ਜ਼ਰੂਰੀ : ਸ. ਖੁੱਡੀਆਂ