ਚੰਡੀਗੜ੍ਹ : ਪੰਜਾਬ ਦੇ ਬਰਨਾਲਾ ‘ਚ 26 ਸਕੂਲਾਂ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਇੱਥੋਂ ਦੇ 26 ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ। ਖ਼ਬਰ ਸਾਹਮਣੇ ਆਈ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਇੰਦੂ ਸਿਮਕ ਨੇ ਬਿਲਡਿੰਗ ਸੇਫਟੀ ਅਤੇ ਫਾਇਰ ਸੇਫਟੀ ਸਰਟੀਫਿਕੇਟ ਵਿਭਾਗ ਨੂੰ ਜਮ੍ਹਾਂ ਨਾ ਕਰਵਾਉਣ ਦੇ ਦੋਸ਼ ਹੇਠ ਇਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਦਾ ਕਹਿਣਾ ਹੈ ਕਿ ਜਦੋਂ ਇਹ ਸਕੂਲ ਬਿਲਡਿੰਗ ਸੇਫਟੀ ਅਤੇ ਫਾਇਰ ਸੇਫਟੀ ਸਰਟੀਫਿਕੇਟ ਵਿਭਾਗ ਨੂੰ ਜਮ੍ਹਾਂ ਕਰਵਾ ਦੇਣਗੇ ਤਾਂ ਉਨ੍ਹਾਂ ਦੀ ਮਾਨਤਾ ਬਹਾਲ ਹੋ ਜਾਵੇਗੀ।