ਚੰਡੀਗੜ੍ਹ : ‘ਆਪ’ ਨੇਤਾ ਸੰਜੇ ਸਿੰਘ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਸੀ.ਐੱਮ ਮਾਨ ਨੇ ਟਵੀਟ ਕਰਕੇ ਤਾਅਨਾ ਮਾਰਿਆ ਹੈ। ਉਹਨਾਂ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ.. ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ.. ਸੱਚ ਦਫਨ ਹੋ ਸਕਦਾ ਹੈ ਪਰ ਸੱਚ ਕਦੇ ਨਹੀਂ ਮਰਦਾ..ਇਨਕਲਾਬ ਜ਼ਿੰਦਾਬਾਦ। ਤੁਹਾਨੂੰ ਦੱਸ ਦੇਈਏ ਕਿ ਅੱਜ ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸੰਜੀਵ ਖੰਨਾ, ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਪੀਬੀ ਵਰਲੇ ਦੇ ਬੈਂਚ ਨੇ ਛੇ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸੰਜੇ ਸਿੰਘ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਐਡ. ਨੇ ਕਿਹਾ ਕਿ ਸੰਜੇ ਸਿੰਘ ਨੂੰ ਮਾਮਲੇ ‘ਚ ਜ਼ਮਾਨਤ ਮਿਲਣ ‘ਤੇ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ।